ਕੈਨੇਡਾ ਪੁਲਿਸ ਨੇ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਦੂਜੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
Riya Bawa
September 8th 2022 07:35 AM --
Updated:
September 8th 2022 07:41 AM
Canada Stabbing Rampage: ਕੈਨੇਡਾ ਪੁਲਿਸ ਦੀ ਤਿੰਨ ਦਿਨਾਂ ਦੀ ਤਲਾਸ਼ੀ ਤੋਂ ਬਾਅਦ ਬੁੱਧਵਾਰ ਨੂੰ ਸਸਕੈਚਵਨ ਵਿੱਚ 10 ਲੋਕਾਂ ਦੀ ਚਾਕੂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਇੱਕ ਦੂਜੇ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 32 ਸਾਲਾ ਮਾਈਲਸ ਸੈਂਡਰਸਨ ਨੂੰ ਰੋਸਟਰਨ ਸ਼ਹਿਰ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਚੋਰੀ ਦੀ ਗੱਡੀ ਵਿੱਚ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਜਿਸ ਤੋਂ ਬਾਅਦ ਸੂਚਨਾ ਦੇ ਆਧਾਰ 'ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।