ਕੈਨੇਡਾ ਦੀ ਰਾਜਧਾਨੀ ਓਟਾਵਾ 'ਚ ਵਾਪਰਿਆ ਭਿਆਨਕ ਬੱਸ ਹਾਦਸਾ, ਤਿੰਨ ਲੋਕਾਂ ਦੀ ਮੌਤ ਅਤੇ 23 ਜ਼ਖ਼ਮੀ

By  Shanker Badra January 12th 2019 09:35 AM -- Updated: January 12th 2019 09:42 AM

ਕੈਨੇਡਾ ਦੀ ਰਾਜਧਾਨੀ ਓਟਾਵਾ 'ਚ ਵਾਪਰਿਆ ਭਿਆਨਕ ਬੱਸ ਹਾਦਸਾ, ਤਿੰਨ ਲੋਕਾਂ ਦੀ ਮੌਤ ਅਤੇ 23 ਜ਼ਖ਼ਮੀ:ਓਟਾਵਾ : ਕੈਨੇਡਾ ਦੀ ਰਾਜਧਾਨੀ ਓਟਾਵਾ 'ਚ ਇੱਕ ਭਿਆਨਕ ਬੱਸ ਹਾਦਸਾ ਵਾਪਰਿਆ ਹੈ।ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 23 ਲੋਕ ਜ਼ਖ਼ਮੀ ਹੋ ਗਏ ਹਨ। [caption id="attachment_239469" align="aligncenter" width="300"]Canadian capital Ottawa bus crash 3 dead ,23 injured
ਕੈਨੇਡਾ ਦੀ ਰਾਜਧਾਨੀ ਓਟਾਵਾ 'ਚ ਵਾਪਰਿਆ ਭਿਆਨਕ ਬੱਸ ਹਾਦਸਾ, ਤਿੰਨ ਲੋਕਾਂ ਦੀ ਮੌਤ ਅਤੇ 23 ਜ਼ਖ਼ਮੀ[/caption] ਜਾਣਕਾਰੀ ਅਨੁਸਾਰ ਬੀਤੇ ਦਿਨ ਸਥਾਨਕ ਸਮੇਂ ਮੁਤਾਬਕ ਸ਼ਾਮੀਂ 3.50 ਵਜੇ ਸ਼ਹਿਰ ਦੇ ਪੱਛਮੀ ਹਿੱਸੇ 'ਚ ਵੈਸਟਬੋਰੋ ਬੱਸ ਸਟੇਸ਼ਨ 'ਤੇ ਇੱਕ ਡਬਲ-ਡੈਕਰ ਬੱਸ ਪਲੇਟਫਾਰਮ ਨਾਲ ਟਕਰਾਅ ਗਈ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। [caption id="attachment_239470" align="aligncenter" width="300"]Canadian capital Ottawa bus crash 3 dead ,23 injured
ਕੈਨੇਡਾ ਦੀ ਰਾਜਧਾਨੀ ਓਟਾਵਾ 'ਚ ਵਾਪਰਿਆ ਭਿਆਨਕ ਬੱਸ ਹਾਦਸਾ, ਤਿੰਨ ਲੋਕਾਂ ਦੀ ਮੌਤ ਅਤੇ 23 ਜ਼ਖ਼ਮੀ[/caption] ਇਸ ਹਾਦਸੇ 'ਚ ਜ਼ਖਮੀ ਹੋਏ 23 ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਾਇਆ ਗਿਆ ਹੈ ,ਜਿਥੇ ਜ਼ਖ਼ਮੀਆਂ 'ਚੋਂ ਬਹੁਤੇ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।ਇਸ ਹਾਦਸੇ ਦੌਰਾਨ ਮਾਰੇ ਤਿੰਨਾਂ ਲੋਕਾਂ 'ਚੋਂ ਦੋ ਬੱਸ ਸਵਾਰ ਸਨ, ਜਦਕਿ ਤੀਜਾ ਪਲੇਟਫਾਰਮ 'ਤੇ ਖੜ੍ਹਾ ਸੀ। [caption id="attachment_239466" align="aligncenter" width="275"]Canadian capital Ottawa bus crash 3 dead ,23 injured
ਕੈਨੇਡਾ ਦੀ ਰਾਜਧਾਨੀ ਓਟਾਵਾ 'ਚ ਵਾਪਰਿਆ ਭਿਆਨਕ ਬੱਸ ਹਾਦਸਾ, ਤਿੰਨ ਲੋਕਾਂ ਦੀ ਮੌਤ ਅਤੇ 23 ਜ਼ਖ਼ਮੀ[/caption] ਦੱਸ ਦੇਈਏ ਕਿ ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਈ ਲੋਕ ਬੱਸ 'ਚ ਫਸ ਗਏ, ਜਿਨ੍ਹਾਂ ਨੂੰ ਕਾਫ਼ੀ ਮਸ਼ੱਕਤ ਤੋਂ ਬਾਅਦ ਬਾਹਰ ਕੱਢਿਆ ਗਿਆ ਹੈ।ਇਸ ਘਟਨਾ ਸਬੰਧੀ ਓਟਾਵਾ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਬੱਸ ਚਾਲਕ ਕੋਲੋਂ ਵੀ ਪੁੱਛਗਿੱਛ ਕੀਤੀ ਗਈ ਹੈ।ਇਸ ਹਾਦਸੇ 'ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੁੱਖ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਨੇ ਐਮਰਜੈਂਸੀ ਵਰਕਰਾਂ ਦਾ ਧੰਨਵਾਦ ਕੀਤਾ ਹੈ ,ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਦੀ ਮਦਦ ਕੀਤੀ ਹੈ। -PTCNews

Related Post