ਕੈਪਟਨ ਅਮਰਿੰਦਰ ਸਿੰਘ ਅੱਜ PM ਮੋਦੀ ਨੂੰ ਮਿਲਣਗੇ , ਕਿਸਾਨਾਂ ਦੇ ਮੁੱਦੇ 'ਤੇ ਹੋ ਸਕਦੀ ਚਰਚਾ : ਸੂਤਰ

By  Shanker Badra August 11th 2021 08:52 AM

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅੱਜ ਕਿਸਾਨਾਂ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਅੱਜ ਸ਼ਾਮ 6:30 ਵਜੇ ਮੀਟਿੰਗ ਹੋ ਸਕਦੀ ਹੈ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅੱਜ ਸਵੇਰੇ 10 ਵਜੇ ਕੇਂਦਰੀ ਮੰਤਰੀ ਮਨਸੁਖ ਮੰਡਵੀਆ ਨੂੰ ਮਿਲਣਗੇ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।

ਕੈਪਟਨ ਅਮਰਿੰਦਰ ਸਿੰਘ ਅੱਜ PM ਮੋਦੀ ਨੂੰ ਮਿਲਣਗੇ , ਕਿਸਾਨਾਂ ਦੇ ਮੁੱਦੇ 'ਤੇ ਹੋ ਸਕਦੀ ਚਰਚਾ : ਸੂਤਰ

ਪੜ੍ਹੋ ਹੋਰ ਖ਼ਬਰਾਂ : ਕੈਨੇਡਾ ਸਰਕਾਰ ਨੇ ਭਾਰਤ ਲਈ ਸਿੱਧੀਆਂ ਉਡਾਣਾਂ 'ਤੇ ਲੱਗੀ ਪਾਬੰਦੀ 21 ਸਤੰਬਰ ਤੱਕ ਵਧਾਈ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦੇ ਹੱਲ ਲਈ ਦਖਲ ਦੇਣ ਦੀ ਬੇਨਤੀ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁਰੱਖਿਆ ਪ੍ਰਭਾਵਾਂ ਦਾ ਹਵਾਲਾ ਦਿੰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਖੇਤੀਬਾੜੀ ਕਨੂੰਨਾਂ ਤੁਰੰਤ ਰੱਦ ਕਰਨ ਲਈ ਕਿਹਾ, ਜਿਸ ਕਾਰਨ ਪੰਜਾਬ ਅਤੇ ਹੋਰ ਰਾਜਾਂ ਦੇ ਕਿਸਾਨਾਂ ਵਿਚ ਭਾਰੀ ਰੋਸ ਹੈ।

ਕੈਪਟਨ ਅਮਰਿੰਦਰ ਸਿੰਘ ਅੱਜ PM ਮੋਦੀ ਨੂੰ ਮਿਲਣਗੇ , ਕਿਸਾਨਾਂ ਦੇ ਮੁੱਦੇ 'ਤੇ ਹੋ ਸਕਦੀ ਚਰਚਾ : ਸੂਤਰ

ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਕਿਹਾ ਸੀ ਕਿ ਅਮਰਿੰਦਰ ਸਿੰਘ ਨੇ ਸ਼ਾਹ ਨੂੰ ਕਿਹਾ ਸੀ ਕਿ ਉਹ ਵਿਰੋਧੀ ਤਾਕਤਾਂ ਨੂੰ ਕਿਸਾਨਾਂ ਦੇ ਗੁੱਸੇ ਦਾ ਲਾਭ ਲੈਣ ਤੋਂ ਰੋਕਣ। ਇਸ ਦੇ ਨਾਲ ਹੀ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ,ਪੀਐਮ ਮੋਦੀ ਨਾਲ ਮੁਲਾਕਾਤ ਦੌਰਾਨ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਨ ਦੀ ਬੇਨਤੀ ਕਰ ਸਕਦੇ ਹਨ।

ਕੈਪਟਨ ਅਮਰਿੰਦਰ ਸਿੰਘ ਅੱਜ PM ਮੋਦੀ ਨੂੰ ਮਿਲਣਗੇ , ਕਿਸਾਨਾਂ ਦੇ ਮੁੱਦੇ 'ਤੇ ਹੋ ਸਕਦੀ ਚਰਚਾ : ਸੂਤਰ

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਪੀਐਮ ਮੋਦੀ ਨਾਲ ਪੰਜਾਬ ਦੀ ਸੁਰੱਖਿਆ ਬਾਰੇ ਵੀ ਚਰਚਾ ਕਰ ਸਕਦੇ ਹਨ। ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲ ਦੀਆਂ 25 ਕੰਪਨੀਆਂ ਅਤੇ ਡਰੋਨ ਵਿਰੋਧੀ ਉਪਕਰਣਾਂ ਦੀ ਮੰਗ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਮਰਥਿਤ ਅੱਤਵਾਦੀ ਤਾਕਤਾਂ ਪੰਜਾਬ ਨੂੰ ਨਿਸ਼ਾਨਾ ਬਣਾ ਸਕਦੀਆਂ ਹਨ।

-PTCNews

Related Post