ਕੈਪਟਨ ਅਮਰਿੰਦਰ ਸਿੰਘ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

By  Shanker Badra April 13th 2019 07:22 PM

ਕੈਪਟਨ ਅਮਰਿੰਦਰ ਸਿੰਘ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਸਾ ਪੰਥ ਦੇ 320ਵੇਂ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਜੋ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਾਵਨਾ ਦਾ ਚਿੰਨ ਹੈ।ਵਿਸਾਖੀ ਦੇ ਮੌਕੇ ਇਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਪੰਜਾਬ ਦੀ ਸਦੀਆਂ ਪੁਰਾਣੀ ਅਮੀਰ ਅਤੇ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਦੀ ਯਾਦ ਦਿਵਾਈ ਅਤੇ ਇਨਾਂ ਰਿਵਾਇਤਾਂ ਨੂੰ ਬਣਾਈ ਰੱਖਣ ਦਾ ਸੱਦਾ ਦਿੱਤਾ। [caption id="attachment_282474" align="aligncenter" width="300"]Capt Amarinder Singh Khalsa Sajna Diwas And Baisakhi Congratulations to people ਕੈਪਟਨ ਅਮਰਿੰਦਰ ਸਿੰਘ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ[/caption] ਮੁੱਖ ਮੰਤਰੀ ਨੇ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਵਿੱਚ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਜਾਤਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮਿ੍ਰਤ ਛਕਾ ਕੇ ਖਾਲਸਾ ਪੰਥ ਦੀ ਸਾਜਨਾ ਦੇ ਪਵਿੱਤਰ ਮੌਕੇ ਨੂੰ ਵੀ ਯਾਦ ਕੀਤਾ।ਉਨਾਂ ਕਿਹਾ ਕਿ ਫਿਰਕੂ ਸਦਭਾਵਨਾ ਅਤੇ ਆਪਸੀ ਭਾਈਚਾਰੇ ਦੇ ਨਾਲ ਮਨੱਖਤਾ ਦੇ ਪਿਆਰ ਅਤੇ ਦਇਆ ਦੇ ਰਾਹੀਂ ਇਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਦੇ ਵਾਸਤੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਗਈ ਸੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਸਾਖੀ ਦਾ ਇਹ ਤਿਉਹਾਰ ਹਾੜੀ ਦੀ ਫਸਲ ਦੇ ਪੱਕਣ ਅਤੇ ਹਾੜੀ ਨੂੰ ਸੰਭਾਲਣ ਨਾਲ ਸਬੰਧਤ ਹੈ। [caption id="attachment_282475" align="aligncenter" width="300"]Capt Amarinder Singh Khalsa Sajna Diwas And Baisakhi Congratulations to people ਕੈਪਟਨ ਅਮਰਿੰਦਰ ਸਿੰਘ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ[/caption] ਇਸ ਮੌਕੇ ’ਤੇ ਮੁੱਖ ਮੰਤਰੀ ਨੇ ਇਹ ਇਤਿਹਾਸਕ ਤਿਉਹਾਰ ਆਪਸੀ ਭਾਈਚਾਰੇ ਅਤੇ ਇਸ ਦੀਆਂ ਸ਼ਾਨਦਾਰ ਰਿਵਾਇਤਾਂ ਦੀ ਭਾਵਨਾ ਦੇ ਨਾਲ ਮਨਾਉਣ ਦਾ ਲੋਕਾਂ ਨੂੰ ਸੱਦਾ ਦਿੱਤਾ ਹੈ ਜੋ ਕਿ ਸਾਡੇ ਦੇਸ਼ ਦੀ ਧਰਮਨਿਰਪੱਖ ਮਜ਼ਬੂਤੀ ਅਤੇ ਸਮਾਜਿਕ ਤੰਦਾਂ ਨੂੰ ਮਜ਼ਬੂਤ ਬਣਾਉਣ ਦਾ ਜਸ਼ਨ ਹੈ। -PTCNews

Related Post