ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਏ ਕੋਰੋਨਾ ਪਾਜ਼ੇਟਿਵ

By  Ravinder Singh July 30th 2022 07:11 AM -- Updated: July 30th 2022 07:19 AM

ਐੱਸਏਐੱਸ ਨਗਰ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਕੋਵਿਡ-19 ਟੈਸਟ ਪਾਜ਼ੇਟਿਵ ਪਾਇਆ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਅਨਮੋਲ ਗਗਨ ਮਾਨ ਨੇ ਅਪੀਲ ਕੀਤੀ ਹੈ, ਜੋ ਪਿਛਲੇ ਕੁਝ ਦਿਨਾਂ 'ਚ ਉਸਦੇ ਸੰਪਰਕ ਵਿਚ ਆਏ ਹਨ ਆਪਣਾ ਕੋਵਿਡ ਟੈਸਟ ਕਰਵਾਉਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਸਬੰਧੀ ਨਿਯਮਾਂ ਦੀ ਪਾਲਣਾ ਜ਼ਰੂਰ ਕਰਨ।

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਏ ਕੋਰੋਨਾ ਪਾਜ਼ੇਟਿਵਕਾਬਿਲੇਗੌਰ ਹੈ ਕਿ ਪਿਛਲੇ ਦਿਨੀਂ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਪਾਈ ਸੀ।

ਅਨਮੋਲ ਗਗਨ ਮਾਨ ਨੇ ਅਪੀਲ ਕੀਤੀ ਕਿ ਕੋਰੋਨਾ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ। ਇਸ ਲਈ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਅਦਾਲਤ ਨੇ ਕਥਿਤ ਮੁੱਖ ਦੋਸ਼ੀ ਨੂੰ 4 ਦਿਨਾਂ ਦੀ ਰਿਮਾਂਡ 'ਤੇ ਭੇਜਿਆ, ਡਰੱਗ ਓਵਰਡੋਜ਼ ਨਾਲ ਹੋਈ ਸੀ ਮੌਤ

Related Post