ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਲਈ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼

By  Jagroop Kaur April 12th 2021 02:44 PM

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕੋਰੋਨਾ ਟੀਕਾਕਰਨ ਦੇ ਦੂਜੇ ਪੜਾਅ ਦੌਰਾਨ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਵੀ ਲਗਾ ਲਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਵੱਲੋਂ ਸੋਸ਼ਲ ਮੀਡੀਆ ਅਕਾਊਂਟ ਰਾਹੀਂ । ਇਸ ਟਵੀਟ ਵਿਚ ਇਕ ਤਸਵੀਰ ਵੀ ਸਾਂਝੀ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਕੋਰੋਨਾ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਪਏਗਾ।

Coronavirus Punjab Updates: Punjab Chief Minister Captain Amarinder Singh on Monday took the second dose of the COVID-19 vaccine.

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੋ ਲੋਕ ਵੈਕਸੀਨ ਲਈ ਯੋਗ ਹਨ, ਉਹ ਅੱਗੇ ਆਉਣ ਅਤੇ ਆਪਣੀ ਤੇ ਆਪਣੇ ਪਰਿਵਾਰ ਦੇ ਭਲੇ ਲਈ ਵੈਕਸੀਨ ਲਗਵਾਉਣ। ਕੋਰੋਨਾ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ ਅਤੇ ਮੈਨੂੰ ਯਕੀਨ ਹੈ ਕਿ ਅਸੀਂ ਅਜਿਹਾ ਕਰਾਂਗੇ।

ਕੋਰੋਨਾ ਮਹਾਮਾਰੀ ਪ੍ਰਤੀ ਮੁਖ ਮੰਤਰੀ ਲੋਕਾਂ ਨੂੰ ਸਤਰਕ ਕਰ ਰਹੇ ਹਨ। ਦੱਸਣਯੋਗ ਹੈ ਕਿ ਪਰਵਾਸੀ ਕਾਮਿਆਂ ਦੇ ਮਸੀਹਾ ਸੋਨੂੰ ਸੂਦ ਨੂੰ ਜੋ ਭਾਵੇਂ ਖੁਦ ਨੂੰ ਅਜਿਹਾ ਅਖਵਾਉਣ ਤੋਂ ਇਨਕਾਰ ਕਰਦੇ ਹਨ, ਨੇ ਆਪਣੇ ਮੋਢਿਆਂ ’ਤੇ ਨਵੀਂ ਜ਼ੰਮੇਵਾਰੀ ਚੁੱਕੀ ਹੈ। ਉਹ ਕੋਵਿਡ ਟੀਕਾਕਰਨ ਮੁਹਿੰਮ ਲਈ ਪੰਜਾਬ ਸਰਕਾਰ ਦੇ ਬਰਾਂਡ ਅੰਬੈਸਡਰ ਬਣ ਗਏ ਹਨ।

Also Read | With 1.68 lakh new coronavirus cases, India records another new daily high

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੂੰ ਸੂਦ ਨਾਲ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ। ਸੋਨੂੰ ਸੂਦ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਕੋਵਿਡ ਵੈਕਸੀਨ ਲੈਣ ਲਈ ਪ੍ਰੇਰਿਤ ਅਤੇ ਪ੍ਰਭਾਵਿਤ ਕਰਨ ਲਈ ਸਾਨੂੰ ਸੂਦ ਤੋਂ ਇਲਾਵਾ ਕੋਈ ਹੋਰ ਸ਼ਖਸੀਅਤ ਨਹੀਂ ਹੋ ਸਕਦੀ।

Click here to follow PTC News on Twitter

Related Post