ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਹੋਰ ਸਖ਼ਤ ਰੋਕਾਂ ਲਗਾਉਣ ਦਾ ਕੀਤਾ ਐਲਾਨ

By  Shanker Badra July 13th 2020 11:37 AM -- Updated: July 13th 2020 11:47 AM

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਹੋਰ ਸਖ਼ਤ ਰੋਕਾਂ ਲਗਾਉਣ ਦਾ ਕੀਤਾ ਐਲਾਨ:ਚੰਡੀਗੜ : ਕੋਰੋਨਾ ਦੇ ਕੇਸਾਂ ਦੀ ਵਧਦੀ ਗਿਣਤੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੁਝ ਹੋਰ ਸਖਤ ਕਦਮ ਚੁੱਕਣ ਦੀ ਤਿਆਰੀ ਕਰ ਲਈ ਗਈ ਹੈ,ਜਿਸ ਵਿੱਚ ਸਮਾਜਿਕ, ਜਨਤਕ ਤੇ ਪਰਿਵਾਰਕ ਇਕੱਠਾਂ ਬਾਰੇ ਬੰਦਸ਼ਾਂ ਸਮੇਤ ਕੰਮਕਾਜ ਦੌਰਾਨ ਵੀ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਫੇਸਬੁੱਕ ਲਾਈਵ ਸੈਸ਼ਨ 'ਕੈਪਟਨ ਨੂੰ ਸਵਾਲ' ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕੋਰੋਨਾ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਸਖਤੀ ਬਹੁਤ ਜ਼ਰੂਰੀ ਹੈ ਕਿਉਂਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਵੀ ਮੁੰਬਈ, ਦਿੱਲੀ ਜਾਂ ਤਾਮਿਲਨਾਡੂ ਦੇ ਰਾਹ ਪਏ। ਇਹ ਪੁੱਛੇ ਜਾਣ 'ਤੇ ਕਿ ਸੂਬਾ ਸਰਕਾਰ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਹਫਤੇ ਦੇ ਅੰਤਲੇ ਦਿਨਾਂ ਲਈ ਲੌਕਡਾਊਨ ਕਿਉਂ ਨਹੀਂ ਲਗਾਉਂਦੀ ਤਾਂ ਉਨ੍ਹਾਂ ਕਿਹਾ ਕਿ ਐਤਵਾਰ ਨੂੰ ਪਹਿਲਾ ਹੀਂ ਲੌਕਡਾਊਨ ਲਗਾਇਆ ਹੋਇਆ ਹੈ ਅਤੇ ਸਰਕਾਰ ਸਾਰੀ ਸਥਿਤੀ 'ਤੇ ਪੂਰੀ ਨਿਗਰਾਨੀ ਰੱਖ ਰਹੀ ਹੈ ਅਤੇ ਜੋ ਕਦਮ ਜ਼ਰੂਰੀ ਹੋਣਗੇ, ਉਹ ਚੁੱਕੇਗੀ।

ਮੌਜੂਦਾ ਸੰਕਟ ਦੇ ਚੱਲਦਿਆਂ ਹਰੇਕ ਨੂੰ ਜ਼ਿੰਮੇਵਾਰੀ ਨਾਲ ਵਿਵਹਾਰ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰ ਤਰ੍ਹਾਂ ਦੀਆਂ ਰੋਕਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਨਾਲ ਹੀ ਉਨ੍ਹਾਂ ਸਾਰੀਆਂ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬੀਆਂ ਦੀਆਂ ਜ਼ਿੰਦਗੀ ਬਚਾਉਣ ਲਈ ਕਿਸੇ ਕਿਸਮ ਦੇ ਇਕੱਠ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ,''ਪੰਜਾਬ ਨੂੰ ਬਚਾਉਣ ਦੀ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਰਾਜਨੀਤੀ ਉਡੀਕ ਕਰ ਸਕਦੀ ਹੈ।'' ਮਨੁੱਖਤਾ ਲਈ ਸਭ ਤੋਂ ਵੱਡੇ ਖਤਰੇ ਦਾ ਮੁਕਾਬਲਾ ਕਰਨ ਲਈ ਉਨ੍ਹਾਂ ਸਾਰਿਆਂ ਨੂੰ ਸਾਂਝੀ ਲੜਾਈ ਲੜਨ ਦਾ ਸੱਦਾ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਹੋਰ ਸਖ਼ਤ ਰੋਕਾਂ ਲਗਾਉਣ ਦਾ ਕੀਤਾ ਐਲਾਨ

ਕਈ ਫਰੰਟਲਾਈਨ ਵਰਕਰਾਂ ਅਤੇ ਸਰਕਾਰੀ ਅਫਸਰਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਸਮੇਤ ਕੋਵਿਡ ਕੇਸਾਂ ਦੀ ਵਧਦੀ ਗਿਣਤੀ ਉਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਵਾਈ ਦਾ ਹਾਲੇ ਕੋਈ ਪਤਾ ਨਹੀਂ ਅਤੇ ਲੋਕਾਂ ਨੂੰ ਕੋਰੋਨਾ ਵਾਇਰਸ ਨਾਲ ਲੜਨ ਲਈ ਛੱਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਨਿਚਰਵਾਰ ਨੂੰ ਮਾਸਕ ਨਾ ਪਹਿਨਣ ਲਈ 5100 ਲੋਕਾਂ ਦੇ ਚਲਾਨ ਕੀਤੇ ਗਏ ਜਦੋਂ ਕਿ ਕੁਝ ਥਾਵਾਂ ਉਤੇ ਜਨਤਕ ਤੌਰ 'ਤੇ ਥੁੱਕ ਸੁੱਟਣ ਦੇ ਵੀ ਮਾਮਲੇ ਸਾਹਮਣੇ ਆਏ। ਉਨ•ਾਂ ਕਿਹਾ ਕਿ ਲੋਕਾਂ ਨੂੰ ਅਜਿਹਾ ਕੁਝ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ•ਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਲੋੜਵੰਦਾਂ ਨੂੰ ਮੁੜ ਵਰਤੋਂ ਅਤੇ ਧੋਣ ਵਾਲੇ ਮਾਸਕ ਹੋਰ ਵੰਡੇਗੀ।

20-x-4feet-1.jpg">

ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਕੋਵਿਡ ਦੇ ਕੇਸਾਂ ਵਿੱਚ ਇਜ਼ਾਫਾ ਟੈਸਟਿੰਗ ਵਧਣ ਅਤੇ ਵੱਡੀ ਗਿਣਤੀ ਵਿੱਚ ਆ ਰਹੇ ਬਾਹਰੀ ਲੋਕਾਂ ਕਾਰਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤ ਵਿੱਚ ਇਕ ਦਿਨ 'ਚ 700 ਟੈਸਟ ਹੰਦੇ ਸਨ ਅਤੇ ਹੁਣ ਟੈਸਟਿੰਗ ਵਧਾ ਕੇ ਇਕ ਦਿਨ ਵਿੱਚ 10,000 ਤੋਂ ਵੱਧ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਿਰਫ ਪਿਛਲੇ ਚਾਰ ਦਿਨਾਂ ਵਿੱਚ ਦਿੱਲੀ ਸਮੇਤ ਹੋਰਨਾਂ ਸੂਬਿਆਂ ਤੋਂ 63000 ਲੋਕ ਸੂਬੇ ਵਿੱਚ ਦਾਖ਼ਲ ਹੋਏ ਹਨ। ਇਹ ਪੁੱਛੇ ਜਾਣ 'ਤੇ ਹਿਮਾਚਲ ਪ੍ਰਦੇਸ਼ ਵਾਂਗ ਪੰਜਾਬ ਵੀ ਦਿੱਲੀ ਵਰਗੇ ਵੱਧ ਪ੍ਰਭਾਵਿਤ (ਹੌਟਸਪੌਟ) ਸੂਬਿਆਂ ਤੋਂ ਆ ਰਹੇ ਲੋਕਾਂ ਲਈ ਕੋਵਿਡ ਤੋਂ ਨੈਗੇਟਿਵ ਟੈਸਟ ਹੋਣ ਦੇ ਸਰਟੀਫਿਕੇਟ ਨੂੰ ਜ਼ਰੂਰੀ ਕਿਉਂ ਨਹੀਂ ਬਣਾਉਂਦਾ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਗੁਆਂਢੀ ਸੂਬੇ ਦੇ ਫੈਸਲੇ 'ਤੇ ਕੋਈ ਟਿੱਪਣੀ ਨਹੀਂ ਕਰ ਸਕਦੇ ਪਰ ਉਨ੍ਹਾਂ ਦੀ ਸਰਕਾਰ ਕੋਵਿਡ ਸ਼ੱਕੀਆਂ ਦੀ ਰੋਕਥਾਮ ਲਈ ਆਪਣੇ ਪੱਧਰ 'ਤੇ ਕਦਮ ਚੁੱਕ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਦੇ ਇਕ ਵਾਸੀ ਨੂੰ ਭਰੋਸਾ ਦਿਵਾਇਆ ਕਿ ਉਹ ਇਹ ਯਕੀਨੀ ਬਣਾਉਣਗੇ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਖਰਾਬ ਸੀ.ਟੀ. ਸਕੈਨ ਮਸ਼ੀਨ ਬਾਰੇ ਪਤਾ ਕਰਵਾ ਕੇ ਸਮੱਸਿਆ ਨੂੰ ਦੂਰ ਕੀਤਾ ਜਾਵੇ। ਮੁੱਖ ਮੰਤਰੀ ਨੇ ਯੂ.ਕੇ. ਅਧਾਰਿਤ ਪੰਜਾਬੀ ਵੱਲੋਂ ਆਪਣੀ ਮਾਤਾ ਨੂੰ ਮਿਲਣ ਲਈ ਪੰਜਾਬ ਆਉਣ ਪੁੱਛਣ 'ਤੇ ਉਨ੍ਹਾਂ ਨੂੰ ਦੱਸਿਆ ਕਿ ਇੱਥੇ ਪਹੁੰਚਣ 'ਤੇ ਉਨ੍ਹਾਂ ਨੂੰ 7 ਦਿਨਾਂ ਦਾ ਸੰਸਥਾਗਤ ਏਕਾਂਤਵਾਸ ਅਤੇ ਉਸ ਤੋਂ ਬਾਅਦ 7 ਦਿਨਾਂ ਦੇ ਘਰੇਲੂ ਏਕਾਂਤਵਾਸ ਦੇ ਨਿਯਮਾਂ ਦਾ ਪਾਲਣਾ ਕਰਨਾ ਹੋਵੇਗਾ ਅਤੇ ਉਨ੍ਹਾਂ ਅਤੇ ਹੋਰਾਂ ਦੀ ਸੁਰੱਖਿਆ ਦੇ ਹਿੱਤ ਵਿੱਚ ਇਨ੍ਹਾਂ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾ ਸਕੀ। ਮੁੱਖ ਮੰਤਰੀ ਨੇ ਕਿਹਾ ਕਿ ਨਿਯਮ ਬਣਾਏ ਹੀ ਸਾਰਿਆਂ ਦੀ ਸੁਰੱਖਿਆ ਲਈ ਹਨ।

-PTCNews

Related Post