ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕ੍ਰਿਸਮਿਸ ਦੀ ਵਧਾਈ, ਅਸਹਿਣਸ਼ੀਲਤਾ ਤੇ ਨਫ਼ਰਤ ਦੇ ਖਾਤਮੇ ਦਾ ਸੱਦਾ

By  Jashan A December 24th 2019 06:06 PM

ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕ੍ਰਿਸਮਿਸ ਦੀ ਵਧਾਈ, ਅਸਹਿਣਸ਼ੀਲਤਾ ਤੇ ਨਫ਼ਰਤ ਦੇ ਖਾਤਮੇ ਦਾ ਸੱਦਾ,ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕ੍ਰਿਸਮਿਸ ਦੇ ਸ਼ੁੱਭ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੰਦਿਆਂ ਇਹ ਤਿਉਹਾਰ ਆਪਸੀ ਮੇਲ-ਮਿਲਾਪ ਅਤੇ ਫਿਰਕੂ ਸਦਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ ਜੋ ਭਾਰਤੀ ਸੰਵਿਧਾਨ ਦੇ ਮੂਲ ਸਿਧਾਂਤ ਹਨ।

ਕ੍ਰਿਸਮਿਸ ਦੀ ਪੂਰਵ ਸੰਧਿਆ 'ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਅਸਹਿਣਸ਼ੀਲਤਾ ਅਤੇ ਫਿਰਕੂ ਨਫ਼ਰਤ ਤੋਂ ਉਪਰ ਉਠ ਕੇ ਏਕਤਾ ਅਤੇ ਭਾਈਚਾਰਕ ਸਾਂਝ ਪ੍ਰਤੀ ਪ੍ਰਣ ਕਰਨ ਦਾ ਵੀ ਸੱਦਾ ਦਿੱਤਾ।

ਹੋਰ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਨੇ ਡੇਅਰੀ ਉਤਪਾਦਾਂ ਨੂੰ ਆਰ.ਸੀ.ਈ.ਪੀ. ਤੋਂ ਬਾਹਰ ਰੱਖਣ ਦੀ ਕੀਤੀ ਮੰਗ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਵਧ ਰਹੀ ਅਸਹਿਣਸ਼ੀਲਤਾ ਦੇ ਸੰਦਰਭ ਵਿੱਚ ਪ੍ਰਭੂ ਯਿਸੂ ਮਸੀਹ ਦੇ ਸ਼ਾਂਤੀ, ਪਿਆਰ ਅਤੇ ਦਇਆ ਦੇ ਸੰਦੇਸ਼ ਦੀ ਅਜੋਕੇ ਦੌਰ ਵਿੱਚ ਹੋਰ ਵੀ ਵਧੇਰੇ ਸਾਰਥਿਕਤਾ ਹੈ। ਉਨ੍ਹਾਂ ਨੇ ਸਮੁੱਚੀ ਮਨੁੱਖਤਾ ਨੂੰ ਪ੍ਰਭੂ ਯਿਸੂ ਮਸੀਹ ਦੇ ਆਦਰਸ਼ਾਂ 'ਤੇ ਚੱਲਣ ਅਤੇ ਆਪਣੇ ਆਪ ਨੂੰ ਮੁੜ ਸਮਰਪਿਤ ਕਰਨ ਲਈ ਆਖਿਆ।

-PTC News

Related Post