ਕੈਪਟਨ ਅਮਰਿੰਦਰ ਸਿੰਘ ਅੱਜ ਸ਼ੋਸ਼ਲ ਮੀਡੀਆ ਰਾਹੀਂ ਲੋਕਾਂ ਦੇ ਰੂਬਰੂ ਨਹੀਂ ਹੋਣਗੇ

By  Shanker Badra July 11th 2020 04:37 PM

ਕੈਪਟਨ ਅਮਰਿੰਦਰ ਸਿੰਘ ਅੱਜ ਸ਼ੋਸ਼ਲ ਮੀਡੀਆ ਰਾਹੀਂ ਲੋਕਾਂ ਦੇ ਰੂਬਰੂ ਨਹੀਂ ਹੋਣਗੇ:ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਾਮ 7 ਵਜੇ ‘ਕੈਪਟਨ ਨੂੰ ਪੁੱਛੋ’ ਪ੍ਰੋਗਰਾਮ ਤਹਿਤ ਸ਼ੋਸ਼ਲ ਮੀਡੀਆ ਰਾਹੀਂ ਲੋਕਾਂ ਦੇ ਰੂਬਰੂ ਨਹੀਂ ਹੋਣਗੇ। ਇਸ ਸਬੰਧੀ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਅੱਜ ਦਾ ਪ੍ਰੋਗਰਾਮ ਰੱਦ ਹੋਣ ਦੀ ਪੁਸ਼ਟੀ ਕੀਤੀ ਹੈ। ਦਰਅਸਲ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਰ ਸ਼ਨੀਵਾਰ ਲੋਕਾਂ ਦੇ ਸਾਹਮਣੇ ਫੇਸਬੁੱਕ ਰਾਹੀਂ ਲਾਈਵ ਹੋ ਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹਨ। ਇਹ ਉਨ੍ਹਾਂ ਦਾ ਕੋਰੋਨਾ ਕਾਲ ਦੌਰਾਨ 'Ask Captain' ਦਾ 10ਵਾਂ ਐਡੀਸ਼ਨ ਸੀ ,ਜੋ ਅੱਜਰੱਦ ਹੋ ਗਿਆ ਹੈ। [caption id="attachment_417216" align="aligncenter" width="300"]Capt Amarinder Singh will Not Live today on Facebook ਕੈਪਟਨ ਅਮਰਿੰਦਰ ਸਿੰਘ ਅੱਜ ਸ਼ੋਸ਼ਲ ਮੀਡੀਆ ਰਾਹੀਂ ਲੋਕਾਂ ਦੇ ਰੂਬਰੂ ਨਹੀਂ ਹੋਣਗੇ[/caption] ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਕਿਹਾ ਸੀ ਕਿ ਉਨ੍ਹਾਂ ਨੂੰ ਹਮੇਸ਼ਾ ਲੋਕਾਂ ਦੇ ਸਵਾਲਾਂ ਦੀ ਉਡੀਕ ਹੁੰਦੀ ਹੈ ਤੇ ਮੈਂ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਅੱਜ ਫੇਸਬੁੱਕ 'ਤੇ ਲਾਈਵ ਹੋ ਕੇ ਦੇਵਾਂਗਾ। ਉਨ੍ਹਾਂ ਕਿਹਾ ਸੀ ਕਿ ਮੇਰੇ ਲਈ ਲੋਕਾਂ ਦੇ ਸਵਾਲ ਤੇ ਸੁਝਾਅ ਬਹੁਤ ਮਹੱਤਵ ਰੱਖਦੇ ਹਨ ਅਤੇ ਮੈਂ ਪੂਰੀ ਕੋਸ਼ਿਸ਼ ਕਰਾਂਗਾ ਕਿ ਹਰੇਕ ਸਮੱਸਿਆ ਦਾ ਹੱਲ ਜਲਦ ਤੋਂ ਜਲਦ ਲੱਭਿਆ ਜਾਵੇ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਿਛਲੇ ਲਗਭਗ 3 ਮਹੀਨਿਆਂ ਤੋਂ ਲਗਾਤਾਰ ਹਰ ਹਫਤੇ ਲੋਕਾਂ ਦੇ ਸਾਹਮਣੇ ਲਾਈਵ ਹੋ ਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਆ ਰਹੇ ਹਨ। ਇਸ ਵਾਰ ਉਹ ਸ਼ੋਸ਼ਲ ਮੀਡੀਆ ਰਾਹੀਂਲਾਈਵ ਹੋ ਕੇ ਲੋਕਾਂ ਦੇ ਸਵਾਲਾਂ ਦੇ ਜਵਾਬ ਨਹੀਂ ਦੇਣਗੇ। -PTCNews

Related Post