ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ PM ਮੋਦੀ ਨਾਲ ਕਰ ਸਕਦੇ ਨੇ ਮੁਲਾਕਾਤ : ਸੂਤਰ

By  Shanker Badra September 30th 2021 01:13 PM

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਤ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਤ ਕਰ

ਸਕਦੇ ਹਨ। ਸੂਤਰਾਂ ਅਨੁਸਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੇਂਦਰ ਸਰਕਾਰ ਵਿੱਚ ਵੱਡੀ ਜਿੰਮੇਵਾਰੀ ਮਿਲ ਸਕਦੀ ਹੈ। ਭਾਜਪਾ ਸੂਤਰਾਂ ਨੇ ਕਿ ਕੈਪਟਨ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਸੁਲਝਾ ਸਕਦੇ ਹਨ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ PM ਮੋਦੀ ਨਾਲ ਕਰ ਸਕਦੇ ਨੇ ਮੁਲਾਕਾਤ : ਸੂਤਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ ਹਾਈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ 'ਚ ਇੰਨਾਂ ਮੁਲਾਕਾਤਾਂ ਨੂੰ ਸਿਆਸੀ ਨਜ਼ਰੀਏ ਤੋਂ ਕਾਫ਼ੀ ਮਹੱਤਪੂਰਣ ਮੰਨਿਆ ਜਾ ਰਿਹਾ ਹੈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ PM ਮੋਦੀ ਨਾਲ ਕਰ ਸਕਦੇ ਨੇ ਮੁਲਾਕਾਤ : ਸੂਤਰ

ਇਸ ਉੱਚ ਪੱਧਰੀ ਮੀਟਿੰਗ ਵਿੱਚ ਭਾਜਪਾ ਪ੍ਰਧਾਨ ਜੇ.ਪੀ. ਨੱਡਾਵੀ ਮੌਜੂਦ ਸਨ। ਜੇਕਰ ਭਾਜਪਾ ਸੂਤਰਾਂ ਦੀ ਮੰਨੀਏ ਤਾਂ ਭਾਜਪਾ ਪੰਜਾਬ ਨੂੰ ਲੈ ਕੇ ਬਹੁਤ ਗੰਭੀਰ ਹੈ, ਇਸ ਲਈ ਉਹ ਵੱਡਾ ਦਾਅ ਖੇਡਣ ਲਈ ਤਿਆਰ ਹੈ। ਕਿਉਂਕਿ ਇਸ ਵੇਲੇ ਪੰਜਾਬ ਵਿੱਚ ਪਾਰਟੀ ਦੀ ਹਾਲਤ ਬਹੁਤੀ ਚੰਗੀ ਨਹੀਂ ਹੈ, ਇਸ ਲਈ ਉਹ ਅਮਰਿੰਦਰ ਸਿੰਘ 'ਤੇ ਦਾਅ ਖੇਡਣਾ ਚਾਹੁੰਦੀ ਹੈ ਪਰ ਵਿਚਕਾਰ ਰੋੜਾ ਖੇਤੀ ਬਿੱਲਾਂ ਦੇ ਵਿਰੁੱਧ ਕਿਸਾਨ ਅੰਦੋਲਨ ਅਤੇ ਐਮ.ਐਸ.ਪੀ. ਦਾ ਮਸਲਾ ਹੈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ PM ਮੋਦੀ ਨਾਲ ਕਰ ਸਕਦੇ ਨੇ ਮੁਲਾਕਾਤ : ਸੂਤਰ

ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ ਨੂੰ ਕੇਂਦਰ ਤੋਂ ਰੱਦ ਕਰਵਾ ਕੇ ਪੰਜਾਬ ਵਿੱਚ ਇੱਕ ਨਵਾਂ ਸਿਆਸੀ ਸੰਗਠਨ ਦਾ ਐਲਾਨ ਕਰ ਸਕਦੇ ਹਨ। ਦਿੱਲੀ ਵਿੱਚ ਕਿਸਾਨੀ ਅੰਦੋਲਨ ਖਤਮ ਕਰਵਾ ਕੇ 2 ਅਕਤੂਬਰ ਨੂੰ ਕੈਪਟਨ ਨਵੇਂ ਸੰਗਠਨ ਦਾ ਐਲਾਨ ਕਰ ਸਕਦੇ ਹਨ। ਖ਼ਬਰਾਂ ਮੁਤਾਬਿਕ ਕੈਪਟਨ ਭਾਜਪਾ ਵਿੱਚ ਸਿੱਧੇ ਰੂਪ ਵਿੱਚ ਸ਼ਾਮਲ ਨਹੀਂ ਹੋਣਗੇ ਕਿਉਂਕਿ ਅਜਿਹਾ ਕਰਨ ਨਾਲ ਕਿਸਾਨਾਂ ਵਿੱਚ ਗਲਤ ਸਨੇਹਾ ਜਾਵੇਗਾ।

-PTCNews

Related Post