ਕੈਪਟਨ ਅਮਰਿੰਦਰ ਸਿੰਘ ਵੱਲੋਂ ਅਵਾਰਾ ਗਾਵਾਂ ਦੀ ਸਮੱਸਿਆਵਾਂ ਨਾਲ ਨਿਪਟਣ ਲਈ ਗਊਸ਼ਾਲਾਵਾਂ ਦੀ ਦੇਖ ਰੇਖ ਲਈ 2.20 ਕਰੋੜ ਰੁਪਏ ਦੀ ਪ੍ਰਵਾਨਗੀ

By  Shanker Badra February 13th 2019 06:34 PM

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਵਾਰਾ ਗਾਵਾਂ ਦੀ ਸਮੱਸਿਆਵਾਂ ਨਾਲ ਨਿਪਟਣ ਲਈ ਗਊਸ਼ਾਲਾਵਾਂ ਦੀ ਦੇਖ ਰੇਖ ਲਈ 2.20 ਕਰੋੜ ਰੁਪਏ ਦੀ ਪ੍ਰਵਾਨਗੀ:ਚੰਡੀਗੜ: ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਤੋਂ ਇੱਕ ਦਿਨ ਬਾਅਦ ਗਊਸ਼ਾਲਾਵਾਂ ਨੂੰ ਪੂਰੀ ਸਹਾਇਤਾ ਦੇਣ ਸਬੰਧੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲਿਆਂ ਵਿੱਚ ਡਿਪਟੀ ਕਮਿਸ਼ਨਰਾਂ ਦੀ ਸਰਪਰਸਤੀ ਹੇਠ ਚੱਲ ਰਹੀਆਂ ਗਊਸ਼ਾਲਾਵਾਂ ਦੇ ਪ੍ਰਬੰਧਨ ਅਤੇ ਰਖ-ਰਖਾਓ ਲਈ 2.20 ਕਰੋੜ ਰੁਪਏ ਜਾਰੀ ਕਰਨ ਵਾਸਤੇ ਪ੍ਰਵਾਨਗੀ ਦੇ ਦਿੱਤੀ ਹੈ।ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਸੂਬੇ ਭਰ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਿਪਟਣਾ ਹੈ।

Capt Amarinder Singh stray cows Problems gaushalas 2.20 crores Approval ਕੈਪਟਨ ਅਮਰਿੰਦਰ ਸਿੰਘ ਵੱਲੋਂ ਅਵਾਰਾ ਗਾਵਾਂ ਦੀ ਸਮੱਸਿਆਵਾਂ ਨਾਲ ਨਿਪਟਣ ਲਈ ਗਊਸ਼ਾਲਾਵਾਂ ਦੀ ਦੇਖ ਰੇਖ ਲਈ 2.20 ਕਰੋੜ ਰੁਪਏ ਦੀ ਪ੍ਰਵਾਨਗੀ

ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਸੂਬੇ ਵਿੱਚ 22 ਗਊਸ਼ਾਲਾਵਾਂ ਵਾਸਤੇ ਹਰੇਕ ਲਈ 10-10 ਲੱਖ ਰੁਪਏ ਪ੍ਰਵਾਨ ਕੀਤੇ ਹਨ।ਇਹ ਰਾਸ਼ੀ ਚਾਰੇ ਦੀ ਢੁੱਕਵੀ ਸਪਲਾਈ ਅਤੇ ਪਸ਼ੂਆਂ ਦੀ ਸਿਹਤ ਨੂੰ ਯਕੀਨੀ ਬਣਾਉਣ ਲਈ ਵਰਤੀ ਜਾਵੇਗੀ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ, ਸਥਾਨਕ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਨਾਲ ਮਿਲ ਕੇ ਅਵਾਰਾ ਪਸ਼ੂਆਂ ਨੂੰ ਇਨਾਂ ਗਊਸ਼ਾਲਾਵਾਂ ਵਿੱਚ ਰੱਖਣ ਲਈ ਪ੍ਰਬੰਧ ਕਰਨ ਵਾਸਤੇ ਆਖਿਆ ਹੈ।ਇਸ ਕਦਮ ਨਾਲ ਅਵਾਰਾ ਪਸ਼ੂਆਂ ਕਾਰਨ ਹੁੰਦੇ ਖਤਰਨਾਕ ਹਾਦਸਿਆਂ ’ਤੇ ਰੋਕ ਲੱਗੇਗੀ।ਇਨਾਂ ਹਾਦਸਿਆਂ ਕਾਰਨ ਆਮ ਤੌਰ ’ਤੇ ਮੌਤਾਂ ਹੋਣ ਤੋਂ ਇਲਾਵਾ ਲੋਕ ਜ਼ਖਮੀ ਵੀ ਹੋ ਰਹੇ ਹਨ।

Capt Amarinder Singh stray cows Problems gaushalas 2.20 crores Approval ਕੈਪਟਨ ਅਮਰਿੰਦਰ ਸਿੰਘ ਵੱਲੋਂ ਅਵਾਰਾ ਗਾਵਾਂ ਦੀ ਸਮੱਸਿਆਵਾਂ ਨਾਲ ਨਿਪਟਣ ਲਈ ਗਊਸ਼ਾਲਾਵਾਂ ਦੀ ਦੇਖ ਰੇਖ ਲਈ 2.20 ਕਰੋੜ ਰੁਪਏ ਦੀ ਪ੍ਰਵਾਨਗੀ

ਗੌਰਤਲਬ ਹੈ ਕਿ ਮੁੱਖ ਸਕੱਤਰ ਦੀ ਅਗਵਾਈ ਵਿੱਚ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰ, ਪ੍ਰਮੁੱਖ ਸਕੱਤਰ ਦਿਹਾਤੀ ਵਿਕਾਸ ਤੇ ਪੰਚਾਇਤ ’ਤੇ ਆਧਾਰਿਤ ਇੱਕ ਚਾਰ ਮੈਂਬਰੀ ਕਮੇਟੀ ਮੁੱਖ ਮੰਤਰੀ ਵੱਲੋਂ ਗਠਿਤ ਕੀਤੀ ਗਈ ਹੈ ਜਿਸ ਨੂੰ ਇਨਾਂ ਗੳੂਸ਼ਾਲਾਵਾਂ ਨੂੰ ਚਲਾਉਣ ਲਈ ਢੁੱਕਵੀਂ ਪ੍ਰਣਾਲੀ ਤਿਆਰ ਕਰਨ ਦਾ ਕੰਮ ਸੌਂਪਿਆ ਗਿਆ ਹੈ।

-PTCNews

Related Post