ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਲਾਹੇਵੰਦ ਗੱਲਬਾਤ ਦੀ ਆਸ-ਕੈਪਟਨ

By  Joshi February 10th 2018 04:28 PM

Captain Amarinder hopeful of meaningful talks with Trudeau: ਕੈਨੇਡਾ ਦੇ ਦੋ ਮੰਤਰੀਆਂ ਵੱਲੋਂ ਖਾਲਿਸਤਾਨ ਬਾਰੇ ਦਿੱਤੇ ਬਿਆਨ ਦਾ ਸਵਾਗਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਸ ਪ੍ਰਗਟ ਕੀਤੀ ਹੈ ਕਿ ਪੰਜਾਬ ਦੌਰੇ 'ਤੇ ਆ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਸ੍ਰੀ ਜਸਟਿਨ ਟਰੂਡੋ ਨਾਲ ਲਾਹੇਵੰਦ ਗੱਲਬਾਤ ਹੋਵੇਗੀ | ਉਨਾਂ ਕਿਹਾ ਕਿ ਅਜਿਹਾ ਕੈਨੇਡਾ ਦੇ ਦੋ ਮੰਤਰੀਆਂ ਵੱਲੋਂ ਖਾਲਿਸਤਾਨੀ ਲਹਿਰ ਨਾਲ ਕੋਈ ਸਬੰਧ ਨਾ ਹੋਣ ਦੇ ਦਿੱਤੇ ਗਏ ਬਿਆਨ ਤੋਂ ਬਾਅਦ ਸੰਭਵ ਹੋਇਆ ਹੈ | ਅੱਜ ਨਰਾਇਣਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਹੀ ਵਿੱਚ ਕੈਨੇਡਾ ਦੇ ਰੱਖਿਆ ਮੰਤਰੀ ਸ੍ਰੀ ਹਰਜੀਤ ਸਿੰਘ ਸੱਜਣ ਅਤੇ ਮੁੱਢਲਾ ਢਾਂਚਾ ਮੰਤਰੀ ਸ੍ਰੀ ਅਮਰਜੀਤ ਸਿੰਘ ਸੋਹੀ ਵਲੋਂ ਖਾਲਿਸਤਾਨ ਦੇ ਮੁੱਦੇ ਉੱਤੇ ਦਿੱਤੇ ਸਪਸ਼ਟੀਕਰਨ ਤੋਂ ਬਾਅਦ ਆਸ ਬਣੀ ਹੈ ਕਿ ਸ੍ਰੀ ਜਸਟਿਨ ਟਰੂਡੋ ਨਾਲ ਪੰਜਾਬ ਅਤੇ ਕੈਨੇਡਾ ਦੇ ਉਸਾਰੂ ਸਬੰਧਾਂ ਬਾਰੇ ਲਾਹੇਵੰਦ ਗੱਲਬਾਤ ਹੋ ਸਕੇਗੀ | ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਸੱਜਣ ਅਤੇ ਸ੍ਰੀ ਸੋਹੀ ਵਲੋਂ ਦਿੱਤੇ ਬਿਆਨ ਦਾ ਸੁਆਗਤ ਕਰਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਸੁਖਾਵਾਂ ਮਾਹੌਲ ਸਿਰਜਣ ਲਈ ਵਧਾਈ ਦੇ ਚੁੱਕੇ ਹਨ |

Captain Amarinder hopeful of meaningful talks with trudeau: ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਸੱਜਣ ਅਤੇ ਸ੍ਰੀ ਸੋਹੀ ਵਲੋਂ ਦਿੱਤੇ ਬਿਆਨ ਕਿ ਉਹ ਕਦੇ ਵੀ ਖਾਲਿਸਤਾਨ ਦੇ ਹਿਮਾਇਤੀ ਨਹੀਂ ਰਹੇ ਨੇ ਸਪਸ਼ਟ ਕੀਤਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਆਪਣੀ ਧਰਤੀ ਤੋਂ ਭਾਰਤ ਵਿਰੋਧੀ ਕਾਰਵਾਈਆਂ ਕਰਨ ਦੀ ਆਗਿਆ ਕਦਾਚਿਤ ਨਹੀਂ ਦੇਣਗੇ |

ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਇਕ ਸਵਾਲ ਦੇ ਉੱਤਰ ਵਿੱਚ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ 10.25 ਲੱਖ ਕਿਸਾਨਾਂ ਦਾ ਖੇਤੀ ਕਰਜਾ ਮੁਆਫ ਕਰਨ ਲਈ ਦਿ੍ੜ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਹਿੱਤ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਵਿੱਤੀ ਸੰਕਟ ਦੇ ਬਾਵਜੂਦ ਪੰਜਾਬ ਸਰਕਾਰ ਕਰਜਾ ਮੁਆਫੀ ਦੀ ਪ੍ਰਕਿ੍ਿਆ ਛੇਤੀ ਮੁਕੰਮਲ ਕਰ ਲਵੇਗੀ |

—PTC News

Related Post