ਕੋਵਿਡ 19 'ਤੇ ਕਨੇਡਾ ਸਰਕਾਰ ਨੇ ਕੀਤਾ ਨਵਾਂ ਐਲਾਨ

By  Jagroop Kaur October 1st 2020 08:05 PM -- Updated: October 1st 2020 11:27 PM

ਕੈਨੇਡਾ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵਿਦੇਸ਼ੀਆਂ ਦੀ ਯਾਤਰਾ 'ਤੇ ਲਾਈ ਪਾਬੰਦੀ ਦੀ ਮਿਆਦ 31 ਅਕਤੂਬਰ ਤਕ ਵਧਾ ਦਿੱਤੀ ਹੈ। ਜਨਤਕ ਸੁਰੱਖਿਆ ਮੰਤਰੀ ਬਿਲ ਬਲੇਅਰ ਨੇ ਇਹ ਜਾਣਕਾਰੀ ਸਾਂਝੀ ਕੀਤੀ । ਕਨੇਡਾ ਜਾਣ ਦੇ ਸਮੇਂ ਤੇ ਵਾਧੇ ਨੂੰ ਲੈਕੇ ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਅਸੀਂ ਅਮਰੀਕੀ ਨਾਗਰਿਕਾਂ ਨੂੰ ਛੱਡ ਕੇ ਵਿਦੇਸ਼ੀ ਨਾਗਰਿਕਾਂ ਦੀ ਕੈਨੇਡਾ ਵਿਚ ਆਉਣ 'ਤੇ ਲਗਾਈ ਗਈ ਪਾਬੰਦੀ ਦੀ ਮਿਆਦ 31 ਅਕਤੂਬਰ ਤੱਕ ਵਧਾ ਰਹੇ ਹਾਂ।

Canada Goverment Canada Goverment

ਉਨ੍ਹਾਂ ਕਿਹਾ ਕਿ ਇੱਥੇ ਹੈਲੋਵੀਨ ਦਾ ਜਸ਼ਨ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਤੇ ਹੈਲੋਵੀਨ ਤੋਂ ਬਾਅਦ ਹੀ ਵਿਦੇਸ਼ੀਆਂ ਨੂੰ ਕੈਨੇਡਾ ਵਿਚ ਐਂਟਰੀ ਮਿਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਹੁਕਮ ਕੁਝ ਅਮਰੀਕੀ ਨਾਗਰਿਕਾਂ, ਸੰਘੀ ਸਰਕਾਰ ਵਲੋਂ ਇਜਾਜ਼ਤ ਪ੍ਰਾਪਤ ਕੀਤੇ ਅਸਥਾਈ ਵਿਦੇਸ਼ੀ ਕਾਮਿਆਂ ਤੇ ਡਿਪਲੋਮੈਟਾਂ ਅਤੇ ਜਹਾਜ਼ਾਂ ਦੇ ਕਰੂ ਮੈਂਬਰਾਂ 'ਤੇ ਲਾਗੂ ਨਹੀਂ ਹੋਵੇਗਾ।

Canada Goverment Canada Goverment

ਇਸ ਦੇ ਇਲਾਵਾ ਬਾਕੀਆਂ ਨੂੰ ਇਹ ਨਿਯਮ ਮੰਨਣਾ ਪਵੇਗਾ। ਦੱਸ ਦਈਏ ਕਿ ਕੋਰੋਨਾ ਵਾਇਰਸ ਫੈਲਣ ਮਗਰੋਂ ਕੈਨੇਡਾ ਨੇ ਵਿਦੇਸ਼ੀ ਨਾਗਰਿਕਾਂ ਦੇ ਦਾਖਲੇ 'ਤੇ ਰੋਕ ਲਗਾ ਦਿੱਤੀ ਸੀ, ਜਿਸ ਨੂੰ ਸਮੇਂ-ਸਮੇਂ 'ਤੇ ਵਧਾਇਆ ਜਾ ਰਿਹਾ ਹੈ। ਇਸ ਸਮੇਂ ਇਸ ਪਾਬੰਦੀ ਨੂੰ ਵਧਾਉਣਾ ਇਸ ਲਈ ਵੀ ਜ਼ਰੂਰੀ ਸੀ ਕਿਉਂਕਿ ਕੈਨੇਡਾ ਦੇ ਕੁਝ ਸੂਬਿਆਂ ਵਿਚ ਕੋਰੋਨਾ ਦੀ ਦੂਜੀ ਲਹਿਰ ਚੱਲ ਰਹੀ ਹੈ। ਜਿਸਤੋਂ ਨਿਜਾਤ ਪਾਉਣ ਦੇ ਲਈ ਸਰਕਾਰ ਵਲੋਂ ਹਰ ਤਰ੍ਹਾਂ ਦੇ ਹੀਲੇ ਕੀਤੇ ਜਾ ਰਹੇ ਹਨ।

ਜੇ ਕਿਸੇ ਉਲੰਘਣਾ ਕਰਨ ਵਾਲੇ ਨੇ ਕਿਸੇ ਹੋਰ ਵਿਅਕਤੀ ਦੀ ਮੌਤ ਦੇ ਜੋਖਮ ਵਿੱਚ ਯੋਗਦਾਨ ਪਾਇਆ ਜਾਂਦਾ ਹੈ ਤਾਂ ਉਹਨਾਂ ਨੂੰ ,000 720,000 ਤੱਕ ਦਾ ਜੁਰਮਾਨਾ ਜਾਂ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ।

Related Post