ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਦੇ ਸ਼ਬਦੀ ਵਾਰਾਂ ਤੋਂ ਬਾਅਦ ਬ੍ਰਹਮ ਮਹਿੰਦਰਾ ਨੇ ਕੀਤਾ ਇਹ ਟਵੀਟ

By  Jashan A May 19th 2019 06:19 PM -- Updated: May 19th 2019 06:21 PM

ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਦੇ ਸ਼ਬਦੀ ਵਾਰਾਂ ਤੋਂ ਬਾਅਦ ਬ੍ਰਹਮ ਮਹਿੰਦਰਾ ਨੇ ਕੀਤਾ ਇਹ ਟਵੀਟ,ਚੰਡੀਗੜ੍ਹ: ਪੰਜਾਬ 'ਚ ਮੌਜੂਦਾ ਕਾਂਗਰਸ ਸਰਕਾਰ 'ਚ ਲਗਾਤਾਰ ਖਿੱਚੋਤਾਣ ਵਧਦੀ ਜਾ ਰਹੀ ਹੈ। ਜਿਸ ਦੌਰਾਨ ਪਾਰਟੀ 'ਚ ਇੱਕ ਵਾਰ ਫਿਰ ਬਗਾਵਤੀ ਸੁਰ ਛਿੜ ਗਏ ਹਨ। ਇੱਕ ਵਾਰ ਫਿਰ ਕਾਂਗਰਸ ਦੇ ਆਪਣੇ ਹੀ ਇੱਕ ਦੂਸਰੇ ਖਿਲਾਫ ਆਵਾਜ਼ ਉਠਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਿਨਟ ਮੰਤਰੀ ਨਵਜੋਤ ਸਿੱਧੂ ਵਿਚਾਲੇ ਜੰਗ ਛਿੜ ਗਈ ਹੈ।

capt ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਦੇ ਸ਼ਬਦੀ ਵਾਰਾਂ ਤੋਂ ਬਾਅਦ ਬ੍ਰਹਮ ਮਹਿੰਦਰਾ ਨੇ ਕੀਤਾ ਇਹ ਟਵੀਟ

ਜਿਸ 'ਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਟਵੀਟ ਕਰ ਲਿਖਿਆ ਕਿ ਸਿੱਧੂ ਕਾਂਗਰਸ 'ਚ ਸਿਰਫ ਦੋ ਸਾਲਾਂ ਤੋਂ ਹੀ ਰਹੇ ਹਨ ਅਤੇ ਉਹ ਆਪਣੇ ਨਿਯਮਾਂ ਨੂੰ ਤੈਅ ਕਰਨ ਅਤੇ ਆਪਣੇ ਏਜੰਡੇ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਉਹ ਤਾਨਾਸ਼ਾਹੀ ਰੁਖ਼ ਅਪਣਾ ਕੇ ਪਾਰਟੀ ਨੂੰ ਨੁਕਸਾਨ ਪਹੁੰਚਾ ਰਹੇ ਹਨ। ਉਹਨਾਂ ਕਿਹਾ ਕਿ ਇਸ ਮਾਮਲੇ 'ਤੇ ਹਾਈਕਮਾਨ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਪਾਰਟੀ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ।

ਹੋਰ ਪੜ੍ਹੋ:ਭਾਰਤੀ ਹਵਾਈ ਫੌਜ ਦੇ ਹਮਲੇ ਤੋਂ ਬਾਅਦ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ’ਚ ਹਾਈ ਅਲਰਟ, ਮੁੱਖ ਮੰਤਰੀ ਕੱਲ੍ਹ ਸਰਹੱਦੀ ਖੇਤਰ ਦਾ ਕਰਨਗੇ ਦੌਰਾ

capt ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਦੇ ਸ਼ਬਦੀ ਵਾਰਾਂ ਤੋਂ ਬਾਅਦ ਬ੍ਰਹਮ ਮਹਿੰਦਰਾ ਨੇ ਕੀਤਾ ਇਹ ਟਵੀਟ

ਜ਼ਿਕਰ ਏ ਖਾਸ ਹੈ ਕਿ ਨਵਜੋਤ ਸਿੰਘ ਸਿੱਧੂ ਵਲੋਂ ਹਾਲ ਹੀ ਵਿਚ ਦਿੱਤੇ ਗਏ ਵਿਵਾਦਤ ਤੇ ਬਾਗੀਆਨਾ ਬਿਆਨਾਂ ਜਿਸ ਵਿਚ ਉਨ੍ਹਾਂ ਆਪਣੀ ਪਤਨੀ ਨਵਜੋਤ ਕੌਰ ਨੂੰ ਟਿਕਟ ਨਾ ਦਿੱਤੇ ਜਾਣ ਲਈ ਮੁੱਖ ਮੰਤਰੀ ਨੂੰ ਜਿੰਮੇਵਾਰ ਦੱਸਿਆ ਸੀ, ਜਿਸ 'ਤੇ ਭੜਕੇ ਕੈਪਟਨ ਨੇ ਸਿੱਧੂ ਨੂੰ ਕਿਹਾ ਕਿ ਸਿੱਧੂ ਆਪਣੀ ਗੈਰ ਜਿੰਮੇਵਾਰਾਨਾ ਬਿਆਨਬਾਜੀ ਨਾਲ ਪਾਰਟੀ ਨੂੰ ਨੁਕਸਾਨ ਪਹੁੰਚਾ ਰਹੇ ਹਨ।

capt ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਦੇ ਸ਼ਬਦੀ ਵਾਰਾਂ ਤੋਂ ਬਾਅਦ ਬ੍ਰਹਮ ਮਹਿੰਦਰਾ ਨੇ ਕੀਤਾ ਇਹ ਟਵੀਟ

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਇਹ ਵੀ ਕਹਿ ਦਿੱਤਾ ਕਿ ਨਵਜੋਤ ਸਿੰਘ ਸਿੱਧੂ ਉਹਨਾਂ ਦੀ ਕੁਰਸੀ ਭਾਵ ਕਿ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਣ ਨੂੰ ਫਿਰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਬਿਆਨ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾ ਦਿੱਤਾ ਗਿਆ ਤਾਂ ਜੋ ਵਿਰੋਧੀ ਦਲਾਂ ਵੱਲੋਂ ਵੀ ਕਾਂਗਰਸ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ ਕਿ ਉਹਨਾਂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਆਪਣੀ ਹਾਰ ਮੰਨ ਚੁੱਕੀ ਹੈ ਤੇ ਇਸ ਹਾਰ ਦਾ ਠੀਕਰਾ ਇੱਕ ਦੂਸਰੇ 'ਤੇ ਭੰਨਣ ਦੀ ਕੋਸ਼ਿਸ਼ ਕਰ ਰਹੇ ਹਨ।

-PTC News

Related Post