ਮੁੱਖ ਮੰਤਰੀ ਵੱਲੋਂ ਹੋਲਾ ਮਹੱਲਾ ਤੇ ਹੋਲੀ ਨੂੰ ਏਕਤਾ ਤੇ ਸਦਭਾਵਨਾ ਦੀ ਰਵਾਇਤੀ ਭਾਵਨਾ ਨਾਲ ਮਨਾਉਣ ਦਾ ਸੱਦਾ

By  Jashan A March 10th 2020 10:42 AM

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਹੋਲੇ ਮਹੱਲੇ ਅਤੇ ਹੋਲੀ ਦੇ ਪਵਿੱਤਰ ਮੌਕੇ ’ਤੇ ਵਧਾਈ ਦਿੱਤੀ ਹੈ। ਉਨਾਂ ਨੇ ਇਨਾਂ ਤਿਉਹਾਰਾਂ ਨੂੰ ਰਵਾਇਤੀ ਭਾਵਨਾ ਨਾਲ ਏਕਤਾ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਰਹਿਮਦਿਲੀ ਨਾਲ ਮਨਾਉਣ ਦਾ ਸੱਦਾ ਦਿੱਤਾ।

ਜੰਗਜੂ ਭਾਵਨਾ ਦਾ ਪ੍ਰਤੀਕ ਹੋਲਾ ਮਹੱਲਾ ਅਤੇ ਰੰਗਾਂ ਦੇ ਤਿਉਹਾਰ ਹੋਲੀ ਦੀ ਪੂਰਵ ਸੰਧਿਆ ’ਤੇ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਪਵਿੱਤਰ ਮੌਕੇ ਭਾਈਚਾਰਕ ਸਾਂਝ ਅਤੇ ਸਦਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।

ਹੋਰ ਪੜ੍ਹੋ: ਕੈਪਟਨ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ 'ਚੋਂ ਇੱਕ ਵੀ ਨਹੀਂ ਕੀਤਾ ਪੂਰਾ: ਪ੍ਰਕਾਸ਼ ਸਿੰਘ ਬਾਦਲ

ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਮਾਨਵਤਾ ਅਤੇ ਆਪਸੀ ਮੇਲ ਮਿਲਾਪ ਦੀਆਂ ਉੱਚ ਨੈਤਿਕ ਕਦਰਾਂ-ਕੀਮਤਾਂ ਦਾ ਪਾਸਾਰ ਕਰਦੇ ਹਨ। ਉਨਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਸਦੀਆਂ ਪੁਰਾਣੀਆਂ ਕਦਰਾਂ-ਕੀਮਤਾਂ ਪ੍ਰਤੀ ਮੁੜ ਸਮਰਪਿਤ ਹੋਣ ਦਾ ਸਮਾਂ ਹੈ।

-PTC News

Related Post