ਕੈਨੇਡਾ ਨੇ ਭਾਰਤ ਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ 'ਤੇ ਲੱਗੀ ਰੋਕ ਵਧਾਈ  

By  Shanker Badra May 22nd 2021 12:29 PM

ਓਟਾਵਾ :  ਕੈਨੇਡਾ ਨੇ ਭਾਰਤ ਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ 'ਤੇ ਪਾਬੰਦੀ ਅੱਗੇ ਹੋਰ 30 ਦਿਨਾਂ ਲਈ ਵਧਾ ਦਿੱਤੀ ਹੈ। ਕੈਨੇਡਾ ਦੇ ਟਰਾਂਸਪੋਰਟ ਮੰਤਰੀ ਉਮਰ ਅਲਘਾਬਰਾ ਨੇ ਸ਼ੁਕਰਵਾਰ ਨੂੰ ਇਸ ਦਾ ਐਲਾਨ ਕੀਤਾ।ਹੁਣ ਤੁਹਾਨੂੰ ਕੈਨੇਡਾ ਦੀ ਉਡਾਣ ਭਰਨ ਲਈ ਇਕ ਮਹੀਨੇ ਦਾ ਹੋਰ ਇੰਤਜ਼ਾਰ ਕਰਨਾ ਹੋਵੇਗਾ।

ਪੜ੍ਹੋ ਹੋਰ ਖ਼ਬਰਾਂ : ਜਲੰਧਰ 'ਚ  ਹੁਣ ਨਾਈਟ ਕਰਿਫਊ  ,ਦੁਕਾਨਾਂ ਖੋਲ੍ਹਣ ਤੇ ਬੰਦ ਕਰਨ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ

ਕੈਨੇਡਾ ਨੇ ਭਾਰਤ ਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ 'ਤੇ ਲੱਗੀ ਰੋਕ ਵਧਾਈ

ਜਾਣਕਾਰੀ ਅਨੁਸਾਰ ਭਾਰਤ ਅਤੇ ਪਾਕਿਸਤਾਨ ਤੋਂ ਪਹਿਲਾਂ 30 ਦਿਨਾਂ ਦੀ ਉਡਾਨਾਂ 'ਤੇ ਪਾਬੰਦੀ ਜੋ ਸ਼ਨੀਵਾਰ ਯਾਨੀ ਅੱਜ ਖਤਮ ਹੋਣ ਵਾਲੀ ਸੀ, ਨੂੰ ਹੁਣ 21 ਜੂਨ ਤੱਕ ਵਧਾ ਦਿੱਤਾ ਗਿਆ ਹੈ। ਮੰਤਰੀ ਨੇ ਕਿਹਾ, 'ਭਾਰਤ ਅਤੇ ਪਾਕਿਸਤਾਨ ਤੋਂ ਸਿੱਧੀ ਵਪਾਰਕ ਅਤੇ ਨਿੱਜੀ ਯਾਤਰੀ ਉਡਾਨਾਂ ਨੂੰ ਕੈਨੇਡਾ ਆਉਣ ਦੀ ਇਜਾਜ਼ਤ ਨਹੀਂ ਹੋਵੇਗੀ।

ਕੈਨੇਡਾ ਦੇ ਟਰਾਂਸਪੋਰਟ ਮੰਤਰੀ ਉਮਰ ਅਲਘਬਰਾ ਨੇ ਇਕ ਬਿਆਨ ਵਿਚ ਕਿਹਾ ਕਿ ਕੋਵਿਡ-19 ਖਿਲਾਫ਼ ਲੜਨ ਦੀ ਮੁਹਿੰਮ ਤਹਿਤ ਕੈਨੇਡਾ ਨੇ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ 'ਤੇ ਪਾਬੰਦੀ ਵਿਚ ਵਾਧਾ ਕਰਦਿਆਂ ਇਸ ਨੂੰ 21 ਜੂਨ ਤੱਕ ਕਰ ਦਿੱਤਾ ਹੈ।

ਕੈਨੇਡਾ ਨੇ ਭਾਰਤ ਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ 'ਤੇ ਲੱਗੀ ਰੋਕ ਵਧਾਈ

ਉਮਰ ਅਲਘਬਰਾ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚ ਬੀ-1617 ਵੈਰੀਐਂਟ ਵਾਲੇ ਵਾਇਰਸ ਦਾ ਪ੍ਰਕੋਪ ਬਿਲਕੁਲ ਨਹੀਂ ਘਟਿਆ, ਜਿਸ ਨੂੰ ਵੇਖਦਿਆਂ ਦੋਹਾਂ ਮੁਲਕਾਂ ਤੋਂ ਆਉਣ ਵਾਲੀਆਂ ਫ਼ਲਾਈਟਸ 'ਤੇ ਪਾਬੰਦੀ ਬਰਕਰਾਰ ਰੱਖਣ ਦਾ ਫ਼ੈਸਲਾ ਲਿਆ ਗਿਆ। ਜੇ ਭਾਰਤ ਅਤੇ ਪਾਕਿਸਤਾਨ ਦੇ ਲੋਕ ਕਿਸੇ ਤੀਜੇ ਮੁਲਕ ਤੋਂ ਕੈਨੇਡਾ ਦਾ ਜਹਾਜ਼ ਚੜ੍ਹਦੇ ਹਨ ਤਾਂ ਉਨ੍ਹਾਂ ਵਾਸਤੇ ਸਖ਼ਤ ਮਾਪਦੰਡ ਲਾਗੂ ਕੀਤੇ ਗਏ ਹਨ।

ਕੈਨੇਡਾ ਨੇ ਭਾਰਤ ਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ 'ਤੇ ਲੱਗੀ ਰੋਕ ਵਧਾਈ

ਪੜ੍ਹੋ ਹੋਰ ਖ਼ਬਰਾਂ :ਭਾਰਤ 'ਚ ਕਦੋਂ ਖ਼ਤਮ ਹੋਵੇਗੀ ਕੋਰੋਨਾ ਦੀ ਦੂਜੀ ਲਹਿਰ ਅਤੇ ਕਦੋਂ ਆਵੇਗੀ ਤੀਜੀ ਲਹਿਰ ?

ਹਾਲਾਂਕਿ ਅਲਘਾਬਰਾ ਨੇ ਇਹ ਵੀ ਕਿਹਾ ਕਿ " ਪਾਬੰਦੀਆਂ ਲਾਉਣ ਮਗਰੋਂ ਅੰਤਰਰਾਸ਼ਟਰੀ ਉਡਾਣਾਂ ਰਾਹੀਂ ਪਾਜ਼ੀਟਿਵ ਕੇਸਾਂ ਦੀ ਗਿਣਤੀ ਵਿੱਚ ਮਹੱਤਪੂਰਨ ਗਿਰਾਵਟ ਆਈ ਹੈ। ਫੈਡਰਲ ਸਰਕਾਰ ਦੇ ਅੰਕੜਿਆਂ ਨੇ ਦਿਖਾਇਆ ਹੈ ਕਿ ਯਾਤਰਾ ਪਾਬੰਦੀ ਨੇ ਘੱਟੋ- ਘੱਟ ਕੈਨੇਡਾ ਵਿੱਚ COVID-19 ਮਾਮਲਿਆਂ ਦੀ ਆਮਦ ਨੂੰ ਘੱਟ ਕਰਨ ਵਿੱਚ ਸਹਾਇਤਾ ਕੀਤੀ ਹੈ।

-PTCNews

Related Post