ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਲਈ 42 ਕਰੋੜ ਰੁਪਏ ਸਮਰਪਿਤ ਫੰਡ ਵਜੋਂ ਰੱਖਣ ਦਾ ਐਲਾਨ

By  Joshi July 22nd 2017 01:24 PM -- Updated: July 22nd 2017 01:25 PM

Capt Amarinder Singh Punjab Culture

ਬੱਸੀਆਂ ਕੋਠੀ ਵਿਖੇ ਮਹਾਰਾਜਾ ਦਲੀਪ ਸਿੰਘ ਯਾਦਗਾਰ ਦੀ ਸਾਂਭ-ਸੰਭਾਲ ਲਈ 15 ਲੱਖ ਰੁਪਏ ਜਾਰੀ ਕੀਤੇ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਲਈ 42 ਕਰੋੜ ਰੁਪਏ ਸਮਰਪਿਤ ਫੰਡ ਵਜੋਂ ਰੱਖਣ ਦਾ ਐਲਾਨ ਕੀਤਾ ਹੈ।

ਇਹ ਫੰਡ ਸੂਬਾ ਭਰ ਵਿਚ ਵੱਖ-ਵੱਖ ਸੱਭਿਆਚਾਰਕ ਪ੍ਰਾਜੈਕਟਾਂ ਦੇ ਰੱਖ-ਰਖਾਅ ਲਈ ਵਰਤੇ ਜਾਣਗੇ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬੱਸੀਆਂ ਕੋਠੀ ਵਿਖੇ ਮਹਾਰਾਜਾ ਦਲੀਪ ਸਿੰਘ ਯਾਦਗਾਰ ਦੀ ਸਾਂਭ-ਸੰਭਾਲ ਅਤੇ ਹੋਰ ਫੁਟਕਲ ਖਰਚਿਆਂ ਲਈ ਰਾਏਕੋਟ ਦੇ ਐਸ.ਡੀ.ਐਮ ਨੂੰ 15 ਲੱਖ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

Capt Amarinder Singh Punjab Culture

ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨਾਂ ਦੀ ਸਰਕਾਰ ਵੱਖ-ਵੱਖ ਸੱਭਿਆਚਾਰਕ ਵਿਰਾਸਤੀ ਪ੍ਰਾਜੈਕਟ ਅਤੇ ਯਾਦਗਾਰਾਂ ਰਾਹੀਂ ਸੂਬੇ ਦੇ ਸ਼ਾਨਦਾਰ ਵਿਰਸੇ ਦੀ ਸੰਭਾਲ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ ਜੋ ਸਾਡੀ ਨੌਜਵਾਨ ਪੀੜੀ ਨੂੰ ਸੂਬੇ ਦੇ ਅਮੀਰ ਵਿਰਸੇ ਬਾਰੇ ਪ੍ਰੇਰਿਤ ਕਰਨਗੀਆਂ।

ਕੈਪਟਨ ਅਮਰਿੰਦਰ ਸਿੰਘ ਨੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਡਾਇਰੈਕਟਰ ਸ਼ਿਵ ਦੁਲਾਰ ਸਿੰਘ ਢਿੱਲੋਂ ਨੂੰ ਸੂਬੇ ਦੇ ਵਿਰਾਸਤੀ ਪ੍ਰਾਜੈਕਟਾਂ ਖਾਸ ਕਰਕੇ ਲੁਧਿਆਣਾ ਜ਼ਿਲੇ ਵਿਚ ਮਹਾਰਾਜਾ ਦਲੀਪ ਸਿੰਘ ਯਾਦਗਾਰ ਦੇ ਰੱਖ-ਰਖਾਅ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਸ੍ਰੀ ਢਿੱਲੋਂ ਮੁਤਾਬਕ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਜ਼ਿਲਾ ਪੱਧਰੀ ਇੰਤਜ਼ਾਮੀਆ ਕਮੇਟੀ ਮੁੜ ਗਠਿਤ ਕੀਤੀ ਜਾ ਰਹੀ ਹੈ ਜਿਸ ਦੀਆਂ ਸਿਫਾਰਸ਼ਾਂ ਦੇ ਅਧਾਰ ’ਤੇ ਸਾਂਭ-ਸੰਭਾਲ ਲਈ ਫੰਡ ਨਿਯਮਤ ਤੌਰ ’ਤੇ ਜਾਰੀ ਕੀਤੇ ਜਾਣਗੇ।

—PTC News

Related Post