ਕੈਨੇਡਾ ਸਰਕਾਰ ਨੇ ਸਿੱਖਾਂ ਨੂੰ ਵਿਸਾਖੀ ਮੌਕੇ ਦਿੱਤਾ ਵੱਡਾ ਤੋਹਫ਼ਾ , ਪਾਸ ਹੋਇਆ ਇਹ ਬਿੱਲ

By  Shanker Badra April 12th 2019 07:04 PM -- Updated: April 12th 2019 07:12 PM

ਕੈਨੇਡਾ ਸਰਕਾਰ ਨੇ ਸਿੱਖਾਂ ਨੂੰ ਵਿਸਾਖੀ ਮੌਕੇ ਦਿੱਤਾ ਵੱਡਾ ਤੋਹਫ਼ਾ , ਪਾਸ ਹੋਇਆ ਇਹ ਬਿੱਲ:ਵੈਨਕੂਵਰ : ਕੈਨੇਡਾ ਦੀ ਫੈਡਰਲ ਸਰਕਾਰ ਨੇ ਸ਼ਾਨਦਾਰ ਕਦਮ ਚੁੱਕਦਿਆਂ ਵਿਸਾਖੀ ਮੌਕੇ ਅਪ੍ਰੈਲ ਨੂੰ ਸਿੱਖ ਵਿਰਾਸਤੀ ਮਹੀਨਾ ਹੋਣ ਦਾ ਐਲਾਨ ਕੀਤਾ ਹੈ।ਇਸ ਸਬੰਧੀ ਕੈਨੇਡਾ ਦੀ ਸੰਸਦ ਨੇ ਵੀਰਵਾਰ ਨੂੰ ਬੀਸੀ ਦੇ ਲਿਬਰਲ ਸੰਸਦ ਮੈਂਬਰ ਸੁੱਖ ਧਾਲੀਵਾਲ ਵੱਲੋਂ ਬਿੱਲ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ ਹੈ।

Canada Government April Sikh Heritage month Parliament passes bill
ਕੈਨੇਡਾ ਸਰਕਾਰ ਨੇ ਸਿੱਖਾਂ ਨੂੰ ਵਿਸਾਖੀ ਮੌਕੇ ਦਿੱਤਾ ਵੱਡਾ ਤੋਹਫ਼ਾ , ਪਾਸ ਹੋਇਆ ਇਹ ਬਿੱਲ

ਜਾਣਕਾਰੀ ਅਨੁਸਾਰ ਬਿੱਲ 'ਸੀ-376' ਨੂੰ ਕੈਨੇਡਾ ਦੇ ਹਾਊਸ ਆਫ਼ ਕਾਮਨਜ਼ ਨੇ ਅਪ੍ਰੈਲ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਐਲਾਨ ਕੀਤਾ ਹੈ।ਕੈਨੇਡਾ ਦੇ ਕੁਝ ਸੂਬਿਆਂ ਅਤੇ ਅਮਰੀਕਾ ਦੇ ਕੁਝ ਸੂਬਿਆਂ ਨੇ ਪਹਿਲਾਂ ਹੀ ਅਪ੍ਰੈਲ ਨੂੰ ਸਿੱਖ ਵਿਰਸਤ ਮਹੀਨੇ ਦਾ ਐਲਾਨ ਕਰ ਦਿੱਤਾ ਸੀ ਪਰ ਹੁਣ ਪੂਰੇ ਕੈਨੇਡਾ ਨੇ ਦੇਸ਼ ਪੱਧਰ 'ਤੇ ਅਪ੍ਰੈਲ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਐਲਾਨ ਦਿੱਤਾ ਗਿਆ ਹੈ।

Canada Government April Sikh Heritage month Parliament passes bill
ਕੈਨੇਡਾ ਸਰਕਾਰ ਨੇ ਸਿੱਖਾਂ ਨੂੰ ਵਿਸਾਖੀ ਮੌਕੇ ਦਿੱਤਾ ਵੱਡਾ ਤੋਹਫ਼ਾ , ਪਾਸ ਹੋਇਆ ਇਹ ਬਿੱਲ

ਦੱਸ ਦੇਈਏ ਕਿ ਸੁੱਖ ਧਾਲੀਵਾਲ ਨੇ ਅਪਰੈਲ ਦੇ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨੇ ਦੇ ਰੂਪ ਵਿੱਚ ਮਨਾਉਣ ਲਈ ਬਿੱਲ ਇਹ ਨਿਸ਼ਚਿਤ ਕਰਦਾ ਹੈ ਕਿ ਕੈਨੇਡਾ ਭਰ ਵਿੱਚ ਸਿੱਖ ਕੈਨੇਡੀਅਨਾਂ ਦੇ ਯੋਗਦਾਨ ਅਤੇ ਇਤਿਹਾਸ ਨੂੰ ਸਾਲਾਨਾ ਮਾਨਤਾ ਦਿੱਤੀ ਜਾਂਦੀ ਹੈ। ਇਸ ਬਿੱਲ ਨੂੰ ਤਕਰੀਬਨ 20 ਮੈਂਬਰਾਂ ਨੇ ਸਮਰਥਨ ਦਿੱਤਾ ਜੋ ਪੰਜਾਬੀ ਮੂਲ ਦੇ ਸਨ।

Canada Government April Sikh Heritage month Parliament passes bill
ਕੈਨੇਡਾ ਸਰਕਾਰ ਨੇ ਸਿੱਖਾਂ ਨੂੰ ਵਿਸਾਖੀ ਮੌਕੇ ਦਿੱਤਾ ਵੱਡਾ ਤੋਹਫ਼ਾ , ਪਾਸ ਹੋਇਆ ਇਹ ਬਿੱਲ

ਇਹ ਕਦਮ ਮਹੱਤਵਪੂਰਨ ਸੀ ਕਿਉਂਕਿ ਅਪ੍ਰੈਲ ਦਾ ਮਹੀਨੇ ਸਾਰੇ ਸਿੱਖਾਂ ਲਈ ਮਹੱਤਵਪੂਰਨ ਹੁੰਦਾ ਹੈ।ਖਾਲਸੇ ਲਈ ਵਿਸਾਖੀ ਦੇ ਪਵਿੱਤਰ ਦਿਹਾੜੇ ਦਾ ਆਪਣਾ ਵਿਸ਼ੇਸ਼ ਮਹੱਤਵ ਹੈ।ਇਸ ਦਿਨ 1699 ਨੂੰ ਆਨੰਦਪੁਰ ਸਾਹਿਬ ਦੀ ਧਰਤੀ ਤੇ ਖਾਲਸੇ ਦਾ ਜਨਮ ਹੋਇਆ।ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।

-PTCNews

Related Post