ਅੱਜ ਕੈਬਨਿਟ ਦੀ ਮੀਟਿੰਗ, ਕਿਸ-ਕਿਸ ਨੂੰ ਮਿਲੇਗਾ ਦੀਵਾਲੀ ਦਾ ਤੋਹਫ਼ਾ

By  Pardeep Singh October 21st 2022 09:43 AM

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਬੈਠਕ 21 ਅਕਤੂਬਰ ਭਾਵ ਅੱਜ ਦੁਪਹਿਰੇ 12 ਵਜੇ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਪੰਜਾਬ ਸਰਕਾਰ ਦੀਵਾਲੀ ਦੇ ਇਸ ਤਿਉਹਾਰ ਮੌਕੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਸਮੇਤ ਹੋਰ ਕਈ ਤੋਹਫ਼ੇ ਦੇਣ ਦੀ ਤਿਆਰੀ ਵਿੱਚ ਹੈ ਜਿਨ੍ਹਾਂ ਦਾ ਐਲਾਨ ਅੱਜ 21 ਅਕਤੂਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਕੀਤਾ ਜਾ ਸਕਦਾ ਹੈ।
ਇਹ ਸੰਕੇਤ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਵਿੱਤ ਤੇ ਯੋਜਨਾ ਭਵਨ ਚੰਡੀਗਡ਼੍ਹ ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਵਫ਼ਦ ਨਾਲ ਕੀਤੀ ਗਈ ਮੀਟਿੰਗ ਵਿੱਚ ਦਿੱਤਾ ਗਿਆ।ਪੰਜਾਬ ਦੇ ਮੁਲਾਜ਼ਮਾਂ ਵੱਲੋਂ ਅੱਜ ਹੋਣ ਵਾਲੀ ਮੀਟਿੰਗ ਤੋਂ ਬਹੁਤ ਉਮੀਦਾਂ ਲਗਾਈਆ ਹਨ ਕਿਉਂਕਿ ਦੀਵਾਲੀ ਤੋਂ ਪਹਿਲਾ ਹੋ ਰਹੀ ਮੀਟਿੰਗ ਵਿੱਚ ਕਈ ਅਹਿਮ ਐਲਾਨ ਹੋ ਸਕਦੇ ਹਨ।
ਇਹ ਵੀ ਪੜ੍ਹੋ:PM ਮੋਦੀ ਅੱਜ ਕੇਦਾਰਨਾਥ 'ਚ ਰੱਖਣਗੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ -PTC News

Related Post