ਜਾਮੀਆ ਅਤੇ ਅਲੀਗੜ੍ਹ ਹਿੰਸਾ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਕਰੇਗਾ ਸੁਣਵਾਈ ,ਸੁਪਰੀਮ ਕੋਰਟ ਨੇ ਦਿੱਤੀ ਸਖ਼ਤ ਚਿਤਾਵਨੀ

By  Shanker Badra December 16th 2019 12:41 PM

ਜਾਮੀਆ ਅਤੇ ਅਲੀਗੜ੍ਹ ਹਿੰਸਾ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਕਰੇਗਾ ਸੁਣਵਾਈ ,ਸੁਪਰੀਮ ਕੋਰਟ ਨੇ ਦਿੱਤੀ ਸਖ਼ਤ ਚਿਤਾਵਨੀ:ਨਵੀਂ ਦਿੱਲੀ :  ਨਾਗਰਕਿਤਾ ਸੋਧ ਬਿੱਲ ਦੇ ਵਿਰੋਧ 'ਚ ਦਿੱਲੀ 'ਚ ਹੋਏ ਹਿੰਸਕ ਪ੍ਰਦਰਸ਼ਨ ਐਤਵਾਰ ਰਾਤ ਨੂੰ ਸ਼ਾਂਤ ਹੋ ਗਏ ਸਨ ਪਰ ਕੁਝ ਇਲਾਕਿਆਂ 'ਚ ਸੋਮਵਾਰ ਨੂੰ ਵੀ ਤਨਾਅ ਜਾਰੀ ਹੈ। ਸੋਮਵਾਰ ਨੂੰ ਸਵੇਰੇ ਫਿਰ ਤੋਂ ਵੱਡੀ ਗਿਣਤੀ 'ਚ ਲੋਕ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਬਾਹਰ ਇਕੱਠੇ ਹੋ ਰਹੇ ਹਨ ਤੇ ਲਗਾਤਾਰ ਪੁਲਿਸ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।

CAB Protest Against Supreme Court strict , Supreme Court will Hearing tomorrow ਜਾਮੀਆ ਅਤੇ ਅਲੀਗੜ੍ਹ ਹਿੰਸਾ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਕਰੇਗਾ ਸੁਣਵਾਈ ,ਸੁਪਰੀਮ ਕੋਰਟ ਨੇ ਦਿੱਤੀ ਸਖ਼ਤ ਚਿਤਾਵਨੀ 

ਓਧਰ ਦਿੱਲੀ ’ਚ ਹੋਈ ਹਿੰਸਾ ਕਾਰਨ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ (JMIU) ਅਗਲੇ ਸਾਲ 5 ਜਨਵਰੀ ਤੱਕ ਲਈ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਵਿਦਿਆਰਥੀ ਸੋਮਵਾਰ ਸਵੇਰ ਤੋਂ ਹੀ ਕੈਂਪਸ ਖ਼ਾਲੀ ਕਰਨ ਲੱਗ ਪਏ ਹਨ। ਯੂਨੀਵਰਸਿਟੀ ਦੇ ਗੇਟ ਉੱਤੇ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਵੀ ਕੀਤਾ। ਇਸ ਦੌਰਾਨ ਇੱਕ ਵਿਦਿਆਰਥੀ ਨੇ ਸਖ਼ਤ ਠੰਢ ਦੇ ਬਾਵਜੂਦ ਕੱਪੜੇ ਲਾਹ ਕੇ ਵਿਰੋਧ ਪ੍ਰਦਰਸ਼ਨ ਕੀਤਾ ਹੈ।

CAB Protest Against Supreme Court strict , Supreme Court will Hearing tomorrow ਜਾਮੀਆ ਅਤੇ ਅਲੀਗੜ੍ਹ ਹਿੰਸਾ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਕਰੇਗਾ ਸੁਣਵਾਈ ,ਸੁਪਰੀਮ ਕੋਰਟ ਨੇ ਦਿੱਤੀ ਸਖ਼ਤ ਚਿਤਾਵਨੀ 

ਮਿਲੀ ਜਾਣਕਾਰੀ ਅਨੁਸਾਰ ਜਾਮੀਆ ਅਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਹੋਈ ਹਿੰਸਾ ਦਾ ਮਾਮਲਾ ਅੱਜ ਸੁਪਰੀਮ ਕੋਰਟ 'ਚ ਪਹੁੰਚਿਆ ਹੈ। ਸੁਪਰੀਮ ਕੋਰਟ ਦੀ ਸੀਨੀਅਰ ਵਕੀਲ ਇੰਦਰਾ ਜੈਅਸਿੰਘ ਨੇ ਵਿਦਿਆਰਥੀਆਂ ਦੇ ਸਮਰਥਨ 'ਚ ਪਟੀਸ਼ਨ ਦਾਇਰ ਕਰਦਿਆਂ ਕਿਹਾ ਹੈ ਕਿ ਜਾਮੀਆ ਅਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਮਨੁੱਖੀ ਅਧਿਕਾਰਾਂ ਦੀ ਗੰਭੀਰ ਉਲੰਘਣਾ ਹੋਈ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ 'ਤੇ ਮੰਗਲਵਾਰ ਨੂੰ ਸੁਣਵਾਈ ਕਰਨ 'ਤੇ ਸਹਿਮਤੀ ਜਤਾਈ ਹੈ ਪਰ ਇਹ ਨਿਰਦੇਸ਼ ਦਿੱਤਾ ਹੈ ਕਿ ਹਿੰਸਾ ਰੁਕਣੀ ਚਾਹੀਦੀ ਹੈ।

CAB Protest Against Supreme Court strict , Supreme Court will Hearing tomorrow ਜਾਮੀਆ ਅਤੇ ਅਲੀਗੜ੍ਹ ਹਿੰਸਾ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਕਰੇਗਾ ਸੁਣਵਾਈ ,ਸੁਪਰੀਮ ਕੋਰਟ ਨੇ ਦਿੱਤੀ ਸਖ਼ਤ ਚਿਤਾਵਨੀ 

ਸੀਨੀਅਰ ਵਕੀਲ ਇੰਦਰਾ ਜੈ ਸਿੰਘ ਨੇ ਚੀਫ਼ ਜਸਟਿਸ ਬੋਬੜੇ ਦੇ ਬੈਂਚ ਨੂੰ ਇਸ ਮਾਮਲੇ ਦਾ ਖ਼ੁਦ ਨੋਟਿਸ ਲੈਣ ਦੀ ਬੇਨਤੀ ਕੀਤੀ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸੀਏ ਬੋਬੜੇ ਨੇ ਜਾਮੀਆ ਹਿੰਸਾ ਮਾਮਲੇ ’ਤੇ ਨਾਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਦਿਆਰਥੀ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਉਹ ਕਾਨੂੰਨ ਤੇ ਵਿਵਸਥਾ ਆਪਣੇ ਹੱਥਾਂ ’ਚ ਲੈ ਲੈਣਗੇ। ਉਨ੍ਹਾਂ ਕਿਹਾ ਕਿ ਜੇ ਹਿੰਸਾ ਰੁਕ ਜਾਵੇਗੀ ਤਾਂ ਹੀ ਇਸ ਮਾਮਲੇ ਦੀ ਸੁਣਵਾਈ ਹੋਵੇਗੀ ਅਤੇ ਜੇਕਰ ਹਿੰਸਾ ਨਹੀਂ ਰੁਕੀ ਤਾਂ ਉਹ ਇਸ ਮਾਮਲੇ 'ਚ ਸੁਣਵਾਈ ਨਹੀਂ ਕਰਨਗੇ।

CAB Protest Against Supreme Court strict , Supreme Court will Hearing tomorrow ਜਾਮੀਆ ਅਤੇ ਅਲੀਗੜ੍ਹ ਹਿੰਸਾ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਕਰੇਗਾ ਸੁਣਵਾਈ ,ਸੁਪਰੀਮ ਕੋਰਟ ਨੇ ਦਿੱਤੀ ਸਖ਼ਤ ਚਿਤਾਵਨੀ 

ਜ਼ਿਕਰਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਮਾਮਲੇ ਨੂੰ ਲੈ ਕੇ ਜਾਮੀਆ ਯੂਨੀਵਰਸਿਟੀ ਤੇ ਉਸ ਦੇ ਆਲੇ ਦੁਆਲੇ ਦੇ ਇਲਾਕਿਆਂ ’ਚ ਐਤਵਾਰ ਨੂੰ ਵੀ ਰੋਸ ਮੁਜ਼ਾਹਰੇ ਜਾਰੀ ਰਹੇ ਸਨ। ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਜਾਮੀਆ ਮਿਲੀਆ ਇਸਲਾਮੀਆ ਨੇੜੇ ਫ਼ਰੈਂਡਜ਼ ਕਾਲੋਨੀ ’ਚ ਪੁਲਿਸ ਨਾਲ ਝੜਪ ਹੋ ਗਈ ਸੀ। ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਡੀਟੀਸੀ ਦੀਆਂ ਚਾਰ ਬੱਸਾਂ ਤੇ ਦੋ ਪੁਲਿਸ ਵਾਹਨਾਂ ਨੂੰ ਅੱਗ ਲਾ ਦਿੱਤੀ ਸੀ।

-PTCNews

Related Post