ਕੈਨੇਡਾ ਦੇ ਬਰੈਂਪਟਨ ਵੈਸਟ ਤੋਂ MP ਅਮਰਜੋਤ ਸੰਧੂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra February 12th 2020 03:45 PM

ਕੈਨੇਡਾ ਦੇ ਬਰੈਂਪਟਨ ਵੈਸਟ ਤੋਂ MP ਅਮਰਜੋਤ ਸੰਧੂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਅਮਰਜੋਤ ਸਿੰਘ ਸੰਧੂ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਹਨ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ 'ਚ ਮੱਥਾ ਟੇਕਿਆ ਅਤੇ ਕੀਰਤਨ ਦਾ ਆਨੰਦ ਮਾਣਿਆ ਹੈ। [caption id="attachment_388642" align="aligncenter" width="300"]Canada Brampton City MP Amarjot Sandhu Golden Temple, Amritsar ਕੈਨੇਡਾ ਦੇ ਬਰੈਂਪਟਨ ਵੈਸਟ ਤੋਂMP ਅਮਰਜੋਤ ਸੰਧੂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਮਿਲੀ ਜਾਣਕਾਰੀ ਅਨੁਸਾਰ ਅਮਰਜੋਤ ਸਿੰਘ ਸੰਧੂ 2018 ਵਿਚ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਏ ਹਨ।ਇਸ ਮੌਕੇ ਅਮਰਜੋਤ ਸਿੰਘ ਸੰਧੂ ਨਾਲ ਉਨ੍ਹਾਂ ਦੇ ਪਿਤਾ ਬਲਵਿੰਦਰ ਸਿੰਘ, ਮਾਤਾ ਮਲਕੀਤ ਕੌਰ, ਪਤਨੀ ਮਨਮੀਨ ਕੌਰ ਅਤੇ ਦੋ ਬੇਟੇ ਵੀ ਸਨ। [caption id="attachment_388643" align="aligncenter" width="300"]Canada Brampton City MP Amarjot Sandhu Golden Temple, Amritsar ਕੈਨੇਡਾ ਦੇ ਬਰੈਂਪਟਨ ਵੈਸਟ ਤੋਂMP ਅਮਰਜੋਤ ਸੰਧੂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ, ਵਧੀਕ ਮੈਨੇਜਰ ਇਕਬਾਲ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ ਹੈ। -PTCNews

Related Post