ਮੁੱਖ ਮੰਤਰੀ ਵੱਲੋਂ ਤੁਲੀ ਲੈਬ ਕੋਵਿਡ ਟੈਸਟਿੰਗ ਘੁਟਾਲੇ ਦੀ ਪੜਤਾਲ ਲਈ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਐਲਾਨ

By  Shanker Badra July 13th 2020 12:18 PM

ਮੁੱਖ ਮੰਤਰੀ ਵੱਲੋਂ ਤੁਲੀ ਲੈਬ ਕੋਵਿਡ ਟੈਸਟਿੰਗ ਘੁਟਾਲੇ ਦੀ ਪੜਤਾਲ ਲਈ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਐਲਾਨ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੁਲੀ ਲੈਬ ਦੇ ਕੋਵਿਡ ਟੈਸਟਿੰਗ ਦੇ ਕਥਿਤ ਘੁਟਾਲੇ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਵੱਲੋਂ ਤੁਲੀ ਲੈਬ ਕੋਵਿਡ ਟੈਸਟਿੰਗ ਘੁਟਾਲੇ ਦੀ ਪੜਤਾਲ ਲਈ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਐਲਾਨ

ਇਸੇ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਪ੍ਰਾਈਵੇਟ ਹਸਪਤਾਲਾਂ ਅਤੇ ਲੈਬਾਰਟਰੀਆਂ ਨੂੰ ਅਣਕਿਆਸੇ ਸੰਕਟ ਨਾਲ ਜੂਝ ਰਹੀ ਮਨੁੱਖਤਾ ਤੋਂ ਮੁਨਾਫਾਖੋਰੀ ਰਾਹੀਂ ਹੱਥ ਰੰਗਣ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ।

‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਅਗਲੀ ਲੜੀ ਤਹਿਤ ਫੇਸਬੁੱਕ ਲਾਈਵ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਨੂੰ ਤੁਲੀ ਲੈਬ ਦੇ ਖਿਲਾਫ ਇਕ ਸ਼ਿਕਾਇਤ ਪ੍ਰਾਪਤ ਹੋਈ ਸੀ ਅਤੇ ਉਨਾਂ ਨੇ ਵਿਜੀਲੈਂਸ ਬਿਊਰੋ ਨੂੰ ਜਾਂਚ ਕਰਨ ਲਈ ਆਖਿਆ ਸੀ। ਉਨਾਂ ਕਿਹਾ ਕਿ ਮੁਢਲੀ ਜਾਂਚ ਵਿੱਚ ਪਤਾ ਲੱਗਾ ਕਿ ਇਸ ਵਿੱਚ ਕਿਸੇ ਵੀ ਸਰਕਾਰੀ ਵਿਭਾਗ ਜਾਂ ਅਧਿਕਾਰੀਆਂ ਦੀ ਸ਼ਮੂਲੀਅਤ ਨਹੀਂ ਹੈ ਅਤੇ ਕੇਸ ਪੰਜਾਬ ਪੁਲੀਸ ਨੂੰ ਸੌਂਪ ਦਿੱਤਾ ਗਿਆ।

ਮੁੱਖ ਮੰਤਰੀ ਨੇ ਦੱਸਿਆ ਕਿ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦੀ ਕਮਾਂਡ ਅੰਮਿ੍ਰਤਸਰ ਦੇ ਪੁਲੀਸ ਕਮਿਸ਼ਨਰ ਨੂੰ ਸੌਂਪੀ ਗਈ ਹੈ ਜੋ ਖੁਦ ਇਕ ਡਾਕਟਰ ਹਨ ਅਤੇ ਉਨਾਂ ਨਾਲ ਸਿਵਲ ਸਰਜਨ ਨੂੰ ਟੀਮ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਐਸ.ਆਈ.ਟੀ. ਵਿਸਥਾਰਤ ਜਾਂਚ ਕਰੇਗੀ ਅਤੇ ਆਪਣੀ ਰਿਪੋਰਟ ਛੇਤੀ ਸੌਂਪੇਗੀ ਤਾਂ ਕਿ ਢੁਕਵੀਂ ਕਾਰਵਾਈ ਕੀਤੀ ਜਾ ਸਕੇ।

-PTCNews

Related Post