ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਬੀ.ਐਸ ਬੀਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

By  Shanker Badra January 11th 2019 01:53 PM

ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਬੀ.ਐਸ ਬੀਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ:ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿਰਮ ਗਰੁੱਪ ਦੇ ਮੁੱਖ ਸੰਪਾਦਕ ਬੀ.ਐਸ. ਬੀਰ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Capt Amarinder Singh Punjabi Literature BS Bir Death Shocking expression ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਬੀ.ਐਸ ਬੀਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਜਿਨ੍ਹਾਂ ਨੇ ਲੰਮੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਆਖਰੀ ਸਾਹ ਲਿਆ ਹੈ।ਬੀਰ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਬੀਰ ਵੱਲੋਂ ਪੰਜਾਬੀ ਸਾਹਿਤ, ਭਾਸ਼ਾ ਅਤੇ ਸੱਭਿਆਚਾਰ ਨੂੰ ਬੜ੍ਹਾਵਾ ਦੇਣ ਲਈ ਦਿੱਤੇ ਵਿਲੱਖਣ ਯੋਗਦਾਨ ਨੂੰ ਯਾਦ ਕੀਤਾ।

Capt Amarinder Singh Punjabi Literature BS Bir Death Shocking expression ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਬੀ.ਐਸ ਬੀਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਦੇ ਵਿਛੋੜੇ ਨਾਲ ਪੱਤਰਕਾਰੀ ਅਤੇ ਸਾਹਿਤਕ ਭਾਈਚਾਰੇ ਨੂੰ ਵੱਡਾ ਨੁਕਸਾਨ ਹੋਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਬੀ.ਐਸ. ਬੀਰ ਇੱਕ ਬਹੁ-ਪੱਖੀ ਸਖਸ਼ੀਅਤ ਹੋਣ ਦੇ ਨਾਲ ਨਾਲ ਬਹੁਤ ਵਧੀਆ ਵਿਅਕਤੀ ਸਨ. ਜਿਨ੍ਹਾਂ ਨੇ ਪੰਜਾਬੀਆਂ ਦੇ ਦਿੱਲ ਅਤੇ ਦਿਮਾਗ ਉੱਤੇ ਆਪਣੀ ਡੂੰਘੀ ਛਾਪ ਛੱਡੀ ਹੈ।ਮੁੱਖ ਮੰਤਰੀ ਨੇ ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

Capt Amarinder Singh Punjabi Literature BS Bir Death Shocking expression ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਬੀ.ਐਸ ਬੀਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਬੀਰ ਦੀ ਮੌਤ ਉੱਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਵੱਲੋਂ ਪੰਜਾਬੀ ਪੱਤਰਕਾਰੀ ਵਿਚ ਦਿੱਤੇ ਯੋਗਦਾਨ ਨੂੰ ਯਾਦ ਕੀਤਾ ਹੈ।

-PTCNews

Related Post