ਇਸ ਵਾਰ ਸਰੀ ਤੇ ਟੋਰਾਂਟੋ 'ਚ ਨਹੀਂ ਸਜਾਏ ਜਾਣਗੇ ਨਗਰ ਕੀਰਤਨ, ਜਾਣੋ ਕਿਉਂ

By  Jashan A March 15th 2020 09:45 AM -- Updated: March 15th 2020 09:52 AM

ਓਂਟਾਰੀਓ: ਕੋਰੋਨਾਵਾਇਰਸ ਦਾ ਪ੍ਰਕੋਪ ਦਿਨ ਬ ਦਿਨ ਵਧਦਾ ਜਾ ਰਿਹਾ ਹੈ ਤੇ ਹੋਲੀ ਹੋਲੀ ਇਹ ਜਾਨਲੇਵਾ ਵਾਇਰਸ ਵੱਖ-ਵੱਖ ਦੇਸ਼ਾਂ 'ਚ ਤਹਿਲਕਾ ਮਚਾ ਰਿਹਾ ਹੈ। ਇਸ ਖਤਰਨਾਕ ਵਾਇਰਸ ਦੇ ਮੱਦੇਨਜ਼ਰ ਕਈ ਦੇਸ਼ਾਂ ਵੱਲੋਂ ਆਪਣੇ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਹਨ।

Cancellation of the Annual Khalsa Day Celebrations Toronto ਜਿਸ ਦੌਰਾਨ ਕੈਨੇਡਾ ਦੇ ਓਂਟਾਰੀਓ ਸਿੱਖ ਅਤੇ ਗੁਰਦੁਆਰਾ ਕੌਂਸਲ ਵੱਲੋਂ 26 ਅਪ੍ਰੈਲ ਨੂੰ ਮਨਾਇਆ ਜਾਣ ਵਾਲਾ ਸਾਲਾਨਾ ਖਾਲਸਾ ਦਿਵਸ ਅਤੇ ਇਸ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਰੱਦ ਕਰ ਦਿੱਤਾ ਹੈ।

ਹੋਰ ਪੜ੍ਹੋ: ਕੋਰੋਨਾ ਵਾਇਰਸ ਦਾ ਖੌਫ਼, ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਵਿਦੇਸ਼ ਜਾਣ 'ਤੇ ਰੋਕ

Cancellation of the Annual Khalsa Day Celebrations Toronto ਕੋਰੋਨਾਵਾਇਰਸ ਦੇ ਅਹਿਤਿਆਤ ਵਜੋਂ ਕੌਂਸਲ ਨੇ ਇਹ ਫੈਸਲਾ ਲਿਆ ਹੈ। ਉਹਨਾਂ ਦਾ ਮੰਨਣਾ ਹੈ ਕਿ ਜ਼ਿਆਦਾ ਇਕੱਠ ਵਾਲੀਆਂ ਜਗ੍ਹਾਵਾਂ ‘ਤੇ ਲੋਕ ਇਕੱਤਰ ਨਾ ਹੋਣ ਤਾਂ ਜੋ ਇਸ ਵਾਇਰਸ ਨੂੰ ਫੈਲਣੋ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਇਸ ਤੋਂ ਬਚਾਇਆ ਜਾ ਸਕੇ।

ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਜਿਮ, ਕਲੱਬ, ਸ਼ਾਪਿੰਡ ਮਾਲ ਅਤੇ ਸਿਨੇਮਾ ਘਰ 31 ਮਾਰਚ 2020 ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ।ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

Cancellation of the Annual Khalsa Day Celebrations Toronto ਤੁਹਾਨੂੰ ਦੱਸ ਦੇਈਏ ਕਿ ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊਐੱਚਓ (World Health Organisation, WHO) ਨੇ ਦੁਨੀਆ ਭਰ ‘ਚ ਕਰੋਨਾਵਾਇਰਸ ਨੂੰ ਮਹਾਮਾਰੀ (Pandemic) ਐਲਾਨ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 145,816 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 5,438 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ‘ਚ 83 ਲੋਕਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ।

-PTC News

Related Post