ਕੈਪਟਨ ਅਮਰਿੰਦਰ ਸਿੰਘ ਨੇ ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ’ਤੇ ਦਿੱਤਾ ਜ਼ੋਰ , ਰੋਜ਼ਾਨਾ ਸੁਣਵਾਈ ਦੀ ਕਰਨਗੇ ਮੰਗ

By  Shanker Badra February 13th 2019 05:40 PM

ਕੈਪਟਨ ਅਮਰਿੰਦਰ ਸਿੰਘ ਨੇ ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ’ਤੇ ਦਿੱਤਾ ਜ਼ੋਰ , ਰੋਜ਼ਾਨਾ ਸੁਣਵਾਈ ਦੀ ਕਰਨਗੇ ਮੰਗ:ਚੰਡੀਗੜ : ਲੁਧਿਆਣਾ ਵਿੱਚ ਵਾਪਰੇ ਸਮੂਹਿਕ ਬਲਾਤਕਾਰ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ’ਤੇ ਜ਼ੋਰ ਦਿੰਦਿਆਂ ਸਦਨ ਨੂੰ ਭਰੋਸਾ ਦਿੱਤਾ ਕਿ ਉਹ ਅਜਿਹੇ ਮਾਮਲਿਆਂ ਵਿੱਚ ਛੇਤੀ ਨਿਆਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਕੋਲ ਪਹੁੰਚ ਕਰਕੇ ਉਨਾਂ ਦੇ ਨਿੱਜੀ ਦਖਲ ਦੀ ਮੰਗ ਕਰਨਗੇ।

Capt Amarinder Singh rape cases hearing Fast Track Courts Emphasis
ਕੈਪਟਨ ਅਮਰਿੰਦਰ ਸਿੰਘ ਨੇ ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ’ਤੇ ਦਿੱਤਾ ਜ਼ੋਰ , ਰੋਜ਼ਾਨਾ ਸੁਣਵਾਈ ਦੀ ਕਰਨਗੇ ਮੰਗ

ਹਾਲ ਹੀ ਵਿੱਚ ਲੁਧਿਆਣਾ ’ਚ ਵਾਪਰੇ ਸਮੂਹਿਕ ਬਲਾਤਕਾਰ ਕੇਸ ’ਤੇ ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਉਹ ਚੀਫ ਜਸਟਿਸ ਨੂੰ ਫਾਸਟ ਟਰੈਕ ਅਦਾਲਤਾਂ ਵਿੱਚ ਅਜਿਹੇ ਮਾਮਲਿਆਂ ਦੀ ਰੋਜ਼ਾਨਾ ਸੁਣਵਾਈ ਕਰਨ ਦੀ ਅਪੀਲ ਕਰਨਗੇ।ਉਨਾਂ ਨੇ ਪੀੜਤਾਂ ਨੂੰ ਛੇਤੀ ਨਿਆਂ ਮੁਹੱਈਆ ਕਰਾਉਣ ਤੋਂ ਇਲਾਵਾ ਅਜਿਹੇ ਘਿਣਾਉਣੇ ਜੁਰਮਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Capt Amarinder Singh rape cases hearing Fast Track Courts Emphasis
ਕੈਪਟਨ ਅਮਰਿੰਦਰ ਸਿੰਘ ਨੇ ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ’ਤੇ ਦਿੱਤਾ ਜ਼ੋਰ , ਰੋਜ਼ਾਨਾ ਸੁਣਵਾਈ ਦੀ ਕਰਨਗੇ ਮੰਗ

ਮੁੱਖ ਮੰਤਰੀ ਨੇ ਵਿਧਾਨ ਸਭਾ ਨੂੰ ਜਾਣੂ ਕਰਵਾਇਆ ਕਿ ਇਸ ਘਿਣਾਉਣੇ ਅਪਰਾਧ ਵਿੱਚ ਸ਼ਾਮਲ ਛੇ ਵਿਅਕਤੀਆਂ ਵਿੱਚੋਂ ਤਿੰਨ ਨੂੰ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ ਜਦਕਿ ਬਾਕੀਆਂ ਨੂੰ ਵੀ ਛੇਤੀ ਹੀ ਫੜ ਲਿਆ ਜਾਵੇਗਾ।

-PTCNews

Related Post