ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਅਮਿਤ ਸ਼ਾਹ ਨਾਲ ਮੁਲਾਕਾਤ

By  Shanker Badra December 3rd 2020 10:05 AM

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਅਮਿਤ ਸ਼ਾਹ ਨਾਲ ਮੁਲਾਕਾਤ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ 7 ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡੇਰੇ ਲਾਈ ਬੈਠੇ ਹਨ। ਜਿਸ ਕਾਰਨ ਦਿੱਲੀ ਨੂੰ ਹੁਣ ਭਾਰੀਆਂ ਕਿੱਲਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜੇ ਵੀ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਜਾ ਰਹੇ ਹਨ। ਇਨ੍ਹਾਂ 'ਚ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ,ਯੂਪੀ ,ਹਰਿਆਣਾ ,ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਵੀ ਸ਼ਾਮਲ ਹਨ।

Capt Amarinder to meet Amit Shah today before farmers' meeting with Centre ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਅਮਿਤ ਸ਼ਾਹ ਨਾਲ ਮੁਲਾਕਾਤ

ਇਸ ਦੌਰਾਨ ਕਿਸਾਨੀ ਮਸਲੇ ਦੇ ਹੱਲ ਲਈ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਕਾਰ ਅੱਜ ਇਕ ਵਾਰ ਫਿਰ ਮੁਲਾਕਾਤ ਹੋ ਰਹੀ ਹੈ। ਇਸ ਮੁਲਾਕਾਤ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਮੁਲਾਕਾਤ ਹੋਵੇਗੀ। ਇਹ ਬੈਠਕ ਅੱਜ ਸਵੇਰੇ 9.30 ਵਜੇ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।

Capt Amarinder to meet Amit Shah today before farmers' meeting with Centre ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਅਮਿਤ ਸ਼ਾਹ ਨਾਲ ਮੁਲਾਕਾਤ

ਕੈਬਨਿਟ ਦੀ ਮੀਟਿੰਗ ਵਿਚ ਮੰਤਰੀਆਂ ਨਾਲ ਚਰਚਾ ਕਰਦਿਆਂ ਕੈਪਟਨ ਨੇ ਕਿਹਾ ਸੀ ਕਿ ਉਹ ਵੀਰਵਾਰ ਨੂੰ ਕਿਸਾਨ ਅੰਦੋਲਨ ਤੇ ਖੇਤੀ ਕਾਨੂੰਨਾਂ ਸਬੰਧੀ ਅਮਿਤ ਸ਼ਾਹ ਨੂੰ ਮਿਲਣਗੇ। ਦੱਸਿਆ ਗਿਆ ਹੈ ਕਿ ਕੈਪਟਨ ਗ੍ਰਹਿ ਮੰਤਰੀ ਨਾਲ ਕੇਂਦਰੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਜਾਂ ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ ਗਏ ਬਿੱਲਾਂ ਨੂੰ ਪਾਸ ਕਰਨ ਦੀ ਮੰਗ ਰੱਖਣ ਤੋਂ ਇਲਾਵਾ ਕੇਂਦਰ ਵੱਲੋਂ ਬੰਦ ਕੀਤੇ ਗਏ ਰੂਰਲ ਡਿਵੈਪਮੈਂਟ ਫੰਡ ਨੂੰ ਜਾਰੀ ਕਰਨ ਦੀ ਮੰਗ ਕਰ ਸਕਦੇ ਹਨ।

Capt Amarinder to meet Amit Shah today before farmers' meeting with Centre ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਅਮਿਤ ਸ਼ਾਹ ਨਾਲ ਮੁਲਾਕਾਤ

ਓਧਰ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਹੈ ਕਿ ਅਸੀਂ ਖੇਤੀ ਕਾਨੂੰਨਾਂ ਦੇ ਇਕੱਲੇ ਇਕੱਲੇ ਪੁਆਇੰਟ ਤੇ ਕੇਂਦਰ ਨਾਲ ਗੱਲ ਕਰਾਂਗੇ , ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਸਾਰੇ ਸੂਬਿਆ ਦੇ ਵੱਡੇ ਲੀਡਰਾਂ ਦੀ ਮੀਟਿੰਗ ਕੀਤੀ ਗਈ ਹੈ ,ਹੁਣ ਦੇਸ਼ ਦੇ ਸਾਰੇ ਕਿਸਾਨ ਆਗੂ ਕੇਂਦਰ ਨਾਲ ਮੀਟਿੰਗ ਵਿੱਚ ਜਾਣਗੇ। ਸੰਯੁਕਤ ਕਿਸਾਨ ਮੋਰਚਾ ਅਗਵਾਈ ਕਰੇਗੀ। ਕਿਸਾਨ ਆਗੂਆਂ ਨੇ ਕਿਹਾ ਕਿ 5 ਦਸੰਬਰ ਨੂੰ ਮੋਦੀ ,ਅੰਬਾਨੀ ਅਤੇ ਅਡਾਨੀ ਦਾ ਪੂਰੇ ਦੇਸ਼ ਵਿੱਚ ਪੁਤਲਾ ਫੂਕਿਆ ਜਾਵੇਗਾ।

Captain Amarinder Singh Amit Shah  Farmers Protest Farm laws

-PTCNews

Related Post