ਕਿਸਾਨੀ ਸੰਘਰਸ਼ 'ਚ ਜਾਨ ਗੁਆਉਣ ਵਾਲੇ 2 ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਕੈਪਟਨ ਵੱਲੋਂ ਵਿੱਤੀ ਮਦਦ ਦੇਣ ਦਾ ਐਲਾਨ

By  Shanker Badra December 3rd 2020 03:49 PM

ਕਿਸਾਨੀ ਸੰਘਰਸ਼ 'ਚ ਜਾਨ ਗੁਆਉਣ ਵਾਲੇ 2 ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਕੈਪਟਨ ਵੱਲੋਂ ਵਿੱਤੀ ਮਦਦ ਦੇਣ ਦਾ ਐਲਾਨ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਵਿੱਚ ਸ਼ਿਰਕਤ ਕਰਦੇ ਸਮੇਂ ਦੋ ਕਿਸਾਨਾਂ ਗੁਰਜੰਟ ਸਿੰਘ ਅਤੇ ਗੁਰਬਚਨ ਸਿੰਘ ਦੇ ਦਿਹਾਂਤ ਉਤੇ ਅਫਸੋਸ ਜ਼ਾਹਰ ਕੀਤਾ ਹੈ। ਮੁੱਖ ਮੰਤਰੀ ਨੇ ਮਾਨਸਾ ਅਤੇ ਮੋਗਾ ਜ਼ਿਲਿਆਂ ਦੇ ਵਸਨੀਕ ਦੋਵੇਂ ਕਿਸਾਨਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੀ ਮਾਲੀ ਇਮਦਾਦ ਦਾ ਐਲਾਨ ਕੀਤਾ ਹੈ।

Captain Amarinder Singh announces Rs. 5 lakh to families of 2 farmers died during Protest ਕਿਸਾਨੀ ਸੰਘਰਸ਼ 'ਚ ਜਾਨ ਗੁਆਉਣ ਵਾਲੇ 2 ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਕੈਪਟਨ ਵੱਲੋਂ ਵਿੱਤੀ ਮਦਦ ਦੇਣ ਦਾ ਐਲਾਨ

ਮ੍ਰਿਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Captain Amarinder Singh announces Rs. 5 lakh to families of 2 farmers died during Protest ਕਿਸਾਨੀ ਸੰਘਰਸ਼ 'ਚ ਜਾਨ ਗੁਆਉਣ ਵਾਲੇ 2 ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਕੈਪਟਨ ਵੱਲੋਂ ਵਿੱਤੀ ਮਦਦ ਦੇਣ ਦਾ ਐਲਾਨ

ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲੇ ਦੇ ਪਿੰਡ ਬੱਛੋਆਣਾ ਦੇ ਕਿਸਾਨ ਗੁਰਜੰਟ ਸਿੰਘ ਦੀ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਦਿੱਲੀ ਵਿੱਚ ਮੌਤ ਹੋ ਗਈ ਜਦਕਿ ਮੋਗਾ ਜ਼ਿਲੇ ਦੇ ਪਿੰਡ ਭਿੰਡਰ ਕਲਾਂ ਦੇ ਕਿਸਾਨ ਗੁਰਬਚਨ ਸਿੰਘ (85) ਦੀ ਬੁੱਧਵਾਰ ਨੂੰ ਮੋਗਾ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

-PTCNews

Related Post