ਕੈਨੇਡਾ ਦੇ ਮਿਸੀਸਾਗਾ 'ਚ ਵਾਪਰਿਆ ਭਿਆਨਕ ਹਾਦਸਾ, 2 ਕਾਰਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 

By  Joshi July 24th 2018 08:42 AM

ਕੈਨੇਡਾ ਦੇ ਮਿਸੀਸਾਗਾ 'ਚ ਵਾਪਰਿਆ ਭਿਆਨਕ ਹਾਦਸਾ, 2 ਕਾਰਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ ਕੈਨੇਡਾ ਦੇ ਸ਼ਹਿਰ ਮਿਸੀਸਾਗਾ 'ਚ ਐਤਵਾਰ ਨੂੰ ਵੱਡਾ ਹਾਦਸਾ ਵਾਪਰਨ ਦੀ ਖਬਰ ਹੈ। ਇਸ ਹਾਦਸੇ 'ਚ ਸਵੇਰੇ ਦੋ ਕਾਰਾਂ ਵਿਚਾਲੇ ਖਤਰਨਾਕ ਟੱਕਰ ਹੋਣ ਕਾਰਨ ਹਾਦਸੇ 'ਚ 6 ਲੋਕ ਗੰਭੀਰ ਜ਼ਖਮੀ ਹੋ ਗਏ ਸਨ। ਇਹ ਹਾਦਸਾ ਕੁਈਨ ਐਲੀਜ਼ਾਬੈੱਥ ਵੇਅ ਵਿਚਕਾਰ ਹੁਰੋਓਂਟਾਰੀਓ ਅਤੇ ਕਾਵਥਰਾ ਰੋਡ 'ਤੇ ਵਾਪਰੀ। canada mississauga accident ਪੁਲਸ ਮੁਤਾਬਕ, 5 ਲੋਕ ਫਿਲਹਾਲ ਹਸਪਤਾਲ 'ਚ ਜ਼ੇਰ-ਏ-ਇਲਾਜ ਹਨ, ਜਿੱਥੇ ਉਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੂਸਰੀ ਕਾਰ ਡ੍ਰਾਈਵ ਕਰ ਰਹੇ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਾਦਸੇ ਤੋਂ ਬਾਅਦ ਸੜਕ ਨੂੰ ਕੁਝ ਦੇਰ ਤੱਕ ਬੰਦ ਕਰ ਦਿੱਤਾ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। —PTC News

Related Post