ਮੁੱਖ ਮੰਤਰੀ ਵੱਲੋਂ ਨਕਲੀ ਕੀੜੇਮਾਰ ਦਵਾਈਆਂ ਦੇ ਮਾਮਲੇ ਦੀ ਜਾਂਚ ਕਰਵਾ ਕੇ ਸਖ਼ਤ ਕਾਰਵਾਈ ਦਾ ਭਰੋਸਾ

By  Joshi March 28th 2018 06:39 PM

ਮੁੱਖ ਮੰਤਰੀ ਵੱਲੋਂ ਨਕਲੀ ਕੀੜੇਮਾਰ ਦਵਾਈਆਂ ਦੇ ਮਾਮਲੇ ਦੀ ਜਾਂਚ ਕਰਵਾ ਕੇ ਸਖ਼ਤ ਕਾਰਵਾਈ ਦਾ ਭਰੋਸਾ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਨਕਲੀ ਕੀਟਨਾਸ਼ਕ ਅਤੇ ਨਦੀਨਨਾਸ਼ਕ ਦਵਾਈਆਂ ਦੀ ਸਪਲਾਈ ਅਤੇ ਵਿਕਰੀ ਦੀ ਮੁਕੰਮਲ ਜਾਂਚ ਕਰਾਉਣ ਦਾ ਵਾਅਦਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।

ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੱਲੋਂ ਉਠਾਏ ਇਸ ਮੁੱਦੇ 'ਤੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਅਜਿਹੇ ਕੇਸਾਂ ਦੀ ਤਹਿ ਤੱਕ ਜਾਣ ਦਾ ਵਾਅਦਾ ਕੀਤਾ, ਜਿਨ•ਾਂ ਰਾਹੀਂ ਕਿਸਾਨਾਂ ਨੂੰ ਅਖੌਤੀ ਡੀਲਰਾਂ ਵੱਲੋਂ ਨਕਲੀ ਕੀਟਨਾਸ਼ਕ ਤੇ ਨਦੀਨਾਸ਼ਕ ਵੇਚ ਕੇ ਲੁੱਟਿਆ ਜਾ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫਸਲ ਦਾ ਨੁਕਸਾਨ ਕਰਨ ਵਾਲੇ ਗੁੱਲੀ-ਡੰਡਾ ਨਦੀਨ ਦੇ ਖ਼ਤਮ ਨਾ ਹੋਣ ਕਾਰਨ ਘਟੀਆ ਕੀਟਨਾਸ਼ਕਾਂ ਦੀਆਂ ਅਜਿਹੀਆਂ ਉਦਾਹਰਣਾਂ ਪਿਛਲੇ 40-50 ਸਾਲਾਂ ਤੋਂ ਮੌਜੂਦ ਹਨ।

ਉਨ•ਾਂ ਨੇ ਨਕਲੀ ਕੀਟਨਾਸ਼ਕ ਤੇ ਨਦੀਨਨਾਸ਼ਕ ਦਵਾਈਆਂ ਦੇ ਧੰਦੇ ਵਿੱਚ ਸ਼ਾਮਲ ਡੀਲਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

—PTC News

Related Post