ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਬੁਲਾਈ ਕੈਬਨਿਟ ਦੀ ਮੀਟਿੰਗ

By  Shanker Badra January 13th 2021 12:16 PM

ਚੰਡੀਗੜ੍ਹ : ਸੁਪਰੀਮ ਕੋਰਟ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ 'ਤੇ ਲਾਈ ਰੋਕ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਐਡਵੋਕੇਟ ਜਨਰਲ ਅਤੁਲ ਨੰਦਾ ਤੋਂ ਸੁਪਰੀਮ ਕੋਰਟ ਦੇ ਹੁਕਮ ਦੀ ਕਾਪੀ ਮੰਗ ਲਈ ਹੈ ਤਾਂ ਕਿ ਉਸ ਦੀ ਸਮੀਖਿਆ ਕੀਤੀ ਜਾ ਸਕੇ।

ਪੜ੍ਹੋ ਹੋਰ ਖ਼ਬਰਾਂ : ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ , ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਲਾਈ ਰੋਕ 

Capt.Amarinder Singh cabinet meeting convened on 14 January after Supreme Court decision ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਬੁਲਾਈ ਕੈਬਨਿਟ ਦੀ ਮੀਟਿੰਗ

ਕੈਪਟਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਉਹ ਖੁਦ ਪਹਿਲਾਂ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਸਟੇਅ ਦੇ ਹੁਕਮਾਂ ਦੀ ਕਾਪੀ ਦਾ ਅਧਿਐਨ ਕਰਣਗੇ ਤੇ ਉਸ ਦੀ ਸਮੀਖਿਆ ਕਰਨ ਤੋਂ ਬਾਅਦ ਹੀ ਕੁਝ ਕਹਿਣਾ ਸਹੀ ਹੋਵੇਗਾ। ਕੈਪਟਨ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਦੇਖਦੇ ਹੋਏ ਆਪਣੀ ਕੈਬਨਿਟ ਦੀ ਹੰਗਾਮੀ ਬੈਠਕ ਵੀ 14 ਜਨਵਰੀ ਨੂੰ ਸ਼ਾਮ 4 ਵਜੇ ਸੱਦ ਲਈ ਹੈ ਤਾਂ ਕਿ ਇਸ ਦੇ ਪੈਣ ਵਾਲੇ ਪ੍ਰਭਾਵਾਂ 'ਤੇ ਵਿਚਾਰ ਕੀਤਾ ਜਾ ਸਕੇ।

Capt.Amarinder Singh cabinet meeting convened on 14 January after Supreme Court decision ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਬੁਲਾਈ ਕੈਬਨਿਟ ਦੀ ਮੀਟਿੰਗ

ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਕਾਲੇ ਕਾਨੂੰਨਾਂ ਵਿਰੁੱਧ ਲੜਾਈ ਲੜਦੇ ਆ ਰਹੇ ਹਨ ਅਤੇ ਹੁਣ ਵੀ ਕਿਸਾਨਾਂ ਦੀ ਤਾਕਤ ਨੂੰ ਘੱਟ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਕਾਨੂੰਨੀ ਮਾਹਿਰਾਂ ਅਤੇ ਸਲਾਹਕਾਰਾਂ ਨਾਲ ਸੁਪਰੀਮ ਕੋਰਟ ਦੇ ਫੈਸਲੇ 'ਤੇ ਵਿਚਾਰ ਕਰਣਗੇ ਅਤੇ ਉਸ ਤੋਂ ਬਾਅਦ ਕੋਈ ਟਿੱਪਣੀ ਕਰਣਗੇ।

Capt.Amarinder Singh cabinet meeting convened on 14 January after Supreme Court decision ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਬੁਲਾਈ ਕੈਬਨਿਟ ਦੀ ਮੀਟਿੰਗ

ਪੜ੍ਹੋ ਹੋਰ ਖ਼ਬਰਾਂ : ਕਿਸਾਨ ਅੱਜ ਸ਼ਾਮ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਦਿੱਲੀ ਬਾਰਡਰ 'ਤੇ ਮਨਾਉਣਗੇ ਲੋਹੜੀ

ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਕਾਲੇ ਕਾਨੂੰਨਾਂ ਵਿਰੁੱਧ ਆਪਣੀ ਲੜਾਈ ਪੰਜਾਬ ਤੋਂ ਸ਼ੁਰੂ ਕੀਤੀ ਸੀ ਅਤੇ ਪੰਜਾਬ ਵਿਧਾਨ ਸਭਾ ਨੇ ਤਾਂ ਪਹਿਲਾਂ ਹੀ ਮਤਾ ਪਾਸ ਕਰਕੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਸੀ। ਦੂਜੇ ਪਾਸੇ ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਨੇ ਕਿਹਾ ਕਿ ਕੈਬਨਿਟ ਦੀ 14 ਜਨਵਰੀ ਨੂੰ ਸੱਦੀ ਗਈ ਬੈਠਕ 'ਚ ਕੈਪਟਨ ਨਵੇਂ ਹਾਲਾਤ ਦੀ ਸਮੀਖਿਆ ਕਰਨਗੇ ਅਤੇ ਨਾਲ ਹੀ ਨਵੀਂ ਰਣਨੀਤੀ ਵੀ ਤੈਅ ਕਰਣਗੇ। ਇਸ ਲਈ ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਬੈਠਕ 'ਤੇ ਲੱਗੀਆਂ ਹੋਈਆਂ ਹਨ।

-PTCNews

Related Post