ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੈਨਕੂਵਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)

By  Jashan A April 14th 2019 10:34 AM

ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੈਨਕੂਵਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ),ਵੈਨਕੂਵਰ: ਖਾਲਸਾ ਪੰਥ ਦੇ 320ਵੇਂ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ਦੁਨੀਆ ਭਰ ਵਿੱਚ ਵਸਦੇ ਪੰਜਾਬੀ ਇਸ ਪਾਵਨ ਦਿਹਾੜੇ ਨੂੰ ਬੜੇ ਹੀ ਸ਼ਰਧਾਪੂਰਵਕ ਢੰਗ ਨਾਲ ਮਨ੍ਹਾ ਰਹੇ ਹਨ। ਵਿਸਾਖੀ ਦੇ ਤਿਉਹਾਰ ਨੂੰ ਲੈ ਕੇ ਜਿਥੇ ਪੰਜਾਬ ਦੇ ਲੋਕਾਂ 'ਚ ਉਤਸ਼ਾਹ ਨਜ਼ਰ ਆ ਰਿਹਾ ਹੈ।

trudo ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੈਨਕੂਵਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)

ਉਥੇ ਹੀ ਵਿਦੇਸ਼ਾਂ 'ਚ ਵਸਦੇ ਪੰਜਾਬੀ ਵੀ ਇਸ ਪਾਵਨ ਤਿਉਹਾਰ ਨੂੰ ਮਨ੍ਹਾ ਰਹੇ ਹਨ। ਕੈਨੇਡਾ 'ਚ ਵਸਦੇ ਪੰਜਾਬੀ ਸਥਾਨਕ ਗੁਰੂ ਘਰਾਂ 'ਚ ਜਾ ਕੇ ਮੱਥਾ ਟੇਕ ਰਹੇ ਹਨ।

ਹੋਰ ਪੜ੍ਹੋ:ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਰੱਦ

ਇਸ ਦੌਰਾਨ ਵਿਸਾਖੀ ਦੇ ਪਾਵਨ ਤਿਉਹਾਰ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਮੁੱਖ ਰੱਖਦੇ ਹੋਏ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੈਨਕੂਵਰ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਇਆ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

trudo ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੈਨਕੂਵਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)

ਤੁਹਾਨੂੰ ਦੱਸ ਦੇਈਏ ਕਿ ਇਸ ਦਿਨ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਵਿੱਚ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਜਾਤਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ।ਜ਼ਿਕਰਯੋਗ ਹੈ ਕਿ ਵਿਸਾਖੀ ਦਾ ਤਿਉਹਾਰ ਸਿੱਖ ਭਾਈਚਾਰੇ ਲਈ ਕਾਫੀ ਮਹੱਤਵ ਰੱਖਦਾ ਹੈ।

-PTC News

Related Post