ਕੈਪਟਨ ਅਮਰਿੰਦਰ ਸਿੰਘ ਨੇ ਹੋਲੀ ਦਾ ਤਿਉਹਾਰ ਏਕਤਾ ਅਤੇ ਇਕਸੁਰਤਾ ਦੀ ਭਾਵਨਾ ਨਾਲ ਮਨਾਉਣ ਦਾ ਦਿੱਤਾ ਸੱਦਾ

By  Shanker Badra March 20th 2019 07:08 PM

ਕੈਪਟਨ ਅਮਰਿੰਦਰ ਸਿੰਘ ਨੇ ਹੋਲੀ ਦਾ ਤਿਉਹਾਰ ਏਕਤਾ ਅਤੇ ਇਕਸੁਰਤਾ ਦੀ ਭਾਵਨਾ ਨਾਲ ਮਨਾਉਣ ਦਾ ਦਿੱਤਾ ਸੱਦਾ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੋਲੀ ਦੇ ਮੌਕੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਇਹ ਰਿਵਾਇਤੀ ਭਾਰਤੀ ਤਿਉਹਾਰ ਏਕਤਾ, ਸਹਿਣਸ਼ੀਲਤਾ, ਭਾਈਚਾਰੇ ਅਤੇ ਸਦਭਾਵਨਾ ਦੇ ਰੰਗਾਂ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ। [caption id="attachment_272163" align="aligncenter" width="299"]Capt Amarinder Singh Holi festival Unity and harmony invitation celebrate ਕੈਪਟਨ ਅਮਰਿੰਦਰ ਸਿੰਘ ਨੇ ਹੋਲੀ ਦਾ ਤਿਉਹਾਰ ਏਕਤਾ ਅਤੇ ਇਕਸੁਰਤਾ ਦੀ ਭਾਵਨਾ ਨਾਲ ਮਨਾਉਣ ਦਾ ਦਿੱਤਾ ਸੱਦਾ[/caption] ਹੋਲੀ ਦੇ ਮੌਕੇ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਲੋਕਾਂ ਨੂੰ ਇਕਸੁਰਤਾ, ਭਾਈਚਾਰੇ ਅਤੇ ਮਿਲਵਰਤਣ ਦੀ ਭਾਵਨਾ ਨਾਲ ਇਹ ਤਿਉਹਾਰ ਪਿਆਰ ਨਾਲ ਮਨਾਉਣ ਦੀ ਅਪੀਲ ਕੀਤੀ ਹੈ। [caption id="attachment_272162" align="aligncenter" width="300"]Capt Amarinder Singh Holi festival Unity and harmony invitation celebrate ਕੈਪਟਨ ਅਮਰਿੰਦਰ ਸਿੰਘ ਨੇ ਹੋਲੀ ਦਾ ਤਿਉਹਾਰ ਏਕਤਾ ਅਤੇ ਇਕਸੁਰਤਾ ਦੀ ਭਾਵਨਾ ਨਾਲ ਮਨਾਉਣ ਦਾ ਦਿੱਤਾ ਸੱਦਾ[/caption] ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਗਟਾਵਾ ਕਰਦਾ ਹੈ ਅਤੇ ਇਹ ਮਾਨਵਤਾ ਦੀਆਂ ਉੱਚ ਨੈਤਿਕ ਕਦਰਾਂ-ਕੀਮਤਾਂ ਦੀ ਸਾਨੂੰ ਯਾਦ ਦਿਵਾਉਂਦਾ ਹੈ।ਉਨਾਂ ਕਿਹਾ ਕਿ ਇਹ ਸਮਾਂ ਸਦੀਆਂ ਪੁਰਾਣੀਆਂ ਕਦਰਾਂ-ਕੀਮਤਾਂ ’ਤੇ ਚਲਣ ਵਾਸਤੇ ਲੋਕਾਂ ਨੂੰ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਹੈ। -PTCNews

Related Post