ਕੈਪਟਨ ਅਮਰਿੰਦਰ ਸਿੰਘ ਨਵੀਂ ਪਾਰਟੀ ਬਣਾ ਕੇ ਕਰਨਗੇ ਵੱਡੀ ਗਲਤੀ: ਸੁਖਜਿੰਦਰ ਰੰਧਾਵਾ

By  Riya Bawa October 26th 2021 01:47 PM

ਚੰਡੀਗੜ੍ਹ: ਪੰਜਾਬ ਵਿੱਚ ਚੱਲ ਰਹੀ ਸਿਆਸੀ ਸਿਆਸਤ ਦਰਮਿਆਨ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰੈੱਸ ਕਾਨਫਰੰਸ ਕਰਨਗੇ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਉਹ ਕੱਲ੍ਹ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ। ਇਸ ਕਾਰਨ ਪੰਜਾਬ ਕਾਂਗਰਸ ਅੰਦਰ ਹਲਚਲ ਤੇਜ਼ ਹੋ ਗਈ ਹੈ। ਕੈਪਟਨ ਦੀ ਨਵੀਂ ਪਾਰਟੀ ਦਾ ਐਲਾਨ ਕਰਨ ਨੂੰ ਲੈ ਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

Sukhjinder Singh Randhawa to be next Punjab CM: Sources

ਦੱਸ ਦੇਈਏ ਕਿ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਅੱਜ ਮਾਰਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉਨ੍ਹਾਂ ਨੂੰ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ। ਇਸ ਦੌਰਾਨ ਸੁਖਜਿੰਦਰ ਰੰਧਾਵਾ ਨੇ ਪ੍ਰੈਸ ਕਾਨਫਰੰਸ ਕੀਤੀ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਵੇਂ ਪਾਰਟੀ ਬਣਾਉਣ 'ਤੇ ਰੱਜ ਕੇ ਭੜਾਸ ਕੱਢੀ।

ਉਹਨਾਂ ਨੇ ਕੈਪਟਨ ਵੱਲੋਂ ਨਵੀਂ ਪਾਰਟੀ ਬਣਾਏ ਜਾਣ ਨੂੰ ਲੈ ਕੇ ਕਿਹਾ ਕਿ ਕੈਪਟਨ ਨਵੀਂ ਪਾਰਟੀ ਬਣਾ ਕੇ ਵੱਡੀ ਗ਼ਲਤੀ ਕਰ ਰਹੇ ਹਨ ਜਿਸ ਕਾਂਗਰਸ ਨੇ ਕੈਪਟਨ ਨੂੰ ਵੱਡੇ ਅਹੁਦੇ ਦੇ ਕੇ ਨਿਵਾਜਿਆ ਤੇ ਇੰਨਾ ਮਾਣ ਦਿੱਤਾ, ਉਹ ਅੱਜ ਭਾਜਪਾ ਦੇ ਕਹਿਣ 'ਤੇ ਜਾਂ ਆਪ ਹੀ ਨਵੀਂ ਪਾਰਟੀ ਬਣਾਉਣ ਜਾ ਰਹੇ ਹਨ ਤੇ ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਕੈਪਟਨ ਨੂੰ ਆਪਣੀ ਨਵੀਂ ਪਾਰਟੀ ਨਹੀਂ ਬਣਾਉਣੀ ਚਾਹੀਦੀ, ਪਾਰਟੀ ਬਣਾ ਕੇ ਉਹ ਵੱਡੀ ਗਲਤੀ ਕਰਨਗੇ ਤੇ ਜੋ ਉਹਨਾਂ ਦਾ ਪੰਜਾਬ ਵਿਚ ਚਿਹਰਾ ਸੀ ਉਸ 'ਤੇ ਦਾਗ ਜ਼ਰੂਰ ਲੱਗੇਗਾ।

Captain Amarinder Singh likely to meet PM Modi, Amit Shah in Delhi

ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਬੀ. ਐੱਸ. ਐੱਫ. ਦਾ ਦਾਇਰਾ ਵਧਾਏ ਜਾਣ ਨੂੰ ਲੈ ਕੇ ਰੰਧਾਵਾ ਨੇ ਕਿਹਾ ਕਿ ਪੰਜਾਬ ਵਿਚ ਡਰੋਨ ਆਉਣੇ, ਟਿਫਿਨ ਬੰਬ ਮਿਲਣੇ ਅਤੇ ਹੈਰੋਇਨ ਆਉਣੀ ਇਹ ਸਭ ਕੈਪਟਨ ਅਮਰਿੰਦਰ ਦੀ ਦੇਣ ਹੈ।

 

-PTC News

Related Post