ਪੋਸਟਰ ਵਾਰ :ਕੈਪਟਨ ਅਮਰਿੰਦਰ ਸਿੰਘ ਦੇ ਹੱਕ 'ਚ ਪੰਜਾਬ ਦੇ ਵੱਖ -ਵੱਖ ਥਾਵਾਂ 'ਤੇ ਲੱਗੇ ਪੋਸਟਰ ਅਤੇ ਹੋਰਡਿੰਗਸ

By  Shanker Badra December 3rd 2018 07:56 PM -- Updated: December 3rd 2018 07:58 PM

ਪੋਸਟਰ ਵਾਰ :ਕੈਪਟਨ ਅਮਰਿੰਦਰ ਸਿੰਘ ਦੇ ਹੱਕ 'ਚ ਪੰਜਾਬ ਦੇ ਵੱਖ -ਵੱਖ ਥਾਵਾਂ 'ਤੇ ਲੱਗੇ ਪੋਸਟਰ ਅਤੇ ਹੋਰਡਿੰਗਸ:ਨਵਜੋਤ ਸਿੰਘ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਸਿੰਘ 'ਤੇ ਦਿੱਤੇ ਬਿਆਨ ਨੂੰ ਲੈ ਕੇ ਸੂਬੇ ਅੰਦਰ ਸਿਆਸਤ ਭੱਖਦੀ ਜਾ ਰਹੀ ਹੈ।ਕੈਪਟਨ ਅਮਰਿੰਦਰ ਸਿੰਘ ਬਾਰੇ ਦਿੱਤੇ ਬਿਆਨ ਕਰਕੇ ਨਵਜੋਤ ਸਿੱਧੂ ਵਿਵਾਦਾਂ 'ਚ ਘਿਰ ਗਏ ਹਨ।

Captain Amarinder Singh favor Punjab different places poster and hoardings ਪੋਸਟਰ ਵਾਰ : ਕੈਪਟਨ ਅਮਰਿੰਦਰ ਸਿੰਘ ਦੇ ਹੱਕ 'ਚ ਪੰਜਾਬ ਦੇ ਵੱਖ -ਵੱਖ ਥਾਵਾਂ 'ਤੇ ਲੱਗੇ ਪੋਸਟਰ ਅਤੇ ਹੋਰਡਿੰਗਸ

ਜਿਸ ਕਰਕੇ ਸਿੱਧੂ ਨੂੰ ਆਪਣੇ ਵਰਕਰਾਂ ਅਤੇ ਲੀਡਰਾਂ ਦੀ ਤਿੱਖੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਮੁੱਖ ਮੰਤਰੀ ਤੇ ਟਿੱਪਣੀ ਕਰਨ ਮਗਰੋਂ ਨਵਜੋਤ ਸਿੰਘ ਸਿੱਧੂ ਆਪਣੇ ਹੀ ਮੰਤਰੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ।ਸੂਬੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਮੰਤਰੀ, ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਨਿੱਤਰ ਆਏ ਹਨ।

Captain Amarinder Singh favor Punjab different places poster and hoardings
ਪੋਸਟਰ ਵਾਰ : ਕੈਪਟਨ ਅਮਰਿੰਦਰ ਸਿੰਘ ਦੇ ਹੱਕ 'ਚ ਪੰਜਾਬ ਦੇ ਵੱਖ -ਵੱਖ ਥਾਵਾਂ 'ਤੇ ਲੱਗੇ ਪੋਸਟਰ ਅਤੇ ਹੋਰਡਿੰਗਸ

ਪੰਜਾਬ ਦੇ ਵੱਖ -ਵੱਖ ਥਾਵਾਂ 'ਤੇ ਕੈਪਟਨ ਅਮਰਿੰਦਰ ਸਿੰਘ ਦੇ ਹੱਕ 'ਚ ਪੋਸਟਰ ਲੱਗੇ ਹਨ ,ਜਿਨ੍ਹਾਂ ਰਾਹੀਂ ਇਹ ਦੱਸਣ ਦਾ ਯਤਨ ਕੀਤਾ ਗਿਆ ਹੈ ਕਿ ਉਨ੍ਹਾਂ ਦਾ ਕਪਤਾਨ, ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਹੈ।ਇਸ ਤੋਂ ਇਲਾਵਾ ਕਾਂਗਰਸੀਆਂ ਨੇ ਸੋਸ਼ਲ ਮੀਡੀਆ ’ਤੇ ਵੀ ਮੁਹਿੰਮ ਵਿੱਢੀ ਹੋਈ ਹੈ।

Captain Amarinder Singh favor Punjab different places poster and hoardings
ਪੋਸਟਰ ਵਾਰ : ਕੈਪਟਨ ਅਮਰਿੰਦਰ ਸਿੰਘ ਦੇ ਹੱਕ 'ਚ ਪੰਜਾਬ ਦੇ ਵੱਖ -ਵੱਖ ਥਾਵਾਂ 'ਤੇ ਲੱਗੇ ਪੋਸਟਰ ਅਤੇ ਹੋਰਡਿੰਗਸ

ਹੁਣ ਲੁਧਿਆਣਾ ਤੋਂ ਕਾਂਗਰਸ ਸਾਂਸਦ ਰਵਨੀਤ ਸਿੰਘ ਸਿੱਧੂ ਨੇ ਨਵਜੋਤ ਸਿੰਘ ਸਿੱਧੂ ਤੋਂ ਮੁਆਫੀ ਮੰਗਣ ਲਈ ਕਿਹਾ ਹੈ।ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਮੰਨਦੇ ਹਨ ਕਿ ਅਮਰਿੰਦਰ ਉਨ੍ਹਾਂ ਦੇ ਪਿਤਾ ਸਮਾਨ ਹਨ ਤਾਂ ਮੁਆਫੀ ਮੰਗਣ ਚ ਸ਼ਰਮ ਕਿਉਂ ਕਰ ਰਹੇ ਹਨ।ਇਸ ਤੋਂ ਇਲਾਵਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹਰਿੰਦਰ ਸਿੰਘ ਭਾਂਬਰੀ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕੀਤਾ ਹੈ ਜਿਸ ਵਿੱਚ ਲਿਖਿਆ ਹੈ, "ਪੰਜਾਬ ਦਾ ਕੈਪਟਨ ਸਾਡਾ ਕੈਪਟਨ'।

Captain Amarinder Singh favor Punjab different places poster and hoardings ਪੋਸਟਰ ਵਾਰ : ਕੈਪਟਨ ਅਮਰਿੰਦਰ ਸਿੰਘ ਦੇ ਹੱਕ 'ਚ ਪੰਜਾਬ ਦੇ ਵੱਖ -ਵੱਖ ਥਾਵਾਂ 'ਤੇ ਲੱਗੇ ਪੋਸਟਰ ਅਤੇ ਹੋਰਡਿੰਗਸ

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਤ੍ਰਿਪਤ ਰਾਜਿੰਦਰ ਬਾਜਵਾ, ਮਾਲ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਵਜੋਤ ਸਿੱਧੂ ਦਾ ਅਸਤੀਫਾ ਮੰਗਿਆ ਸੀ।

Captain Amarinder Singh favor Punjab different places poster and hoardings
ਪੋਸਟਰ ਵਾਰ : ਕੈਪਟਨ ਅਮਰਿੰਦਰ ਸਿੰਘ ਦੇ ਹੱਕ 'ਚ ਪੰਜਾਬ ਦੇ ਵੱਖ -ਵੱਖ ਥਾਵਾਂ 'ਤੇ ਲੱਗੇ ਪੋਸਟਰ ਅਤੇ ਹੋਰਡਿੰਗਸ

ਦੱਸ ਦੇਈਏ ਕਿ ਪਿਛਲੇ ਦਿਨੀਂ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਜਿਸ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਿੱਧੂ ਨੂੰ ਸੱਦਾ ਦਿੱਤਾ ਸੀ।ਇਸ ਸਮਾਗਮ ਵਿੱਚ ਸਿੱਧੂ ਨੇ ਕੈਪਟਨ ਦੀ ਸਲਾਹ ਤੋਂ ਬਿਨਾਂ ਹੀ ਸ਼ਿਰਕਤ ਕੀਤੀ।ਜਦੋਂ ਸਿੱਧੂ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਵਿਵਾਦਿਤ ਟਿੱਪਣੀ ਕਰਦਿਆਂ ਕਿਹਾ, 'ਕਿਹੜਾ ਕੈਪਟਨ, ਮੇਰਾ ਕੈਪਟਨ ਤਾਂ ਰਾਹੁਲ ਗਾਂਧੀ ਹੈ।

-PTCNews

Related Post