ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ ,ਪੰਜਾਬੀ ਨੌਜਵਾਨ ਦੀ ਹੋਈ ਮੌਤ

By  Shanker Badra October 3rd 2018 08:50 PM

ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ ,ਪੰਜਾਬੀ ਨੌਜਵਾਨ ਦੀ ਹੋਈ ਮੌਤ:ਕੈਨੇਡਾ ਦੇ ਕੈਲਗਰੀ 'ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਦੌਰਾਨ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਹਲਕਾ ਭਦੌੜ ਦੇ ਨੌਜਵਾਨ ਹਰਵਿੰਦਰ ਕੁਮਾਰ ਹੈਰੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਹਰਵਿੰਦਰ ਕੁਮਾਰ ਹੈਰੀ ਆਪਣੇ ਭਰਾ ਸੰਦੀਪ ਕੁਮਾਰ ਨਾਲ ਕਾਰ ਵਿੱਚ ਜਾ ਰਿਹਾ ਸੀ।ਇਸ ਦੌਰਾਨ ਰਸਤੇ ਵਿਚ ਬਰਫ਼ ਜ਼ਿਆਦਾ ਹੋਣ ਕਾਰਨ ਉਨ੍ਹਾਂ ਦੀ ਕਾਰ ਅੱਗੇ ਖੜੇ ਟਰੱਕ ਨਾਲ ਟਕਰਾ ਗਈ,ਜਿਸ ਤੋਂ ਬਾਅਦ ਸੰਦੀਪ ਕੁਮਾਰ ਤਾਂ ਕਾਰ ਵਿਚੋਂ ਉਤਰ ਗਿਆ ਤੇ ਹਰਵਿੰਦਰ ਕੁਮਾਰ ਜਦੋਂ ਕਾਰ ਵਿਚੋਂ ਉੱਤਰਨ ਲੱਗਾ ਤਾਂ ਇਸ ਦੌਰਾਨ ਹੀ ਪਿਛੇ ਤੋਂ ਇੱਕ ਤੇਜ ਰਫਤਾਰ ਲੋਡ ਟਰਾਲੇ ਨੇ ਉਨ੍ਹਾਂ ਦੀ ਗੱਡੀ ਨੂੰ ਭਿਆਨਕ ਟੱਕਰ ਮਾਰ ਦਿੱਤੀ।

ਜਿਸ ਕਾਰਨ ਉਨ੍ਹਾਂ ਦੀ ਗੱਡੀ ਵਿਚਕਾਰ ਹੋਣ ਕਾਰਨ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਹਰਵਿੰਦਰ ਕੁਮਾਰ ਹੈਰੀ ਗੱਡੀ 'ਚ ਬੁਰੀ ਤਰ੍ਹਾਂ ਫਸ ਗਿਆ।ਜਿਸ ਦੇ ਚਲਦਿਆਂ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਸੰਦੀਪ ਕੁਮਾਰ ਜਖਮੀ ਹੋ ਗਿਆ।ਜਿਸਨੂੰ ਤੁਰੰਤ ਹਸਪਤਾਲ ਇਲਾਜ ਲਈ ਭਰਤੀ ਕਰਵਾਇਆ।

ਜਿਕਰਯੋਗ ਹੈ ਕਿ ਹਰਵਿੰਦਰ ਕੁਮਾਰ ਆਪਣੇ ਪਿਤਾ ਦਰਸ਼ਨ ਕੁਮਾਰ ਕਿਲੇ ਵਾਲੇ ਅਤੇ 4 ਭਰਾਵਾਂ ਨਾਲ ਲੰਬੇ ਸਮੇਂ ਤੋਂ ਕੈਨੇਡਾ ਵਿਖੇ ਪੱਕੇ ਤੌਰ 'ਤੇ ਰਹਿ ਰਿਹਾ ਸੀ।

-PTCNews

Related Post