ਕੈਪਟਨ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ’ਤੇ ਪਾਕਿਸਤਾਨ ਵੱਲੋਂ ਜਜ਼ੀਆ ਲਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਦੁਹਰਾਈ ਮੰਗ

By  Shanker Badra September 19th 2019 06:15 PM

ਕੈਪਟਨ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ’ਤੇ ਪਾਕਿਸਤਾਨ ਵੱਲੋਂ ਜਜ਼ੀਆ ਲਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਦੁਹਰਾਈ ਮੰਗ:ਡੇਰਾ ਬਾਬਾ ਨਾਨਕ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪਾਕਿਸਤਾਨ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ’ਤੇ ਸਰਵਿਸ ਚਾਰਜ ਲਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਮੰਗ ਦੁਹਰਾਉਦਿਆਂ ਇਸ ਦੀ ਤੁਲਨਾ ਮੁਗਲ ਕਾਲ ਦੌਰਾਨ ਮੁਸਲਿਸ ਦੇਸ਼ਾਂ ਵਿੱਚ ਗੈਰ-ਮੁਸਲਿਮਾਂ ਉਤੇ ਲਾਏ ਜਾਂਦੇ ਜਜ਼ੀਆ ਟੈਕਸ ਨਾਲ ਕੀਤੀ।ਮੁੱਖ ਮੰਤਰੀ ਨੇ ਬਾਦਸ਼ਾਹ ਅਕਬਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਵਿਵਾਦਿਤ ਟੈਕਸ ਨੂੰ ਖਤਮ ਕਰਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਾਕਿਸਤਾਨ ਵੱਲੋਂ ਸ਼ਰਧਾਲੂਆਂ ਉਤੇ 20 ਡਾਲਰ ਸਰਵਿਸ ਚਾਰਜ ਲਾਉਣ ਦੇ ਪ੍ਰਸਤਾਵ ਨੂੰ ਸਿੱਖ ਫਲਸਫੇ ਦੀ ਮੂਲ ਭਾਵਨਾ ਦੇ ਖਿਲਾਫ ਹੈ, ਜਿਸ ਵਿੱਚ ਵੰਡ ਤੋਂ ਬਾਅਦ ਪਾਕਿਸਤਾਨ ਵਿੱਚ ਰਹਿ ਗਏ ਗੁਰਧਾਮਾਂ ਦੇ ਖੁੱਲੇ ਦਰਸ਼ਨ ਦੀਦਾਰ ਕਰਨ ਦੀ ਅਰਦਾਸ ਕੀਤੀ ਜਾਂਦੀ ਹੈ।

CAPT AMARINDER REITERATES DEMAND FOR WITHDRAWAL OF PAK’S PROPOSED `JIZYA’ ON KARTARPUR VISITORS ਕੈਪਟਨ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ’ਤੇ ਪਾਕਿਸਤਾਨ ਵੱਲੋਂ ਜਜ਼ੀਆ ਲਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਦੁਹਰਾਈਮੰਗ

ਡੇਰਾ ਬਾਬਾ ਨਾਨਕ ਜਿੱਥੇ ਉਹ ਕਰਤਾਰਪੁਰ ਲਾਂਘੇ ਦੇ ਕੰਮ ਦਾ ਜਾਇਜ਼ਾ ਲੈਣ ਪੁੱਜੇ ਸਨ, ਵਿਖੇ ਮੀਡੀਆ ਕਰਮੀਆਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕਰ ਚੁੱਕੇ ਹਨ ਕਿ ਉਹ ਪਾਕਿਸਤਾਨ ਉਤੇ ਇਸ ਪ੍ਰਸਤਾਵਿਤ ਸਰਵਿਸ ਚਾਰਜ ਨੂੰ ਵਾਪਸ ਲੈਣ ਲਈ ਦਬਾਅ ਪਾਉਣ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਸੁਝਾਅ ਦਿੱਤਾ ਸੀ ਕਿ ਵਿਦੇਸ਼ ਮੰਤਰਾਲਾ ਦੁਵੱਲੀ ਮੀਟਿੰਗ ਵਿੱਚ ਇਸ ਦੇ ਜਲਦ ਹੱਲ ਦਾ ਮਾਮਲਾ ਚੁੱਕੇ।ਮੁੱਖ ਮੰਤਰੀ ਨੇ ਭਰੋਸਾ ਜ਼ਾਹਰ ਕੀਤਾ ਕਿ ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਕੰਮ 30 ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ। ਇਸ ਦੇ ਨਾਲ ਹੀ ਉਨਾਂ ਨੇ ਪਾਕਿਸਤਾਨ ਵਾਲੇ ਪਾਸੇ ਵਿਕਾਸ ਦੀ ਗਤੀ ’ਤੇ ਚਿੰਤਾ ਜ਼ਾਹਰ ਕੀਤੀ। ਲਾਂਘੇ ਨਾਲ ਸੁਰੱਖਿਆ ਚੁਣੌਤੀ ਪੈਦਾ ਹੋਣ ਬਾਰੇ ਸਵਾਲ ਦੇ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਨਿਰੰਤਰ ਚੌਕਸੀ ਰੱਖਣ ਦੀ ਲੋੜ ਹੈ।

CAPT AMARINDER REITERATES DEMAND FOR WITHDRAWAL OF PAK’S PROPOSED `JIZYA’ ON KARTARPUR VISITORS ਕੈਪਟਨ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ’ਤੇ ਪਾਕਿਸਤਾਨ ਵੱਲੋਂ ਜਜ਼ੀਆ ਲਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਦੁਹਰਾਈਮੰਗ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਖਰੇਵਿਆਂ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਚੱਲ ਰਹੀ ਹੈ ਅਤੇ ਉਨਾਂ ਦੇ ਕੈਬਨਿਟ ਸਾਥੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਰੇ ਮਸਲਿਆਂ ਨੂੰ ਸੁਖਾਵੇਂ ਢੰਗ ਨਾਲ ਸੁਲਝਾਉਣ ਲਈ ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ। ਮੁੱਖ ਮੰਤਰੀ ਨੇ ਇਕ ਵਾਰ ਫੇਰ ਇਸ ਇਤਿਹਾਸਕ ਦਿਹਾੜੇ ਦੀ ਅਹਿਮੀਅਤ ਨੂੰ ਸਨਮੁਖ ਰੱਖਦਿਆਂ ਸੌੜੇ ਸਿਆਸੀ ਹਿੱਤ ਲਾਂਭੇ ਰੱਖ ਕੇ ਇਸ ਨੂੰ ਸਾਂਝੇ ਤੌਰ ’ਤੇ ਮਨਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਪਾਣੀ ਅਤੇ ਹਵਾ ਦੀ ਸੰਭਾਲ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿਖਾਏ ਮਾਰਗ ’ਤੇ ਚੱਲਣ ਦੀ ਵੀ ਅਪੀਲ ਕੀਤੀ।

CAPT AMARINDER REITERATES DEMAND FOR WITHDRAWAL OF PAK’S PROPOSED `JIZYA’ ON KARTARPUR VISITORS ਕੈਪਟਨ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ’ਤੇ ਪਾਕਿਸਤਾਨ ਵੱਲੋਂ ਜਜ਼ੀਆ ਲਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਦੁਹਰਾਈਮੰਗ

ਡੇਰਾ ਬਾਬਾ ਨਾਨਕ ਦੀ ਫੇਰੀ ਨੂੰ ਵਿਸ਼ੇਸ਼ ਮੌਕਾ ਦੱਸਦਿਆਂ ਮੁੱਖ ਮੰਤਰੀ ਨੇ ਸਾਲ 1965 ਦੀ ਭਾਰਤ-ਪਾਕਿ ਜੰਗ ਦੌਰਾਨ ਸਰਹੱਦੀ ਇਲਾਕੇ ’ਚ ਫੌਜ ਵਿੱਚ ਨਿਭਾਈ ਸੇਵਾ ਨੂੰ ਵੀ ਚੇਤੇ ਕੀਤਾ। ਉਨਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਭਾਰਤ ਦੇ ਬਹਾਦਰ ਸੈਨਿਕ ਬਾਹਰੀ ਅਤੇ ਅੰਦਰੂਨੀ ਹਮਲਿਆਂ ਤੋਂ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ ਪਰ ਉਨਾਂ ਦੀਆਂ ਲਗਾਤਾਰ ਕੁਰਬਾਨੀਆਂ ਨਾਲ ਬਹੁਤ ਪੀੜਾ ਤੇ ਬੇਚੈਨੀ ਹੁੰਦੀ ਹੈ। ਅੱਜ ਦੀ ਜਾਇਜ਼ਾ ਮੀਟਿੰਗ ਵਿੱਚ ਨਵਜੋਤ ਸਿੰਘ ਸਿੱਧੂ ਦੀ ਗੈਰ-ਹਾਜ਼ਰੀ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਤਰੀ ਮੰਡਲ ਦੀ ਜਾਇਜ਼ਾ ਮੀਟਿੰਗ ਹੈ ਅਤੇ ਸਿੱਧੂ ਹੁਣ ਮੰਤਰੀ ਮੰਡਲ ਦਾ ਹਿੱਸਾ ਨਹੀਂ ਹਨ।

CAPT AMARINDER REITERATES DEMAND FOR WITHDRAWAL OF PAK’S PROPOSED `JIZYA’ ON KARTARPUR VISITORS ਕੈਪਟਨ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ’ਤੇ ਪਾਕਿਸਤਾਨ ਵੱਲੋਂ ਜਜ਼ੀਆ ਲਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਦੁਹਰਾਈਮੰਗ

ਲੋਕ ਇਨਸਾਫ ਪਾਰਟੀ ਸਿਮਰਜੀਤ ਸਿੰਘ ਬੈਂਸ ਵਿਰੁੱਧ ਕੇਸ ਦੇ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਮਾਮਲਾ ਅਦਾਲਤ ਅਧੀਨ ਹੋਣ ਕਰਕੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਸੋਧੇ ਹੋਏ ਮੋਟਰ ਵਹੀਕਲ ਐਕਟ ਤਹਿਤ ਜੁਰਮਾਨੇ ਵਧਾਉਣ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੰਤਮ ਫੈਸਲਾ ਸੂਬਿਆਂ ਦੇ ਸਿਰ ’ਤੇ ਛੱਡ ਦਿੱਤਾ ਗਿਆ ਹੈ, ਜਿਸ ਕਰਕੇ ਪੰਜਾਬ ਦੇ ਸਬੰਧਤ ਮੰਤਰੀ ਇਸ ਮਾਮਲੇ ਨੂੰ ਘੋਖ ਰਹੇ ਹਨ। ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਸਰਕਾਰੀ ਹਸਪਤਾਲ ਨੂੰ ਅੱਪਗ੍ਰੇਡ ਕਰਨ ਲਈ ਪਹਿਲਾ ਹੀ 2.50 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।ਇਸ ਤੋਂ ਪਹਿਲਾ ਮੁੱਖ ਮੰਤਰੀ ਨੇ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਉਨਾਂ ਆਪਣੀ ਡੇਰਾ ਬਾਬਾ ਨਾਨਕ ਫੇਰੀ ਦੌਰਾਨ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਵੀ ਮੱਥਾ ਟੇਕਿਆ।

-PTCNews

Related Post