ਅਮਰੀਕਾ ਦੇ ਕੈਲੇਫੋਰਨੀਆ 'ਚ ਮੈਚ ਦੇਖ ਰਹੇ ਲੋਕਾਂ 'ਤੇ ਗੋਲੀਬਾਰੀ , 4 ਲੋਕਾਂ ਦੀ ਮੌਤ

By  Shanker Badra November 18th 2019 02:43 PM

ਅਮਰੀਕਾ ਦੇ ਕੈਲੇਫੋਰਨੀਆ 'ਚ ਮੈਚ ਦੇਖ ਰਹੇ ਲੋਕਾਂ 'ਤੇ ਗੋਲੀਬਾਰੀ , 4 ਲੋਕਾਂ ਦੀ ਮੌਤ:ਵਾਸ਼ਿੰਗਟਨ : ਅਮਰੀਕਾ ਦੇ ਕੈਲੇਫੋਰਨੀਆ 'ਚ ਸਥਿਤ ਫਰੈਸਨੋਸ਼ਹਿਰ 'ਚ ਐਤਵਾਰ ਸ਼ਾਮ ਕੁਝ ਅਣਪਛਾਤੇ ਵਿਅਕਤੀ ਨੇ ਗੋਲੀਬਾਰੀ ਕੀਤੀ ਹੈ। ਇਸ ਗੋਲੀਬਾਰੀ ਦੌਰਾਨ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ ਹਨ।

California Fresno City shot In backyard party , four people Death ਅਮਰੀਕਾ ਦੇ ਕੈਲੇਫੋਰਨੀਆ 'ਚ ਮੈਚ ਦੇਖ ਰਹੇ ਲੋਕਾਂ 'ਤੇ ਗੋਲੀਬਾਰੀ , 4 ਲੋਕਾਂ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ ਐਤਵਾਰ ਰਾਤ ਪਾਰਟੀ ਕਰ ਰਹੇ ਲੋਕ ਘਰ ਦੇ ਪਿਛਲੇ ਹਿੱਸੇ 'ਚ ਬੈਠ ਕੇ ਫੁੱਟਬਾਲ ਮੈਚ ਦੇਖ ਰਹੇ ਸਨ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀ ਨੇਗੋਲੀਬਾਰੀ ਕਰ ਦਿੱਤੀ ਹੈ।ਫ੍ਰੇਸਨੋ ਪੁਲਿਸ ਲੈਫਟੀਨੈਂਟ ਬਿਲ ਡੂਲੇ ਨੇ ਕਿਹਾ ਕਿ ਇਹ ਇਕ ਵੱਡੇ ਹਾਦਸੇ ਵਾਲੀ ਘਟਨਾ ਸੀ।

California Fresno City shot In backyard party , four people Death ਅਮਰੀਕਾ ਦੇ ਕੈਲੇਫੋਰਨੀਆ 'ਚ ਮੈਚ ਦੇਖ ਰਹੇ ਲੋਕਾਂ 'ਤੇ ਗੋਲੀਬਾਰੀ , 4 ਲੋਕਾਂ ਦੀ ਮੌਤ

ਪੁਲਿਸ ਮੁਤਾਬਕ ਇੱਕ ਸਥਾਨਕ ਵਿਅਕਤੀ ਨੇ ਮੈਚ ਦੇਖਣ ਲਈ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਇਕੱਠਾ ਕੀਤਾ ਸੀ ਅਤੇ ਇਸੇ ਦੌਰਾਨ ਗੋਲੀਬਾਰੀ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਹਮਲਾਵਰ ਦੀ ਤਲਾਸ਼ ਕਰ ਰਹੀ ਹੈ।

California Fresno City shot In backyard party , four people Death ਅਮਰੀਕਾ ਦੇ ਕੈਲੇਫੋਰਨੀਆ 'ਚ ਮੈਚ ਦੇਖ ਰਹੇ ਲੋਕਾਂ 'ਤੇ ਗੋਲੀਬਾਰੀ , 4 ਲੋਕਾਂ ਦੀ ਮੌਤ

ਉਨ੍ਹਾਂ ਨੇ ਦੱਸਿਆ ਕਿ ਜਦੋਂ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਕਈ ਲੋਕ ਮ੍ਰਿਤਕ ਪਾਏ ਸਨ। ਪੁਲਿਸ ਮੁਤਾਬਕ ਇਸ ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਐਤਵਾਰ ਨੂੰ ਫ੍ਰੇਸਨੋ ਵਿਚ ਇਹ ਗੋਲੀਬਾਰੀ ਦੀ ਦੂਜੀ ਘਟਨਾ ਸੀ।

-PTCNews

Related Post