ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Riya Bawa March 24th 2022 02:10 PM

ਅੰਮ੍ਰਿਤਸਰ: ਪੰਜਾਬ ਦੇ ਨਵੇਂ ਬਣੇ ਬਿਜਲੀ ਮਹਿਕਮਾ ਮੰਤਰੀ ਹਰਭਜਨ ਸਿੰਘ ਈਟੀਉ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਬਿਜਲੀ ਮਹਿਕਮੇ ਦੀ ਜਿੰਮੇਵਾਰੀ ਮਿਲਣ 'ਤੇ ਜਿਥੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਉੱਥੇ ਹੀ ਪਾਰਟੀ ਹਾਈਕਮਾਨ ਵੱਲੋਂ ਦਿੱਤੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਗੱਲ ਕਹਿ ਹੈ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਹਰਭਜਨ ਸਿੰਘ ਈ.ਟੀ.ਓ. ਨੂੰ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਉ ਨੇ ਕਿਹਾ ਕਿ ਪਹਿਲਾਂ ਤਾਂ ਪਾਰਟੀ ਹਾਈ ਕਮਾਨ ਵੱਲੋਂ ਮਿਲੀ ਜਿੰਮੇਵਾਰੀ ਸਦਕਾ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਾਂ ਅਤੇ ਵਾਹਿਗੁਰੂ ਕੌਲ ਅਰਦਾਸ ਕਰਦੇ ਹਾਂ ਕਿ ਜੋ ਜਿੰਮੇਵਾਰੀ ਪੰਜਾਬ ਦੇ ਲੋਕਾਂ ਅਤੇ ਹਾਈ ਕਮਾਨ ਨੇ ਸੌਂਪੀ ਹੈ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗੇ। ਇਹ ਵੀ ਪੜ੍ਹੋ: ਬਤੌਰ ਸੀਐੱਮ ਭਗਵੰਤ ਮਾਨ ਪਹਿਲੀ ਵਾਰ ਅੱਜ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਇਸ ਦੇ ਨਾਲ ਹੀ ਇਹਨਾਂ ਨੇ ਕਿਹਾ ਕਿ ਦਿਸ਼ਾ ਨਿਰਦੇਸ਼ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖਤਮ ਦੀ ਮੁਹਿੰਮ ਚਾਲੂ ਕੀਤੀ ਹੈ ਉਸਨੂੰ ਜਨਤਾ ਦਾ ਸਹਿਯੋਗ ਦੇ ਨਾਲ ਪੂਰਾ ਕਰਾਂਗੇ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਉਹਨਾਂ ਨੇ ਕਿਹਾ ਕਿ ਜੋ ਥਰਮਲ ਪਲਾਂਟ ਬੰਦ ਪਏ ਹਨ ਉਹਨਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਲੋਕਾਂ ਨਾਲ ਕੀਤੇ 300 ਯੂਨਿਟ ਫਰੀ ਬਿਜਲੀ ਦਾ ਵਾਧਾ ਜਲਦ ਪੂਰਾ ਕੀਤਾ ਜਾਵੇਗਾ ਅਤੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਜਨਤਾ ਜਨਾਰਦਨ ਦੇ ਵਿਸ਼ਵਾਸ ਨੂੰ ਬਰਕਰਾਰ ਕੀਤਾ ਜਾਵੇਗਾ। (ਮਨਿੰਦਰ ਸਿੰਘ ਮੋਂਗਾ ਦੀ ਰਿਪੋਰਟ) -PTC News

Related Post