ਕੈਪਟਨ ਅਮਰਿੰਦਰ ਸਿੰਘ ਨੇ ਡਰੱਗ ਤੇ ਫੂਡ ਕੈਮੀਕਲ ਲੈਬਾਰਟਰੀ ਦੀ ਮਹਿਲਾ ਅਧਿਕਾਰੀ ਦੀ ਹੱਤਿਆ ਦੀ ਫੌਰੀ ਜਾਂਚ ਦੇ ਦਿੱਤੇ ਨਿਰਦੇਸ਼

By  Shanker Badra March 29th 2019 07:27 PM

ਕੈਪਟਨ ਅਮਰਿੰਦਰ ਸਿੰਘ ਨੇ ਡਰੱਗ ਤੇ ਫੂਡ ਕੈਮੀਕਲ ਲੈਬਾਰਟਰੀ ਦੀ ਮਹਿਲਾ ਅਧਿਕਾਰੀ ਦੀ ਹੱਤਿਆ ਦੀ ਫੌਰੀ ਜਾਂਚ ਦੇ ਦਿੱਤੇ ਨਿਰਦੇਸ਼:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪੁਲਿਸ ਮੁਖੀ ਨੂੰ ਖਰੜ ਦੀ ਡਰੱਗ ਤੇ ਫੂਡ ਕੈਮੀਕਲ ਲੈਬਾਰਟਰੀ ਵਿਖੇ ਜ਼ੋਨਲ ਲਾਇਸੰਸਿੰਗ ਅਥਾਰਟੀ ਵਜੋਂ ਤਾਇਨਾਤ ਨੇਹਾ ਸ਼ੋਰੀ ਦੀ ਹੱਤਿਆ ਦੀ ਫੌਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ। [caption id="attachment_276140" align="aligncenter" width="300"]Capt Amarinder Singh Drug and Food Chemical Laboratory Woman Murder Inquiry directions
ਕੈਪਟਨ ਅਮਰਿੰਦਰ ਸਿੰਘ ਨੇ ਡਰੱਗ ਤੇ ਫੂਡ ਕੈਮੀਕਲ ਲੈਬਾਰਟਰੀ ਦੀ ਮਹਿਲਾ ਅਧਿਕਾਰੀ ਦੀ ਹੱਤਿਆ ਦੀ ਫੌਰੀ ਜਾਂਚ ਦੇ ਦਿੱਤੇ ਨਿਰਦੇਸ਼[/caption] ਮਹਿਲਾ ਅਧਿਕਾਰੀ ਦੀ ਹੱਤਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਇਸ ਮਾਮਲੇ ਦੀ ਜਾਂਚ ਤੇਜ਼ ਕਰਨ ਦੇ ਹੁਕਮ ਦਿੱਤੇ ਹਨ ਤਾਂ ਕਿ ਕੇਸ ਦੀ ਤਹਿ ਤੱਕ ਜਾਣ ਤੋਂ ਇਲਾਵਾ ਦੋਸ਼ੀ ਨੂੰ ਮਿਸਾਲੀ ਸਜ਼ਾ ਦਿਵਾਉਣੀ ਯਕੀਨੀ ਬਣਾਈ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਸੇਵਕ ਨੂੰ ਆਪਣੀ ਡਿੳੂਟੀ ਨਿਭਾਉਣ ਵਿੱਚ ਕਿਸੇ ਦੇ ਦਖਲ ਦੇਣ ਜਾਂ ਧਮਕਾਉਣ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ। [caption id="attachment_276139" align="aligncenter" width="300"]Capt Amarinder Singh Drug and Food Chemical Laboratory Woman Murder Inquiry directions
ਕੈਪਟਨ ਅਮਰਿੰਦਰ ਸਿੰਘ ਨੇ ਡਰੱਗ ਤੇ ਫੂਡ ਕੈਮੀਕਲ ਲੈਬਾਰਟਰੀ ਦੀ ਮਹਿਲਾ ਅਧਿਕਾਰੀ ਦੀ ਹੱਤਿਆ ਦੀ ਫੌਰੀ ਜਾਂਚ ਦੇ ਦਿੱਤੇ ਨਿਰਦੇਸ਼[/caption] ਦੱਸਣਯੋਗ ਹੈ ਕਿ ਅੱਜ ਸਵੇਰੇ 11.40 ਵਜੇ ਦੇ ਲਗਪਗ ਮੋਰਿੰਡਾ ਵਾਸੀ ਬਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਨੇਹਾ ਸ਼ੋਰੀ ਪਤਨੀ ਵਰੁਣ ਮੌਂਗਾ ਵਾਸੀ ਪੰਚਕੂਲ ਦੀ ਹੱਤਿਆ ਕਰ ਦਿੱਤੀ।ਦੋਸ਼ੀ, ਪੀੜਤਾ ਦੇ ਦਫ਼ਤਰ ’ਚ ਗਿਆ ਅਤੇ ਦੋ ਗੋਲੀਆਂ ਚਲਾਈਆਂ।ਇਸ ਤੋਂ ਬਾਅਦ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਕਾਬੂ ਆਉਣ ’ਤੇ ਆਪਣੇ ਆਪ ਨੂੰ ਗੋਲੀ ਮਾਰ ਲਈ।ਖਰੜ ਦੇ ਡੀ.ਐਸ.ਪੀ. ਜੋ ਤੁਰੰਤ ਘਟਨਾਸਥਾਨ ’ਤੇ ਪਹੁੰਚੇ, ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ।ਉਹ ਇਸ ਵੇਲੇ ਪੀ.ਜੀ.ਆਈ. ਵਿਖੇ ਜੇਰੇ ਇਲਾਜ ਹੈ। -PTCNews

Related Post