ਮੋਗਾ ਜ਼ਿਲ੍ਹੇ ਦੇ ਨੌਜਵਾਨ ਨੇ ਕੈਨੇਡਾ 'ਚ ਰੇਲਗੱਡੀ ਅੱਗੇ ਛਾਲ ਮਾਰ ਕੇ ਦਿੱਤੀ ਜਾਨ   

By  Shanker Badra May 1st 2021 01:49 PM

ਟੋਰਾਂਟੋ : ਕੈਨੇਡੀਅਨ ਸੂਬੇ ਉਨਟਾਰੀਓ ਦੇ ਸ਼ਹਿਰ ਟੋਰਾਂਟੋ ਵਿਖੇ ਇੱਕ ਹੋਰ ਅੰਤਰ-ਰਾਸ਼ਟਰੀ ਵਿਦਿਆਰਥੀ ਵੱਲੋਂ ਰੇਲਗੱਡੀ ਅੱਗੇ ਛਾਲ ਮਾਰ ਕੇ ਜਾਨ ਦੇਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ।

ਮੋਗਾ ਜ਼ਿਲ੍ਹੇ ਦੇ ਨੌਜਵਾਨ ਨੇ ਕੈਨੇਡਾ 'ਚ ਰੇਲਗੱਡੀ ਅੱਗੇ ਛਾਲ ਮਾਰ ਕੇ ਦਿੱਤੀ ਜਾਨ

ਪੜ੍ਹੋ ਹੋਰ ਖ਼ਬਰਾਂ : ਅਮਰੀਕਾ ਤੇ ਆਸਟਰੇਲੀਆ ਨੇ ਵੀ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਲਾਇਆ ਬੈਨ  

ਮ੍ਰਿਤਕ ਨੌਜਵਾਨ ਪੰਜਾਬ ਦੇ ਜ਼ਿਲ੍ਹੇ ਮੋਗਾ ਦੇ ਚੜਿੱਕ ਪਿੰਡ ਨਾਲ ਸਬੰਧਤ ਸੀ। ਲਵਪ੍ਰੀਤ ਸਿੰਘ ਵੱਲੋਂ ਆਰਥਿਕ ਅਤੇ ਇਮੀਗ੍ਰੇਸ਼ਨ ਨਾਲ ਸਬੰਧਤ ਮੁਸ਼ਕਲਾ ਤਹਿਤ ਖ਼ੁਦਕੁਸ਼ੀ ਕੀਤੀ ਗਈ ਹੈ। ਇਸ ਤੋ ਪਹਿਲਾਂ ਅੰਤਰ-ਰਾਸ਼ਟਰੀ ਵਿਦਿਆਰਥੀ ਵਰਿੰਦਰ ਸਿੰਘ ਸੰਧੂ ਵੱਲੋਂ ਵੀ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ ਸੀ।

Canada ch ik hor Punjabi Student ne relagddi agge chal mar ke diti jaan ਮੋਗਾ ਜ਼ਿਲ੍ਹੇ ਦੇ ਨੌਜਵਾਨ ਨੇ ਕੈਨੇਡਾ 'ਚ ਰੇਲਗੱਡੀ ਅੱਗੇ ਛਾਲ ਮਾਰ ਕੇ ਦਿੱਤੀ ਜਾਨ

ਲਵਪ੍ਰੀਤ ਸਿੰਘ ਸਾਲ 2018 ਵਿਚ ਅੰਤਰ-ਰਾਸ਼ਟਰੀ ਵਿਦਿਆਰਥੀ ਦੇ ਤੌਰ 'ਤੇ ਟਰਾਂਟੋ ਆਇਆ ਸੀ ਤੇ ਸੇਨਟੀਨੀਅਲ ਕਾਲਜ਼ ਵਿਖੇ ਪੜ੍ਹਾਈ ਕਰ ਰਿਹਾ ਸੀ। ਪੁਲਸ ਵੱਲੋਂ ਇਹ ਜਾਣਕਾਰੀ 29 ਅਪ੍ਰੈਲ 2021 ਨੂੰ ਦਿੱਤੀ ਗਈ ਹੈ।

Canada ch ik hor Punjabi Student ne relagddi agge chal mar ke diti jaan ਮੋਗਾ ਜ਼ਿਲ੍ਹੇ ਦੇ ਨੌਜਵਾਨ ਨੇ ਕੈਨੇਡਾ 'ਚ ਰੇਲਗੱਡੀ ਅੱਗੇ ਛਾਲ ਮਾਰ ਕੇ ਦਿੱਤੀ ਜਾਨ

ਪੜ੍ਹੋ ਹੋਰ ਖ਼ਬਰਾਂ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ 'ਚ ਦੁਕਾਨਾਂ ਤੇ ਮਾਲ ਖੋਲ੍ਹਣ ਬਾਰੇ ਵੱਡਾ ਫ਼ੈਸਲਾ

ਇਸ ਮੌਕੇ ਨੌਜਵਾਨ ਦੇ ਦੋਸਤਾਂ ਵੱਲੋਂ ਇਹ ਗੱਲ ਦੱਸੀ ਗਈ ਹੈ ਕਿ ਨੌਜਵਾਨ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਨਾਲ ਸਬੰਧ ਰੱਖਦਾ ਸੀ ਅਤੇ ਇਹ ਵਿਦਿਆਰਥੀ ਆਰਥਿਕ ਤੇ ਇਮੀਗ੍ਰੇਸ਼ਨ ਸਮੱਸਿਆਵਾਂ ਨਾਲ ਜੂਝ ਰਿਹਾ ਸੀ ।

-PTCNews

Related Post