ਨਹੀਂ ਕਰ ਸਕਦਾ ਕਿਸਾਨਾਂ ਦਾ 90 ਹਜ਼ਾਰ ਕਰੋੜ ਦਾ ਕਰਜ਼ਾ ਮੁਆਫ਼, ਜਾਣੋ ਕਿਉਂ ਕਿਹਾ ਕੈਪਟਨ ਨੇ ਇੰਝ!

By  Joshi January 14th 2018 11:15 AM -- Updated: January 14th 2018 12:08 PM

Captain Amarinder can't waive off farmer debt of Rs 90,000 crore of Punjab farmers?? :

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਵੱਲੋਂ 90,000 ਕਰੋੜ ਰੁਪਏ ਦੇ ਕਰਜ਼ਾ ਮੁਆਫੀ ਪੈਕੇਜ ਦੀ ਕੀਤੀ ਜਾ ਰਹੀ ਮੰਗ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਆਪਣੀ ਸਿਆਸੀ ਹੋਂਦ ਨੂੰ ਸੁਰਜੀਤ ਕਰਨ ਵਾਸਤੇ ਲੋਕਾਂ ਵਿੱਚ ਹਾਜ਼ਰੀ ਲਵਾਉਣ ਲਈ ਮੁੱਦੇ ਲੱਭਣ ਦੀ ਅਸਫਲ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸ਼ਨੀਵਾਰ ਨੂੰ ਜਾਰੀ ਕੀਤੇ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਸ੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੇਸ਼ ਕੀਤੇ ਯਾਦ ਪੱਤਰ ’ਤੇ ਤਿੱਖੀ ਪ੍ਰਕਿਰਿਆ ਪ੍ਰਗਟ ਕੀਤੀ ਹੈ ਜਿਸ ਵਿੱਚ ਅਕਾਲੀ ਦਲ ਨੇ 90,000 ਕਰੋੜ ਦੇ ਕਰਜ਼ੇ ਮੁਆਫ ਕਰਨ ਸਬੰਧੀ ਸਰਕਾਰ ਨੂੰ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ।

Captain Amarinder can't waive off farmer debt of Rs 90,000 crore of Punjab farmers??Captain Amarinder can't waive off farmer debt of Rs 90,000 crore of Punjab farmers?? :

ਉਨਾਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸਾ ਕਰਨੀ ਚਾਹੀਦੀ ਹੈ ਨਾ ਕਿ ਤੋਹਮਤਬਾਜ਼ੀ ਵਿੱਚ ਗਲਤਾਨ ਹੋਣਾ ਚਾਹੀਦਾ ਹੈ ਕਿਉਂਕਿ ਕਾਂਗਰਸ ਸਰਕਾਰ ਸੂਬੇ ਦੀ ਆਰਥਿਕਤਾ ਨੂੰ ਮੁੜ ਪੈਰਾਂ ’ਤੇ ਲਿਆ ਰਹੀ ਹੈ ਅਤੇ ਕਰਜ਼ਾ ਮੁਆਫੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਚੋਖੇ ਫੰਡ ਪੈਦਾ ਕਰਨ ਲਈ ਸਫਲ ਰਹੀ ਹੈ।

ਮੁੱਖ ਮੰਤਰੀ ਨੇ ਮੁਕੰਮਲ ਕਰਜ਼ੇ ਮੁਆਫੀ ਦੀ ਮੰਗ ਤੋਂ ਨਾਂਹ ਕਰਨ ਦਾ ਕਾਰਨ ਸੂਬੇ ਦੀਆਂ ਜ਼ਮੀਨੀ ਹਾਲਤਾਂ ਅਤੇ ਵਿੱਤੀ ਸੰਕਟ ਨੂੰ ਦੱਸਿਆ।

Captain Amarinder can't waive off farmer debt of Rs 90,000 crore of Punjab farmers??Captain Amarinder can't waive off farmer debt of Rs 90,000 crore of Punjab farmers?? : ਦੱਸਣਯੋਗ ਹੈ ਕਿ ਪਿਛਲੇ ਦਿਨੀਂ ਅਕਾਲੀ ਦਲ ਨੇ ਰਾਜਪਾਲ ਨੂੰ ਸੂਬੇ ਦੇ ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਆਫੀ ਬਾਰੇ ਮੰਗ ਪੱਤਰ ਸੌਂਪਿਆ ਸੀ, ਜਿਸ ਦੇ ਜਵਾਬ 'ਚ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੰਗ ਨੂੰ ਪੂਰਾ ਕਰਨ 'ਚ ਅਸਰੱਥਤਾ ਜਤਾਈ ਹੈ।

ਤੁਹਾਨੂੰ ਦੱਸ ਦੇਈਏ ਕਿ ਚੋਣਾਂ ਤੋਂ ਪਹਿਲਾਂ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫੀ ਕਰਨ ਦਾ ਵਾਅਦਾ ਕਰ ਹੁਣ ਇਸ ਨੂੰ ਲਾਗੂ ਕਰਨ 'ਚ ਕੀਤੀ ਜਾ ਰਜੀ ਢਿੱਲ ਮੱਠ ਦੇ ਚੱਲਦਿਆਂ ਸੂਬੇ ਦੇ ਕਿਸਾਨਾਂ ਵੱਲੋਂ ਆਏ ਦਿਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਹੇ ਹਨ।

—PTC News

 

Related Post