ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵਿਚਾਲੇ ਹੋਇਆ ਗੱਠਜੋੜ , ਪੰਜਾਬ 'ਚ ਮਿਲ ਕੇ ਲੜੀਆਂ ਜਾਣਗੀਆਂ ਚੋਣਾਂ

By  Shanker Badra December 17th 2021 06:29 PM

ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋਣ ਲੱਗੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰਕੇ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ 'ਤੇ ਮੋਹਰ ਲਗਾ ਦਿੱਤੀ ਹੈ।

ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵਿਚਾਲੇ ਹੋਇਆ ਗੱਠਜੋੜ , ਪੰਜਾਬ 'ਚ ਮਿਲ ਕੇ ਲੜੀਆਂ ਜਾਣਗੀਆਂ ਚੋਣਾਂ

ਕੈਪਟਨ ਅਮਰਿੰਦਰ ਸਿੰਘ ਅਤੇ ਗਜੇਂਦਰ ਸਿੰਘ ਸ਼ੇਖਾਵਤ ਦੀ ਇਸ ਮੁਲਾਕਾਤ ਦਾ ਮਕਸਦ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਫੈਸਲਾ ਕਰਨਾ ਸੀ। ਇਸ ਮੁਲਾਕਾਤ ਅਤੇ ਅੰਤਿਮ ਗੱਲਬਾਤ ਤੋਂ ਬਾਅਦ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਹੋਵੇਗੀ।

ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵਿਚਾਲੇ ਹੋਇਆ ਗੱਠਜੋੜ , ਪੰਜਾਬ 'ਚ ਮਿਲ ਕੇ ਲੜੀਆਂ ਜਾਣਗੀਆਂ ਚੋਣਾਂ

ਇਸ ਤੋਂ ਬਾਅਦ ਹੀ ਇਨ੍ਹਾਂ ਪਾਰਟੀਆਂ ਦੇ ਗਠਜੋੜ ਦਾ ਰਸਮੀ ਐਲਾਨ ਕੀਤਾ ਜਾਵੇਗਾ। ਹਾਲਾਂਕਿ ਬੈਠਕ ਤੋਂ ਬਾਅਦ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ, ''ਪ੍ਰਧਾਨ ਮੰਤਰੀ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਅਸੀਂ ਮਿਲ ਕੇ ਚੋਣਾਂ ਲੜਾਂਗੇ ਅਤੇ ਅੱਜ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਅਸੀਂ ਇਕੱਠੇ ਚੋਣ ਲੜ ਰਹੇ ਹਾਂ ਅਤੇ ਅਸੀਂ ਇਕੱਠੇ ਚੋਣ ਲੜਾਂਗੇ। ਜਿੱਥੋਂ ਤੱਕ ਸੀਟ ਸਮਝੌਤੇ ਦਾ ਸਵਾਲ ਹੈ, ਸਹੀ ਸਮੇਂ 'ਤੇ ਜਾਣਕਾਰੀ ਦਿੱਤੀ ਜਾਵੇਗੀ।

ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵਿਚਾਲੇ ਹੋਇਆ ਗੱਠਜੋੜ , ਪੰਜਾਬ 'ਚ ਮਿਲ ਕੇ ਲੜੀਆਂ ਜਾਣਗੀਆਂ ਚੋਣਾਂ

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਤਿਆਰ ਹਾਂ ਅਤੇ ਅਸੀਂ ਇਹ ਚੋਣ ਜਿੱਤਣ ਜਾ ਰਹੇ ਹਾਂ। ਸੀਟ ਵੰਡ ਦਾ ਫੈਸਲਾ ਜਿੱਤਣ ਦੀ ਪਹਿਲ ਦੇ ਨਾਲ ਸੀਟ-ਟੂ-ਸੀਟ ਦੇ ਆਧਾਰ 'ਤੇ ਲਿਆ ਜਾਵੇਗਾ। ਅਸੀਂ ਇਹ ਚੋਣ ਜਿੱਤਣ ਲਈ 101% ਯਕੀਨੀ ਹਾਂ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਗਠਨ ਕੀਤਾ ਸੀ। ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

-PTCNews

Related Post