ਮੁੱਖ ਮੰਤਰੀ ਵੱਲੋਂ ਫਤਹਿਗੜ੍ਹ ਸਾਹਿਬ ਵਿੱਚ ਕੰਧ ਡਿੱਗਣ ਨਾਲ ਮਾਰੇ ਗਏ ਛੇ ਮਜ਼ਦੂਰਾਂ ਦੇ ਪਰਿਵਾਰਾਂ ਲਈ ਇਕ-ਇਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦਾ ਐਲਾਨ

By  Joshi August 20th 2018 10:17 AM

ਮੁੱਖ ਮੰਤਰੀ ਵੱਲੋਂ ਫਤਹਿਗੜ੍ਹ ਸਾਹਿਬ ਵਿੱਚ ਕੰਧ ਡਿੱਗਣ ਨਾਲ ਮਾਰੇ ਗਏ ਛੇ ਮਜ਼ਦੂਰਾਂ ਦੇ ਪਰਿਵਾਰਾਂ ਲਈ ਇਕ-ਇਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦਾ ਐਲਾਨ

੍ ਲੋਕ ਨਿਰਮਾਣ ਵਿਭਾਗ ਨੂੰ ਦਰਦਨਾਕ ਹਾਦਸੇ ਦੀ ਤਕਨੀਕੀ ਜਾਂਚ ਕਰਨ ਦੇ ਹੁਕਮ

ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 19 ਅਗਸਤ:

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਲੱਖਣਪੁਰ ਵਿੱਚ ਇਕ ਸ਼ੈਲਰ ਦੀ ਕੰਧ ਡਿੱਗਣ ਨਾਲ ਛੇ ਮਜ਼ਦੂਰਾਂ ਦੇ ਮਾਰੇ ਜਾਣ ਦੀ ਦੁਖਦਾਇਕ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਲਈ ਇਕ-ਇਕ ਲੱਖ ਰੁਪਏ ਐਕਸ-ਗ੍ਰੇਸ਼ੀਆ ਗਰਾਂਟ ਦਾ ਐਲਾਨ ਕੀਤਾ ਹੈ |

ਮੁੱਖ ਮੰਤਰੀ ਨੇ ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਜ਼ਖਮੀ ਪੰਜ ਮਜ਼ਦੂਰਾਂ ਦਾ ਹਰ ਸੰਭਵ ਇਲਾਜ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ ਜਿਨ੍ਹਾਂ ਦੇ ਇਲਾਜ ਦਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ | ਜ਼ਖਮੀਆਂ ਨੂੰ ਚੰਡੀਗੜ੍ਹ ਦੇ ਸੈਕਟਰ 32 ਸਥਿਤ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ |

ਮੁੱਖ ਮੰਤਰੀ ਦੇ ਹੁਕਮਾਂ 'ਤੇ ਸ਼ੈਲਰ ਮਾਲਕ ਖਿਲਾਫ਼ ਆਈ.ਪੀ.ਸੀ. ਦੀ ਧਾਰਾ 304 ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸੇ ਦੌਰਾਨ ਲੋਕ ਨਿਰਮਾਣ ਵਿਭਾਗ ਨੂੰ ਇਸ ਦੁਖਦਾਇਕ ਘਟਨਾ ਦੇ ਤਕਨੀਕੀ ਕਾਰਨਾਂ ਬਾਰੇ ਵਿਸਥਾਰਤ ਰਿਪੋਰਟ ਸੌਾਪਣ ਲਈ ਆਖਿਆ ਗਿਆ ਹੈ |

ਦੁਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਲਈ ਅਰਦਾਸ ਕੀਤੀ ਅਤੇ ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ |

—PTC News

Related Post