ਕੈਪਟਨ ਅਮਰਿੰਦਰ ਅੱਜ ਫਿਰ ਪਹੁੰਚੇ ਦਿੱਲੀ, ਅਮਿਤ ਸ਼ਾਹ ਨਾਲ ਕਰ ਸਕਦੇ ਮੀਟਿੰਗ

By  Riya Bawa October 18th 2021 01:13 PM

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਦੋ ਦਿਨਾਂ ਦੇ ਦਿੱਲੀ ਦੌਰੇ 'ਤੇ ਹਨ। ਕਿਹਾ ਜਾ ਰਿਹਾ ਹੈ ਕਿ ਤੀਜੀ ਵਾਰ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਸਕਦੇ ਹਨ। ਚਰਚਾ ਹੈ ਕਿ ਕੈਪਟਨ ਨਵੀਂ ਸਿਆਸੀ ਪਾਰਟੀ ਬਣਾਉਣ ਜਾ ਰਹੇ ਹਨ। ਇਸ ਤੋਂ ਪਹਿਲਾਂ, ਕੈਪਟਨ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਸਕਦੇ ਹਨ।ਇਸ ਤੋਂ ਪਹਿਲਾਂ ਕੈਪਟਨ ਨੇ ਕਾਂਗਰਸ ਛੱਡਣ ਦੇ ਸੰਕੇਤ ਦੇ ਦਿੱਤਾ ਹੈ ਪਰ ਅਜੇ ਆਪਣੇ ਪੱਤੇ ਨਹੀਂ ਖੋਲ੍ਹੇ।

Captain Amarinder Singh likely to meet PM Modi, Amit Shah in Delhi

ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਨਾ ਸਿਰਫ ਕਾਂਗਰਸ ਬਲਕਿ ਹੋਰ ਸਿਆਸੀ ਪਾਰਟੀਆਂ ਵੀ ਨੇੜਿਓਂ ਨਜ਼ਰ ਰੱਖ ਰਹੀਆਂ ਹਨ। ਪੰਜਾਬ ਦਾ ਸਰਹੱਦੀ ਖੇਤਰ 50 ਕਿਲੋਮੀਟਰ BSF ਅਧੀਨ ਆਉਣ ਤੋਂ ਬਾਅਦ ਕਾਂਗਰਸ ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਦੋਸ਼ ਲਾਇਆ ਕਿ ਕੈਪਟਨ ਦੀ ਸਲਾਹ ਨਾਲ ਹੀ ਕੇਂਦਰ ਸਰਕਾਰ ਨੇ ਇਹ ਫੈਸਲਾ ਕੀਤਾ ਹੈ।

ਗੌਰਤਲਬ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਇਹ ਕੈਪਟਨ ਅਮਰਿੰਦਰ ਦੀ ਤੀਜੀ ਦਿੱਲੀ ਫੇਰੀ ਹੋਵੇਗੀ। ਉਨ੍ਹਾਂ ਦੇ ਨੇੜਲੇ ਸੂਤਰਾਂ ਨੇ ਦੱਸਿਆ ਕਿ ਉਹ ਘੱਟੋ-ਘੱਟ ਦੋ ਦਿਨਾਂ ਲਈ ਰਾਸ਼ਟਰੀ ਰਾਜਧਾਨੀ ‘ਚ ਰਹਿਣਗੇ। ਪਿਛਲੇ ਕੁਝ ਦਿਨਾਂ ਤੋਂ ਕੈਪਟਨ ਆਪਣੇ ਵਫ਼ਾਦਾਰ ਨੇਤਾਵਾਂ ਨੂੰ ਨਵੀਂ ਰਾਜਨੀਤਕ ਪਾਰਟੀ ਦੇ ਗਠਨ ਬਾਰੇ ਵਿਚਾਰ ਜਾਣਨ ਲਈ ਬੁਲਾ ਰਹੇ ਹਨ।

Captain Amarinder Singh to leave for Delhi, may meet Amit Shah during 2-day stay

-PTC News

Related Post