ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਲਾਹੇਵੰਦ ਭਾਅ ਯਕੀਨੀ ਬਣਾਉਣ ਲਈ ਨਰਮੇ ਦੀ ਖਰੀਦ ਦਾ ਜਾਇਜ਼ਾ

By  Joshi October 2nd 2017 09:29 PM

ਮੁੱਖ ਮੰਤਰੀ ਵੱਲੋਂ ਨਰਮੇ ਦੀ ਬਿਨਾ ਅੜਚਣ ਖਰੀਦ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਰਮੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਉਨਾਂ ਦੀ ਸਰਕਾਰ ਸੂਬੇ ਦੇ ਨਰਮਾ ਉੱਤਪਾਦਕਾਂ ਦੀ ਸੰਤੁਸ਼ਟੀ ਵਾਸਤੇ ਨਰਮੇ ਦੀ ਫਸਲ ਦੀ ਘੱਟੋਂ-ਘੱਟ ਸਮਰਥਨ ਮੁੱਲ ’ਤੇ ਖਰੀਦ ਨੂੰ ਯਕੀਨੀ ਬਣਾਉਣ ਵਾਸਤੇ ਵਚਨਬੱਧ ਹੈ।captain amarinder reviews cotton procurement to ensure remunerative price to the farmersਅੱਜ ਸਵੇਰੇ ਆਪਣੇ ਸਰਕਾਰੀ ਨਿਵਾਸ ’ਤੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਨਰਮੇ ਦੀ ਸਮੁੱਚੀ ਖਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ।

ਮੀਟਿੰਗ ਦੌਰਾਨ ਮੰਡੀ ਬੋਰਡ ਦੇ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸੂਬੇ ਦੀਆਂ ਵੱਖ-ਵੱਖ ਨਰਮਾ ਮੰਡੀਆਂ ਵਿੱਚ ਹੁਣ ਤੱਕ ਅੰਦਾਜ਼ਨ 3.19 ਲੱਖ ਕੁਇੰਟਲ ਨਰਮਾ ਆਇਆ ਹੈ ਅਤੇ ਨਰਮੇ ਦਾ ਘੱਟੋ-ਘੱਟ ਸਮਰਥਨ ਮੁੱਖ 4220 ਰੁਪਏ ਪ੍ਰਤੀ ਕੁਇੰਟਲ ਹੈ। ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਇਸ ਸਮੇਂ ਨਰਮੇ ਦੀ ਖਰੀਦ ਬਿਨਾ ਕਿਸੇ ਅੜਚਣ ਤੋਂ ਚੱਲ ਰਹੀ ਹੈ ਅਤੇ ਬਹੁਤ ਥੋੜੇ ਮਾਮਲੇ ਮਿਆਰ ਨਾਲ ਸਬੰਧਤ ਸਾਹਮਣੇ ਆਏ ਹਨ।captain amarinder reviews cotton procurement to ensure remunerative price to the farmersਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਨਰਮੇ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ਤੋਂ ਵੱਧ ਭਾਅ ’ਤੇ ਹੋ ਰਹੀ ਹੈ ਜਦਕਿ ਬਹੁਤ ਥੋੜੀ ਮਾਤਰਾ ਵਿੱਚ ਨਰਮੇ ਦੇ ਮਿਆਰ ਸਬੰਧੀ ਮੁੱਦੇ ਉੱਠੇ ਹਨ। ਮੰਡੀਆਂ ਵਿੱਚ ਵੱਡੀ ਪੱਧਰ ’ਤੇ ਨਰਮਾ ਆ ਰਿਹਾ ਹੈ ਅਤੇ ਇਹ ਮਾਤਰਾ ਪਿਛਲੇ ਸਾਲ ਨਾਲੋਂ ਲਗ ਪਗ ਦੁੱਗਣੀ ਹੈ। ਨਰਮੇ ਦਾ ਉੱਤਪਾਦਨ ਵੀ ਪਹਿਲਾਂ ਨਾਲੋਂ ਕਾਫੀ ਜ਼ਿਆਦਾ ਹੋਇਆ ਹੈ। ਮੰਡੀ ਬੋਰਡ ਦੇ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸੂਬੇ ਭਰ ਵਿੱਚ ਨਰਮੇ ਦੀ ਖਰੀਦ 4220 ਰੁਪਏ ਤੋਂ 4350 ਰੁਪਏ ਪ੍ਰਤੀ ਕੁਇੰਟਲ ਚੱਲ ਰਹੀ ਹੈ।captain amarinder reviews cotton procurement to ensure remunerative price to the farmersਇਸੇ ਦੌਰਾਨ ਮੁੱਖ ਮੰਤਰੀ ਨੇ ਨਰਮੇ ਦਾ ਉੱਤਪਾਦਨ ਕਰਨ ਵਾਲੇ ਜ਼ਿਲਿਆਂ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਨੂੰ ਨਰਮੇ ਦਾ ਲਾਹੇਵੰਦ ਭਾਅ ਯਕੀਨੀ ਬਣਾਉਣ। ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਖੁਦ ਨਰਮਾ ਮੰਡੀਆਂ ਦਾ ਦੌਰਾ ਕਰਨ ਲਈ ਆਖਿਆ ਹੈ ਤਾਂ ਜੋ ਕਿਸਾਨ ਢੁਕਵਾਂ ਭਾਅ ਪ੍ਰਾਪਤ ਕਰ ਸਕਣ। ਉਨਾਂ ਨੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਨਰਮੇ ਦੀ ਚੱਲ ਰਹੀ ਖਰੀਦ ’ਤੇ ਨੇੜੀਓਂ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਰਮੇ ਦਾ ਭਾਅ ਉਸ ਦੇ ਮਿਆਰ ਅਤੇ ਪੱਧਰ ਮੁਤਾਬਕ ਯਕੀਨੀ ਬਣਾਉਣ।

ਸੂਬੇ ਭਰ ਵਿੱਚ ਨਰਮੇ ਦੀ ਖਰੀਦ ਦੀ ਗਤੀ ਨੂੰ ਹੋਰ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਭਲਕੇ ਚੰਡੀਗੜ ਵਿਖੇ ਵਿਸ਼ੇਸ਼ ਸੰਯੁਕਤ ਮੀਟਿੰਗ ਸੱਦੇ ਜਾਣ ਦੇ ਨਿਰਦੇਸ਼ ਦਿੱਤੇ ਹਨ ਜਿਸ ਵਿੱਚ ਭਾਰਤੀ ਨਰਮਾ ਕਾਰਪੋਰੇਸ਼ਨ ਦੇ ਅਧਿਕਾਰੀਆਂ, ਖੇਤੀਬਾੜੀ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਤੋਂ ਇਲਾਵਾ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਹਿੱਸਾ ਲੈਣਗੇ।

—PTC News

Related Post