ਬਟਾਲਾ ਪਟਾਕਾ ਫ਼ੈਕਟਰੀ 'ਚ ਧਮਾਕਾ :  ਕੈਪਟਨ ਅਮਰਿੰਦਰ ਸਿੰਘ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਸਥਿਤੀ ਦਾ ਲਿਆ ਜਾਇਜ਼ਾ

By  Shanker Badra September 6th 2019 01:06 PM -- Updated: September 6th 2019 01:08 PM

ਬਟਾਲਾ ਪਟਾਕਾ ਫ਼ੈਕਟਰੀ 'ਚ ਧਮਾਕਾ :  ਕੈਪਟਨ ਅਮਰਿੰਦਰ ਸਿੰਘ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਸਥਿਤੀ ਦਾ ਲਿਆ ਜਾਇਜ਼ਾ:ਬਟਾਲਾ : ਗੁਰਦਾਸਪੁਰ ਦੇ ਬਟਾਲਾ ਵਿਖੇ ਬੁੱਧਵਾਰ ਨੂੰ ਇਕ ਪਟਾਕਾ ਫ਼ੈਕਟਰੀ 'ਚ ਧਮਾਕੇ ਦੌਰਾਨ ਮ੍ਰਿਤਕਾਂ ਦੀ ਗਿਣਤੀ 23 ਹੋ ਗਈ ਹੈ। ਇਸ ਦੇ ਨਾਲ ਹੀ ਕਈ ਲੋਕ ਗ਼ੰਭੀਰ ਜ਼ਖ਼ਮੀ ਹੋ ਗਏ ਹਨ ,ਜਿਨ੍ਹਾਂ ਦਾ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਇਹ ਧਮਾਕਾ ਸ਼ਾਮ 4 ਵਜੇ ਦੇ ਨੇੜੇ ਹੋਇਆ ਤੇ ਹਾਦਸੇ 'ਚ ਮਰਨ ਵਾਲਿਆਂ 'ਚ ਜ਼ਿਆਦਾਤਰ ਮਜ਼ਦੂਰ ਹਨ। ਇਸ ਧਮਾਕੇ ਕਾਰਨ ਫੈਕਟਰੀ ਪੂਰੀ ਤਰਾਂ ਢਹਿ-ਢੇਰੀ ਹੋ ਗਈ ਹੈ। ਇਸ ਘਟਨਾ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਹੈ।

Captain Amarinder Singh Batala Cracker Factory Blast place Arriving ਬਟਾਲਾ ਪਟਾਕਾ ਫ਼ੈਕਟਰੀ 'ਚ ਧਮਾਕਾ :  ਕੈਪਟਨ ਅਮਰਿੰਦਰ ਸਿੰਘ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਸਥਿਤੀ ਦਾ ਲਿਆ ਜਾਇਜ਼ਾ

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘਬਟਾਲਾ ਪਟਾਖਾ ਫੈਕਟਰੀ 'ਚ ਹੋਈ ਘਟਨਾ ਵਾਲੀ ਥਾਂ ‘ਤੇ ਪਹੁੰਚੇ ਹਨ ਅਤੇ ਸਥਿਤੀ ਦਾ ਜਾਇਜ਼ਾ ਲਿਆ ਹੈ। ਇਸ ਦੇ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਹਸਪਤਾਲ 'ਚ ਇਲਾਜ਼ ਕਰਵਾ ਰਹੇ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ ਹੈ।

Captain Amarinder Singh Batala Cracker Factory Blast place Arriving ਬਟਾਲਾ ਪਟਾਕਾ ਫ਼ੈਕਟਰੀ 'ਚ ਧਮਾਕਾ :  ਕੈਪਟਨ ਅਮਰਿੰਦਰ ਸਿੰਘ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਸਥਿਤੀ ਦਾ ਲਿਆ ਜਾਇਜ਼ਾ

ਮਿਲੀ ਜਾਣਕਾਰੀ ਅਨੁਸਾਰ ਦੀਵਾਲੀ ਦੀ ਆਮਦ ਨੂੰ ਲੈ ਕੇ ਇਸ ਫ਼ੈਕਟਰੀ 'ਚ ਪਟਾਕੇ ਬਣਾਉਣ ਦਾ ਕੰਮ ਚੱਲ ਰਿਹਾ ਸੀ ਕਿ ਅਚਾਨਕ ਇੱਕ ਜ਼ੋਰਦਾਰ ਧਮਾਕਾ ਹੋ ਗਿਆ ਤੇ ਕਈ ਥਾਈ ਅੱਗ ਲੱਗ ਗਈ। ਇਸ ਧਮਾਕੇ ਮਗਰੋ ਮੌਕੇ 'ਤੇ ਮੌਜੂਦ ਲੋਕਾਂ 'ਚ ਭਾਜੜਾਂ ਪੈ ਗਈਆਂ ਤੇ ਲੋਕ ਜਾਨ ਬਚਾਉਣ ਲਈ ਇੱਧਰ ਉਧਰ ਭੱਜਣ ਲੱਗ ਪਏ ਸਨ। ਇਸ ਦੌਰਾਨ ਸਥਾਨਕ ਲੋਕਾਂ ਮੁਤਾਬਕ ਇਸ ਪਟਾਕਾ ਫ਼ੈਕਟਰੀ 'ਚ ਹੋਇਆ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਫ਼ੈਕਟਰੀ ਦੇ ਨਾਲ ਲੱਗਦੀਆਂ ਹੋਰਨਾਂ ਘਟੋ -ਘੱਟ 10 ਇਮਾਰਤਾਂ ਵੀ ਨੁਕਸਾਨੀਆਂ ਗਈਆਂ ਹਨ।

Captain Amarinder Singh Batala Cracker Factory Blast place Arriving ਬਟਾਲਾ ਪਟਾਕਾ ਫ਼ੈਕਟਰੀ 'ਚ ਧਮਾਕਾ :  ਕੈਪਟਨ ਅਮਰਿੰਦਰ ਸਿੰਘ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਸਥਿਤੀ ਦਾ ਲਿਆ ਜਾਇਜ਼ਾ

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਬਟਾਲੇ ਵਿਖੇ ਬੁੱਧਵਾਰ ਨੂੰ ਵਾਪਰੇ ਪਟਾਕਾ ਫੈਕਟਰੀ ਧਮਾਕੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਸੀ। ਸੂਬਾ ਸਰਕਾਰ ਵਲੋਂ ਇਸ ਮੰਦਭਾਗੀ ਘਟਨਾ 'ਚ ਆਪਣੀ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਹਾਦਸੇ ਚ ਗੰਭੀਰ ਜ਼ਖਮੀ ਹੋਈ ਪੀੜਤਾਂ ਨੂੰ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦੀ ਗੱਲ ਕਹੀ ਗਈ ਹੈ ਜਦਕਿ ਮਾਮੂਲੀ ਤੌਰ ਤੇ ਜ਼ਖ਼ਮੀ ਹੋਏ ਪੀੜਤਾਂ ਨੂੰ 25-25 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ।

-PTCNews

Related Post