ਸਾਰੇ ਕਮਿਸ਼ਨਾਂ ਦੀਆਂ ਰਿਪੋਰਟਾਂ ਸਦਨ ਵਿੱਚ ਪੇਸ਼ ਕੀਤੀਆਂ ਜਾਣਗੀਆਂ-ਕੈਪਟਨ ਅਮਰਿੰਦਰ ਸਿੰਘ

By  Joshi March 21st 2018 07:01 PM

ਸਾਰੇ ਕਮਿਸ਼ਨਾਂ ਦੀਆਂ ਰਿਪੋਰਟਾਂ ਸਦਨ ਵਿੱਚ ਪੇਸ਼ ਕੀਤੀਆਂ ਜਾਣਗੀਆਂ-ਕੈਪਟਨ ਅਮਰਿੰਦਰ ਸਿੰਘ

ਜਸਟਿਸ ਨਾਰੰਗ ਕਮਿਸ਼ਨ ਦੀ ਰਿਪੋਰਟ ਚਾਲੂ ਬਜਟ ਇਜਲਾਸ ’ਚ ਪੇਸ਼ ਹੋਵੇਗੀ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੇ ਵੱਖ-ਵੱਖ ਕਮਿਸ਼ਨਾਂ ਦੀਆਂ ਸਾਰੀਆਂ ਰਿਪੋਰਟ ਵਿਧਾਨ ਸਭਾ ਦੇ ਸਦਨ ’ਚ ਪੇਸ਼ ਕੀਤੀਆਂ ਜਾਣਗੀਆਂ।

ਬਜਟ ਇਜਲਾਸ ਦੇ ਦੂਜੇ ਦਿਨ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦੀ ਮਤੇ ’ਤੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਇਹ ਜਵਾਬ ਦਿੱਤਾ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗਲੱਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਸਟਿਸ ਨਾਰੰਗ ਕਮਿਸ਼ਨ ਦੀ ਰਿਪੋਰਟ ਚਾਲੂ ਬਜਟ ਇਜਲਾਸ ਵਿੱਚ ਸਦਨ ’ਚ ਪੇਸ਼ ਕਰਨ ਲਈ ਤਿਆਰ ਹੈ ਜਦਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਅਤੇ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਕਮਿਸ਼ਨ ਦੀਆਂ ਰਿਪੋਰਟਾਂ ਨੂੰ ਅੰਤਮ ਰੂਪ ਦਿੱਤੇ ਜਾਣ ਤੋਂ ਬਾਅਦ ਸਦਨ ਵਿੱਚ ਪੇਸ਼ ਕੀਤਾ ਜਾਵੇਗਾ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਗਠਨ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰਨ ਲਈ ਬਣਾਇਆ ਗਿਆ ਹੈ।

—PTC News

Related Post