ਕੈਪਟਨ ਅਮਰਿੰਦਰ ਸਿੰਘ ਨੇ 20 ਮਾਰਚ ਨੂੰ ਸੀ.ਐਲ.ਪੀ ਦੀ ਮੀਟਿੰਗ ਸੱਦੀ

By  Joshi March 19th 2018 07:44 PM

ਕੈਪਟਨ ਅਮਰਿੰਦਰ ਸਿੰਘ ਨੇ 20 ਮਾਰਚ ਨੂੰ ਸੀ.ਐਲ.ਪੀ ਦੀ ਮੀਟਿੰਗ ਸੱਦੀ ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਅਤੇ ਸਦਨ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਸ਼ਾਮ 3.30 ਵਜੇ ਪੰਜਾਬ ਭਵਨ ਵਿਖੇ ਪੰਜਾਬ ਕਾਂਗਰਸ ਵਿਧਾਇਕ ਪਾਰਟੀ (ਸੀ.ਐਲ.ਪੀ) ਦੀ ਆਮ ਮੀਟਿੰਗ ਸੱਦੀ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਪੰਜਾਬ ਕਾਂਗਰਸ ਵਿਧਾਇਕ ਪਾਰਟੀ ਦੇ ਦਫ਼ਤਰ ਸਕੱਤਰ ਏ.ਸੀ. ਕੌਸ਼ਿਕ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੇ ਭਲਕ ਤੋਂ ਸ਼ੁਰੂ ਹੋ ਰਹੇ ਬਜਟ ਸਮਾਗਮ ਦੌਰਾਨ ਸਦਨ ਵਿਚ ਹੋਣ ਵਾਲੇ ਕੰਮ-ਕਾਜ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਸਾਰੇ ਮੈਂਬਰਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਪਹੁੰਚਣ ਦੀ ਬੇਨਤੀ ਕਰਦੇ ਹੋਏ ਸ੍ਰੀ ਕੌਸ਼ਿਕ ਨੇ ਦੱਸਿਆ ਕਿ ਸੀ.ਐਲ.ਪੀ ਦੀ ਮੀਟਿੰਗ ਦੌਰਾਨ ਪ੍ਰਧਾਨ ਦੀ ਆਗਿਆ ਨਾਲ ਕਿਸੇ ਹੋਰ ਮੁੱਦੇ 'ਤੇ ਵੀ ਵਿਚਾਰ-ਵਟਾਂਦਰਾ ਹੋ ਸਕਦਾ ਹੈ। —PTC News

Related Post