ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਸੀ.ਐਲ.ਯੂ. ਮਾਮਲੇ ਵਿੱਚ ਮੁਕੰਮਲ ਪ੍ਰਕਿਰਿਆ ਤੋਂ ਬਿਨਾਂ ਕਿਸੇ ਵਿਰੁੱਧ ਵੀ ਮਨਮਾਨੀ ਕਾਰਵਾਈ ਨੂੰ ਕੀਤਾ ਰੱਦ

By  Shanker Badra February 25th 2019 05:15 PM

ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਸੀ.ਐਲ.ਯੂ. ਮਾਮਲੇ ਵਿੱਚ ਮੁਕੰਮਲ ਪ੍ਰਕਿਰਿਆ ਤੋਂ ਬਿਨਾਂ ਕਿਸੇ ਵਿਰੁੱਧ ਵੀ ਮਨਮਾਨੀ ਕਾਰਵਾਈ ਨੂੰ ਕੀਤਾ ਰੱਦ:ਚੰਡੀਗੜ : ਪੰਜਾਬ ਵਿਧਾਨ ਸਭਾ ਅੰਦਰ ਵਿਰੋਧੀ ਧਿਰਾਂ ਵੱਲੋਂ ਕੀਤੇ ਹੰਗਾਮੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਸੀ.ਐਲ.ਯੂ. ਮਾਮਲੇ ਵਿਚ ਕਿਸੇ ਵੀ ਵਿਰੁੱਧ ਮੁਕੰਮਲ ਪ੍ਰਕਿ੍ਰਆ ਅਪਣਾਏ ਜਾਣ ਤੋਂ ਬਿਨਾਂ ਮਨਮਾਨੇ ਢੰਗ ਨਾਲ ਕਾਰਵਾਈ ਕੀਤੇ ਜਾਣ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਕਾਨੂੰਨ ਇਸ ਮਾਮਲੇ ਵਿੱਚ ਆਪਣਾ ਕੰਮ ਕਰੇਗਾ।ਅੱਜ ਸਿਫਰ ਕਾਲ ਦੌਰਾਨ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਇਹ ਮਾਮਲਾ ਚੁੱਕੇ ਜਾਣ ਪਿੱਛੋਂ ਬੋਲਦਿਆਂ ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਉਹ ਮੀਡੀਆ ਰਿਪੋਰਟਾਂ ਦੇ ਆਧਾਰ ’ਤੇ ਜਾਂ ਵਿਰੋਧੀ ਧਿਰ ਨੂੰ ਸੰਤੁਸ਼ਟ ਕਰਨ ਦੀ ਖਾਤਰ ਕਿਸੇ ਵਿਰੁੱਧ ਕੋਈ ਕਾਰਵਾਈ ਨਹੀਂ ਕਰਨਗੇ।

Capt Amarinder Singh Ludhiana CLU Matters anyone Against Arbitrary action Cancel ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਸੀ.ਐਲ.ਯੂ. ਮਾਮਲੇ ਵਿੱਚ ਮੁਕੰਮਲ ਪ੍ਰਕਿਰਿਆ ਤੋਂ ਬਿਨਾਂ ਕਿਸੇ ਵਿਰੁੱਧ ਵੀ ਮਨਮਾਨੀ ਕਾਰਵਾਈ ਨੂੰ ਕੀਤਾ ਰੱਦ

ਵਿਰੋਧੀ ਧਿਰਾਂ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੰਤਰੀ ਮੰਡਲ ਵਿੱਚੋਂ ਬਾਹਰ ਕਰਨ ਦੀ ਮੰਗ ਕੀਤੀ ਸੀ।ਜਿਸ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਇਸ ਮਾਮਲੇ ਵਿੱਚ ਪਹਿਲਾਂ ਹੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਕਾਰਵਾਈ ਤੋਂ ਪਹਿਲਾਂ ਕਸੂਰਵਾਰਾਂ ਦੀ ਪਛਾਣ ਕਰਨ ਲਈ ਮੁਕੰਮਲ ਪ੍ਰਕਿ੍ਰਆ ਅਪਣਾਈ ਜਾਵੇਗੀ।

Capt Amarinder Singh Ludhiana CLU Matters anyone Against Arbitrary action Cancel ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਸੀ.ਐਲ.ਯੂ. ਮਾਮਲੇ ਵਿੱਚ ਮੁਕੰਮਲ ਪ੍ਰਕਿਰਿਆ ਤੋਂ ਬਿਨਾਂ ਕਿਸੇ ਵਿਰੁੱਧ ਵੀ ਮਨਮਾਨੀ ਕਾਰਵਾਈ ਨੂੰ ਕੀਤਾ ਰੱਦ

ਉਨਾਂ ਕਿਹਾ ਕਿ ਵਿਰੋਧੀ ਧਿਰ ਦੇ ਦਬਾਅ ਅੱਗੇ ਝੁਕ ਕੇ ਕਿਸੇ ਵੀ ਵਿਰੁੱਧ ਕਾਨੂੰਨੀ ਪ੍ਰਕਿ੍ਰਆ ਦਾ ਪਾਲਣ ਨਾ ਕਰਦੇ ਹੋਏ ਅਤੇ ਪੁਖਤਾ ਸਬੂਤਾਂ ਦੀ ਅਣਹੋਂਦ ਵਿੱਚ ਕੋਈ ਵੀ ਕਾਰਵਾਈ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਉਨਾਂ ਸਦਨ ਨੂੰ ਯਕੀਨ ਦਿਵਾਇਆ ਕਿ ਜੇਕਰ ਲੈਂਡ ਕਲੀਰੈਂਸ ਸਰਟੀਫਿਕੇਟ ਮਾਮਲੇ ਵਿੱਚ ਕੋਈ ੳੂਣਤਾਈ ਜਾਂ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

-PTCNews

Related Post