ਕੈਪਟਨ ਅਮਰਿੰਦਰ ਸਿੰਘ ਨੇ ਬਲੂ ਸਟਾਰ ਓਪਰੇਸ਼ਨ ਦੌਰਾਨ ਹਰਿਮੰਦਰ ਸਾਹਿਬ ਤੋਂ ਹਟਾਈ ਗਈ ਇਤਿਹਾਸਕ ਸਮੱਗਰੀ ਵਾਪਸ ਦਿੱਤੇ ਜਾਣ ਲਈ ਰਾਜਨਾਥ ਸਿੰਘ ਨੂੰ ਲਿਖਿਆ ਪੱਤਰ

By  Shanker Badra March 6th 2019 05:59 PM

ਕੈਪਟਨ ਅਮਰਿੰਦਰ ਸਿੰਘ ਨੇ ਬਲੂ ਸਟਾਰ ਓਪਰੇਸ਼ਨ ਦੌਰਾਨ ਹਰਿਮੰਦਰ ਸਾਹਿਬ ਤੋਂ ਹਟਾਈ ਗਈ ਇਤਿਹਾਸਕ ਸਮੱਗਰੀ ਵਾਪਸ ਦਿੱਤੇ ਜਾਣ ਲਈ ਰਾਜਨਾਥ ਸਿੰਘ ਨੂੰ ਲਿਖਿਆ ਪੱਤਰ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਬਲੂ ਸਟਾਰ ਆਪਰੇਸ਼ਨ ਦੌਰਾਨ ਸ੍ਰੀ ਦਰਬਾਰ ਸਹਿਬ, ਅੰਮ੍ਰਿਤਸਰ ਦੀ ਲਾਇਬ੍ਰੇਰੀ ਤੋਂ ਹਟਾਈ ਗਈ ਇਤਿਹਾਸਕ ਸਮੱਗਰੀ ਤੁਰੰਤ ਵਾਪਸ ਕਰਨ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ।

Capt Amarinder Singh Blue Star Operation Harimandar Sahib Removed Historical content returned Rajnath Singh Written letter ਕੈਪਟਨ ਅਮਰਿੰਦਰ ਸਿੰਘ ਨੇ ਬਲੂ ਸਟਾਰ ਓਪਰੇਸ਼ਨ ਦੌਰਾਨ ਹਰਿਮੰਦਰ ਸਾਹਿਬ ਤੋਂ ਹਟਾਈ ਗਈ ਇਤਿਹਾਸਕ ਸਮੱਗਰੀ ਵਾਪਸ ਦਿੱਤੇ ਜਾਣ ਲਈ ਰਾਜਨਾਥ ਸਿੰਘ ਨੂੰ ਲਿਖਿਆ ਪੱਤਰ

ਇਸ ਮਾਮਲੇ ਵਿੱਚ ਮੰਤਰੀ ਦੇ ਦਖਲ ਦੀ ਮੰਗ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੰਗਲੈਂਡ ਤੋਂ ਸਿੱਖ ਸੰਗਠਨਾਂ ਦੀ ਤਾਲਮੇਲ ਕਮੇਟੀ ਦੇ ਕੁਝ ਨੁਮਾਇੰਦਿਆਂ ਦਾ ਇੱਕ ਵਫ਼ਦ ਹਾਲ ਹੀ ਵਿੱਚ ਉਨਾਂ ਨੂੰ ਮਿਲਿਆ ਅਤੇ ਉਨਾਂ ਨੇ ਇੰਗਲੈਂਡ ਦੇ ਸਿੱਖ ਭਾਈਚਾਰੇ ਅਤੇ ਉੱਥੇ ਵਸੇ ਭਾਰਤੀਆਂ ਨਾਲ ਸਬੰਧਤ ਕੁਝ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ।ਇਨਾਂ ਵਿੱਚ ਹਰਿਮੰਦਰ ਸਾਹਿਬ ਲਿਜਾਈ ਗਈ ਇਤਿਹਾਸਕ ਸਮੱਗਰੀ ਨਾਲ ਸਬੰਧਤ ਮੁੱਦਾ ਵੀ ਸ਼ਾਮਲ ਸੀ।

 Capt Amarinder Singh Blue Star Operation Harimandar Sahib Removed Historical content returned Rajnath Singh Written letter ਕੈਪਟਨ ਅਮਰਿੰਦਰ ਸਿੰਘ ਨੇ ਬਲੂ ਸਟਾਰ ਓਪਰੇਸ਼ਨ ਦੌਰਾਨ ਹਰਿਮੰਦਰ ਸਾਹਿਬ ਤੋਂ ਹਟਾਈ ਗਈ ਇਤਿਹਾਸਕ ਸਮੱਗਰੀ ਵਾਪਸ ਦਿੱਤੇ ਜਾਣ ਲਈ ਰਾਜਨਾਥ ਸਿੰਘ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਨੇ ਅੱਗੇ ਲਿਖਿਆ ਹੈ ਕਿ ਪੰਜਾਬ ਸਰਕਾਰ ਵਫ਼ਦ ਵੱਲੋਂ ਉਠਾਏ ਗਏ ਮੁੱਦਿਆਂ ਦੇ ਬਾਰੇ ਢੁਕਵੇਂ ਪੱਧਰ ’ਤੇ ਪਹਿਲਾਂ ਹੀ ਵਿਚਾਰ ਚਰਚਾ ਕਰ ਰਹੀ ਹੈ ਪਰ ਇਤਿਹਾਸਕ ਸਮੱਗਰੀ ਸ੍ਰੀ ਦਰਬਾਰ ਸਾਹਿਬ ਨੂੰ ਵਾਪਸ ਦੇਣ ਦੇ ਵਾਸਤੇ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਦੇ ਮੰਤਰਾਲੇ ਦੇ ਦਖਲ ਦੀ ਜ਼ਰੂਰੀ ਲੋੜ ਹੈ।ਮੁੱਖ ਮੰਤਰੀ ਨੇ ਅੱਗੇ ਲਿਖਿਆ ਹੈ ਕਿ ਬਹੁਤ ਸਾਰਾ ਸਿੱਖ ਧਰਮ ਦੀ ਵਡਮੁੱਲੀ ਅਤੇ ਇਤਿਹਾਸਕ ਸਮੱਗਰੀ ਜੂਨ, 1984 ਵਿੱਚ ਸੁਰੱਖਿਆ ਫੋਰਸਾਂ ਆਪਣੇ ਨਾਲ ਲੈ ਗਈਆਂ ਸਨ ਅਤੇ ਇਸ ਨੂੰ ਅਜੇ ਤੱਕ ਵਾਪਸ ਨਹੀ ਕੀਤਾ ਗਿਆ।ਸਿੱਖਾਂ ਵੱਲੋਂ ਇਸ ਮਸਲੇ ਨੂੰ ਵਾਰ-ਵਾਰ ਉਠਾਇਆ ਗਿਆ।

Capt Amarinder Singh Blue Star Operation Harimandar Sahib Removed Historical content returned Rajnath Singh Written letter ਕੈਪਟਨ ਅਮਰਿੰਦਰ ਸਿੰਘ ਨੇ ਬਲੂ ਸਟਾਰ ਓਪਰੇਸ਼ਨ ਦੌਰਾਨ ਹਰਿਮੰਦਰ ਸਾਹਿਬ ਤੋਂ ਹਟਾਈ ਗਈ ਇਤਿਹਾਸਕ ਸਮੱਗਰੀ ਵਾਪਸ ਦਿੱਤੇ ਜਾਣ ਲਈ ਰਾਜਨਾਥ ਸਿੰਘ ਨੂੰ ਲਿਖਿਆ ਪੱਤਰ

ਇਥੋਂ ਤੱਕ ਕਿ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਨੂੰ ਇਸ ਵਿੱਚ ਦਖਲ ਦੇਣ ਦੀ ਬੇਨਤੀ ਕੀਤੀ ਤਾਂ ਜੋ ਇਸ ਇਤਿਹਾਸਕ ਸਮੱਗਰੀ ਵਾਪਸ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ’ਚ ਬਹਾਲ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।ਮੁੱਖ ਮੰਤਰੀ ਨੇ ਇਹ ਮਾਮਲਾ ਜਲਦੀ ਹੱਲ ਕਰਨ ਵਾਸਤੇ ਸ੍ਰੀ ਰਾਜਨਾਥ ਸਿੰਘ ਤੋਂ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਸਿੱਖ ਭਾਈਚਾਰੇ ਦੀ ਲੰਮੇ ਸਮੇਂ ਤੋਂ ਲੰਬਿਤ ਪਈ ਹੋਈ ਮੰਗ ਹੈ।ਉਨਾਂ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਭਾਰਤ ਸਰਕਾਰ ਵਾਸਤੇ ਲੋੜੀਂਦੇ ਕਿਸੇ ਵੀ ਸਹਿਯੋਗ ਤੇ ਸਹਾਇਤਾ ਲਈ ਪੇਸ਼ਕਸ਼ ਕੀਤੀ।

-PTCNews

Related Post